ਲਖੀਮਪੁਰ ਖੀਰੀ ਯੂ. ਪੀ.ਘਟਨਾ ਦੇ ਵਿਰੋਧ ਚ ਡੀਸੀ ਦਫ਼ਤਰ ਦੇ ਬਾਹਰ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ


ਜਲੰਧਰ (ਗੁਰਪ੍ਰੀਤ ਬੱਲ) ਯੂ.ਪੀ. ਦੇ ਲਖੀਮਪੁਰ ਖੀਰੀ ‘ਚ ਗੱਡੀ ਹੇਠ ਦਰੜ ਕੇ ਕਿਸਾਨਾਂ ਦੀ ਹੱਤਿਆ ਕੀਤੇ ਜਾਣ ਦੇ ਵਿਰੋਧ ਚ’ ਜ਼ਿਲ੍ਹੇ ਭਰ ‘ਚ ਕਿਸਾਨ ਜੱਥੇਬੰਦੀਆਂ ਨੇ ਅੱਜ ਸਵੇਰੇ 10 ਵਜੇ ਦੇ ਕਰੀਬ ਡੀਸੀ ਦਫ਼ਤਰ ਦੇ ਸਾਹਮਣੇ ਧਰਨਾ ਲਗਾਇਆ । ਕਿਸਾਨ ਜਥੇਬੰਦੀਆਂ ਨੇ ਰਾਸ਼ਟਰਪਤੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ। ਇਸ ਧਰਨੇ ਦੀ ਅਗਵਾਈ ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ ਵੱਖ-ਵੱਖ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਦੋਆਬਾ ਕਿਸਾਨ ਸੰਘਰਸ਼ ਕਮੇਟੀ, ਬੀਕੇਯੂ ਕਾਦੀਆਂ, ਕਿਰਤੀ ਕਿਸਾਨ ਯੂਨੀਅਨ, ਬੀਕੇਯੂ ਉਗਰਾਹਾਂ, ਨੌਜਵਾਨ ਕਿਸਾਨ ਯੂਨੀਅਨ ਸ਼ਹੀਦਾਂ, ਦੋਆਬਾ ਕਿਸਾਨ ਵੈੱਲਫੇਅਰ ਕਮੇਟੀ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਕਿਸਾਨ ਸੰਘਰਸ਼ ਕਮੇਟੀ ਤੇ ਦੋਆਬਾ ਕਿਸਾਨ ਕਮੇਟੀ ਦੇ ਆਗੂਆਂ ਵੱਲੋਂ ਕੀਤੀ ਗਈ।
