ਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀਆਂ ਸਫਲਤਾ ਪੂਰਵਕ ਸੰਪੰਨ
*ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਗਿਆ

ਗੁਰਦਾਸਪੁਰ 09 ਮਾਰਚ ( ਹਰਪਾਲ ਸਿੰਘ/ਕੁਲਦੀਪ ਸਿੰਘ)
ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਦੀ ਅਗਵਾਈ ‘ਚ ਸਰਕਾਰੀ ਅੱਪਰ ਪ੍ਰਾਇਮਰੀ ਸਕੂਲਾਂ ( ਛੇਵੀਂ ਤੋਂ ਬਾਰ੍ਹਵੀਂ ਤੱਕ ) ਦੇ ਵਿਦਿਆਰਥੀਆਂ ਦੀ ਮਾਪੇ ਅਧਿਆਪਕ ਮਿਲਣੀ ਸਫਲਤਾ ਪੂਰਵਕ ਸੰਪੰਨ ਹੋ ਗਈ। ਇਸ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨਾਲ ਉਹਨਾਂ ਦੇ ਬੱਚਿਆਂ ਦੀ ਪ੍ਰੀ ਬੋਰਡ ਪ੍ਰੀਖਿਆ ਦੀ ਕਾਰਗੁਜ਼ਾਰੀ ਸਾਂਝੀ ਕਰਨ ਤੇ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਹਰਦੀਪ ਸਿੰਘ ਨੇ ਕਰਦਿਆਂ ਦੱਸਿਆ ਕਿ 8 ਤੇ 9 ਮਾਰਚ ਨੂੰ ਮਾਪੇ-ਅਧਿਆਪਕ ਮਿਲਣੀ ਰੱਖੀ ਗਈ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦੌਰਾਨ ਮਾਪਿਆਂ ਅਤੇ ਸਮਾਜ ਦੀਆਂ ਹੋਰ ਮੋਹਤਬਰ ਸਖਸੀਅਤਾਂ ਨੂੰ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਤੋਂ ਵੀ ਜਾਣੂ ਕਰਵਾਇਆ ਗਿਆ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਸਰਕਾਰੀ ਸੀਨੀ: ਸੈਕੰ: ਸਕੂਲ ਲੜ੍ਹਕੇ ਕਾਹਨੂੰਵਾਨ, ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਕਾਹਨੂੰਵਾਨ , ਸਰਕਾਰੀ ਸੀਨੀ: ਸੈਕੰ: ਸੈਕੰ: ਸਕੂਲ ਦਿਆਲਗੜ੍ਹ , ਸਰਕਾਰੀ ਸੀਨੀ: ਸੈਕੰ: ਸਕੂਲ ਕਿਲਾ ਟੇਕ ਸਿੰਘ ਦਾ ਦੋਰਾ ਕਰਕੇ ਬੱਚਿਆ ਦੇ ਮਾਤਾ ਪਿਤਾ ਨਾਲ ਗੱਲਬਾਤ ਕੀਤੀ। ਇਸ ਮੌਕੇ ਸਰਕਾਰੀ ਸੀਨੀ: ਸੈਕੰ: ਸਕੂਲ ਲੜ੍ਹਕੇ ਕਾਹਨੂੰਵਾਨ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆਂ ਤੇ ਸਕੂਲ ਦੀਆਂ ਪ੍ਰਾਪਤੀਆਂ ਤੇ ਦਾਖਲੇ ਸੰਬੰਧੀ ਪ੍ਰਾਸਪੈਕਟਸ ਜਾਰੀ ਕੀਤਾ ਗਿਆ। ਉਹਨਾਂ ਕਿਹਾ ਕਿ ਸਮਾਰਟ ਸਕੂਲਾਂ ‘ਚ ਤਬਦੀਲ ਹੋਏ ਸਰਕਾਰੀ ਸਕੂਲਾਂ ਵਿੱਚ ਸਰਕਾਰ ਅਤੇ ਸਮਾਜ ਦੇ ਆਪਸੀ ਸਹਿਯੋਗ ਨਾਲ ਹਰ ਕਿਸਮ ਦੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ।ਦਿੱਖ ਪੱਖੋਂ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਮੁਕਾਮੀ ਸਕੂਲਾਂ ਦੀਆਂ ਇਮਾਰਤਾਂ ਨੂੰ ਟੱਕਰ ਦੇਣ ਦੇ ਸਮਰੱਥ ਬਣੀਆਂ ਹਨ।ਆਧੁਨਿਕ ਤਕਨੀਕਾਂ ਨਾਲ ਪੜ੍ਹਾਈ ਲਈ ਸਕੂਲਾਂ ਵਿੱਚ ਪ੍ਰਾਜੈਕਟਰ, ਐਲ.ਸੀ.ਡੀਜ ਅਤੇ ਐਜੂਸੈਟ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ। ਡਿਪਟੀ ਡੀ.ਈ.ਓ. (ਸੈ.ਸਿੱ.) ਲਖਵਿੰਦਰ ਸਿੰਘ ਨੇ ਸਰਕਾਰੀ ਸੀਨੀ; ਸੈਕੰ: ਸਕੂਲ ਰੰਗੜ ਨੰਗਲ , ਸਰਕਾਰੀ ਸੀਨੀ; ਸੈਕੰ: ਸਕੂਲ ਜੈਤੋਸਰਜਾ , ਸਰਕਾਰੀ ਹਾਈ ਸਕੂਲ ਹਰਦੋਝੰਡੇ , ਸਰਕਾਰੀ ਸੀਨੀ; ਸੈਕੰ: ਸਕੂਲ ਮੁੰਡੇ ਬਟਾਲਾ ਵਿਜਟ ਕੀਤੇ। ਉਨ੍ਹਾਂ ਕਿਹਾ ਕਿ ਬਦਲਦੀਆਂ ਪੜ੍ਹਾਈ ਤਕਨੀਕਾਂ ਅਨੁਸਾਰ ਸਕੂਲਾਂ ਵਿੱਚ ਵਿੱਦਿਅਕ ਪਾਰਕਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਸਮੂਹ ਸਕੂਲ ਮੁਖੀਆਂ ਨੂੰ ਕੋਰੋਨਾ ਵਾਇਰਸ ਤੋਂ ਸੁਰੱਖਿਆ ਹਿੱਤ ਵਿਦਿਆਰਥੀਆਂ ਨੂੰ ਮਾਸਕ ਪਹਿਨਣ ਲਈ ਪ੍ਰੇਰਿਤ ਕਰਨ ਲਈ ਵੀ ਕਿਹਾ। ਇਸ ਮੌਕੇ ਮੀਡੀਆ ਸੈੱਲ ਤੋਂ ਗਗਨਦੀਪ ਸਿੰਘ, ਸਟੈਨੋ ਸੋਮ ਲਾਲ , ਪ੍ਰਿੰਸੀਪਲ ਸੀ. ਬੀ. ਸਿੰਘ , ਪ੍ਰਿੰਸੀਪਲ ਸੁਖਜਿੰਦਰ ਸਿੰਘ , ਪ੍ਰਿੰਸੀਪਲ ਕਮਲੇਸ਼ ਕੌਰ, ਪ੍ਰਿੰਸੀਪਲ ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ।