ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜੋਤੀ ਜੋਤ ਦਿਵਸ ਤੇ ਸੰਗਰਾਂਦ ਦਾ ਦਿਹਾਡ਼ਾ ਸ਼ਰਧਾਪੂਰਵਕ ਮਨਾਇਆ ਗਿਆ

*ਸੰਤ ਨਿਰੰਜਨ ਦਾਸ ਮਹਾਰਾਜ ਜੀ ਨੇ ਸੰਗਤਾਂ ਨੂੰ ਹਾੜ ਦਾ ਮਹੀਨਾ ਸਰਵਣ ਕਰਵਾਇਆ
ਕਿਸ਼ਨਗੜ੍ਹ (ਸੁਰਜੀਤਪਾਲ ) ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜੋਤੀ ਜੋਤ ਦਿਵਸ ਤੇ ਸੰਗਰਾਂਦ ਦਾ ਦਿਵਸ ਤੇ ਸਤਿਗੁਰੂ ਰਵਿਦਾਸ ਜੀ ਦੇ ਜਨਮ ਸਥਾਨ ਮੰਦਰ ਸੀਰ ਗੋਵਰਧਨਪੁਰ ਬਨਾਰਸ ਯੂ.ਪੀ. ਦਾ ਸਥਾਪਨਾ ਦਿਵਸ ਸ਼ਰਧਾ ਅਤੇ ਸਤਿਕਾਰ ਸਹਿਤ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਣਸੀ ਜੀ ਦੀ ਅਗਵਾਈ ਹੇਠ ਮਨਾਇਆ ਗਿਆ।

ਇਸ ਮੌਕੇ ਤੇ ਅੰਮ੍ਰਿਤ ਬਾਣੀ ਦੇ ਜਾਪ ਕਰਵਾਏ ਗਏ ਤੇ ਸੰਤ ਨਿਰੰਜਨ ਦਾਸ ਜੀ ਨੇ ਹਾੜ੍ਹ ਦਾ ਮਹੀਨਾ ਸੰਗਤਾਂ ਨੂੰ ਸਰਵਣ ਕਰਵਾਇਆ।
ਇਸ ਮੌਕੇ ਤੇ ਸੰਤ ਲੇਖ ਰਾਜ ਨੂਰਪੁਰ ਵਾਲੇ, ਸੇਵਾਦਾਰ ਹਰਦੇਵ ਦਾਸ, ਵਰਿੰਦਰ ਦਾਸ ਬੱਬੂ , ਧਰਮਵੀਰ, ਨਿਰਮਲ ਸਿੰਘ ਮੈਨੇਜਰ, ਪ੍ਰੀਤਮ ਦਾਸ, ਸ਼ਾਮ ਲਾਲ, ਐਡਵੋਕੇਟ ਸਤਪਾਲ ਵਿਰਦੀ, ਮਾਸਟਰ ਬੀ. ਕੇ. ਮਹਿਮੀ ਸਮੇਤ ਸਮੂਹ ਸੰਗਤਾਂ ਮੌਜੂਦ ਸਨ ।