ਗੁਰਦੁਆਰਾ ਬਾਬਾ ਭਾਗੋ ਜੀ ਪਿੰਡ ਬੱਲਾ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾਡ਼ਾ ਸ਼ਰਧਾਪੂਰਵਕ ਮਨਾਇਆ ਗਿਆ

ਜਲੰਧਰ (ਗੁਰਪ੍ਰੀਤ ਸਿੰਘ) ਜਲੰਧਰ ਦੋਆਬਾ ਰਾਸ਼ਟਰੀ ਰਾਜਮਾਰਗ ਸਥਿਤ ਪਿੰਡ ਬੱਲਾ ਗੁਰਦੁਆਰਾ ਬਾਬਾ ਭਾਗੋ ਜੀ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ । ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਯਾਦ ਚ’ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਅਰਦਾਸ ਉਪਰੰਤ ਰਾਗੀ ਢਾਡੀ ਜਥੇ ਵਿੱਚ ਗੁਰਪ੍ਰੀਤ ਸਿੰਘ ਲਾਧੜਾ ਰਾਹੀਂ ਵੈਰਾਗਮਈ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਭਾਰੀ ਗਿਣਤੀ ਵਿਚ ਮੌਜੂਦ ਸਨ ।ਇਸ ਉਪਰੰਤ ਸੰਗਤਾਂ ਵਿੱਚ ਅਟੁੱਟ ਲੰਗਰ ਵਰਤਾਏ ਗਏ। ਦੋਆਬਾ ਕਿਸਾਨ ਵੈੱਲਫੇਅਰ ਕਮੇਟੀ ਦੇ ਪ੍ਰਧਾਨ ਹਰਸੁਲਿੰਦਰ ਸਿੰਘ ਢਿੱਲੋਂ , ਭਲਵੰਤ ਸਿੰਘ ਰੰਧਾਵਾ,ਉਕਾਰ ਮੰਨਣ ਕਿਸਾਨ ਆਗੂਆਂ ਵਲੋਂ ਵੀ ਮੌਕੇ ਤੇ ਹਾਜ਼ਰੀ ਭਰੀ ਗਈ।
ਇਸ ਮੌਕੇ ਜੋਗਿੰਦਰ ਸਿੰਘ ਬੱਲ, ਪ੍ਰਦੀਪ ਕੁਮਾਰ ਦੀਪਾ ਸਰਪੰਚ, ਰਣਵੀਰ ਸਿੰਘ, ਜਗਜੀਤ ਸਿੰਘ, ਹਰਵਿੰਦਰ ਸਿੰਘ ਪੰਚ, ਰਣਜੀਤ ਸਿੰਘ ਸੂਬੇਦਾਰ ਪੰਚ,ਪਾਖਰ ਸਿੰਘ ਪੰਚ, ਸੇਵਾ ਸਿੰਘ ਸਾਬਕਾ ਸਰਪੰਚ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਹਾਜਿਰ ਸਨ।


