ਖੇਤੀ ਦੇ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਅਤੇ ਕਿਸਾਨੀ ਮਸਲੇ ਨੂੰ ਹੱਲ ਕਰਵਾਉਣ ਲਈ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੀਤੀ ਰਾਸ਼ਟਰਪਤੀ ਨਾਲ ਮੁਲਾਕਾਤ


ਜਲੰਧਰ,31ਜੁਲਾਈ (ਐਸ ਪੀ ਮਹੇ)
ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਅਤੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੂੰ ਨਾਲ ਲੈ ਕੇ ਮਾਨਸੂਨ ਸੈਸ਼ਨ ਦੌਰਾਨ ਖੇਤੀ ਦੇ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਡਟ ਕੇ ਅਵਾਜ਼ ਬੁਲੰਦ ਕਰਨ ਲਈ, ਕਿਸਾਨੀ ਮਸਲੇ ਹੱਲ ਕਰਵਾਉਣ ਅਤੇ ਕਾਲੇ ਕਾਨੂੰਨ ਵਾਪਸ ਕਰਵਾਉਣ ਨੂੰ ਲੈ ਕੇ ਅੱਜ ਭਾਰਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਪਿਛਲੇ ਲਗਪਗ ਦਸ ਦਿਨਾਂ ਤੋਂ ਪਾਰਲੀਮੈਂਟ ਦੇ ਵਿੱਚ ਕਿਸਾਨਾਂ ਦੀ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਅਤੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ, ਅਤੇ ਕਿਸਾਨੀ ਮਸਲੇ ਹੱਲ ਕਰਵਾਉਣ ਲਈ ਅੱਜ ਭਾਰਤ ਦੇ ਰਾਸ਼ਟਰਪਤੀ ਨਾਲ ਵੀ ਮੁਲਾਕਾਤ ਕੀਤੀ ਗਈ।