Doaba Times

ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਬੀਬੀ ਹਰਸਿਮਰਤ ਕੌਰ ਬਾਦਲ


ਕਿਸ਼ਨਗੜ੍ਹ(Gurpreet Bal) ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਹਰਸਿਮਰਤ ਕੌਰ ਬਾਦਲ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਸਥਿਤ ਪਿੰਡ ਬੱਲਾਂ ਵਿਖੇ ਸਥਿਤ ਡੇਰਾ ਸੰਤ ਸਰਵਣ ਦਾਸ ਜੀ ਮਹਾਰਾਜ ਸੱਚਖੰਡ ਬੱਲਾ ਵਿਖੇ ਨਤਮਸਤਕ ਹੋਏ ਤੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਚੈਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਨਰ ਜੀ ਕੋਲੋਂ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਤੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਸਟੇਜ ਤੋਂ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ 16ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਵਸ ਸੰਬੰਧੀ ਕਾਸ਼ੀ ਬਨਾਰਸ ਨੂੰ ਸਪੈਸ਼ਲ ਟ੍ਰੇਨਾਂ ਜੋ ਅਕਾਲੀ ਦਲ ਸਰਕਾਰ ਵਲੋ ਚਲਾਈਆਂ ਜਾਂਦੀਆਂ ਸਨ, ਪਿਛਲੇ ਪੰਜ ਸਾਲ ਤੋਂ ਕਾਂਗਰਸ ਸਰਕਾਰ ਵੱਲੋਂ ਸਪੈਸ਼ਲ ਟਰੇਨਾਂ ਬੰਦ ਕਰ ਦਿੱਤੀਆਂ ਗਈਆਂ ਹਨ ।ਸ਼੍ਰੋਮਣੀ ਅਕਾਲੀ ਦਲ ਦੀ ਦੁਆਰਾ ਸਰਕਾਰ ਬਣਨ ਤੇ ਇਸ ਸਪੈਸ਼ਲ ਟਰੇਨਾਂ ਵੀ ਚਲਾਈਆਂ ਜਾਣੀਆਂ ਤੇ ਐਸ ਸੀ ਵਿਦਿਆਰਥੀਆਂ ਦੀਆਂ ਸਕਾਲਰਸ਼ਿਪ ਤੇ ਔਰਤਾਂ ਨੂੰ 2ਹਜ਼ਾਰ ਵੀ ਦਿੱਤਾ ਜਾਵੇਗਾ।
ਹਰਸਿਮਰਤ ਕੌਰ ਬਾਦਲ ਨੂੰ ਚੰਨੀ ਤੇ ਕੇਜਰੀਵਾਲ ਉਪਰ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਵੱਲੋਂ ਸਿਰਫ ਲੋਕਾਂ ਨਾਲ ਫੋਕੇ ਵਾਅਦੇ ਹੀ ਕੀਤੇ ਜਾਂਦੇ ਹਨ।
ਇਸ ਮੌਕੇ ਤੇ ਐਡਵੋਕੇਟ ਬਲਵਿੰਦਰ ਕੁਮਾਰ , ਹਲਕਾ ਆਦਮਪੁਰ ਵਿਧਾਇਕ ਪਵਨ ਕੁਮਾਰ ਟੀਨੂੰ, ਜਥੇਦਾਰ ਰਣਜੀਤ ਸਿੰਘ ਕਾਹਲੋਂ ਸ਼੍ਰੋਮਣੀ ਕਮੇਟੀ ਮੈਂਬਰ, ਪ੍ਰਭਜੋਤ ਸਿੰਘ ਢਿੱਲੋਂ ਪ੍ਰਧਾਨ ਯੂਥ ਸਰਕਲ ਜੰਡੂਸਿੰਘਾ, ਗੁਰਦੇਵ ਸਿੰਘ ਮਾਹਲ ਰੱਜਬ, ਧਰਮਪਾਲ ਲੇਸੜੀਵਾਲ, ਪ੍ਰਭਦਿਆਲ ਰਾਮਪੁਰ ਮੈਂਬਰ ਐਸ ਸੀ ਕਮਿਸ਼ਨ ਪੰਜਾਬ, ਪ੍ਰਧਾਨ ਸ਼ਾਦੀ ਲਾਲ ਤੇ ਇਲਾਕੇ ਦੀ ਸੰਗਤ ਵੱਡੀ ਗਿਣਤੀ ਵਿੱਚ ਮੌਜੂਦ ਸੀ ।
ਜਦ ਬੀਬੀ ਹਰਸਿਮਰਤ ਕੌਰ ਬਾਦਲ ਦਾ ਕਾਫ਼ਲਾ ਵਾਪਸ ਚਲਿਆ ਤਾਂ ਰਸਤੇ ਵਿੱਚ ਨਹਿਰ ਵਾਲੇ ਪੁਲ ਤੇ ਕਿਸ਼ਨਗੜ੍ਹ ਦੇ ਸਾਬਕਾ ਸਰਪੰਚ ਹਰਸੁਲਿੰਦਰ ਸਿੰਘ ਢਿੱਲੋਂ ਵੱਲੋਂ ਕਾਫ਼ਲਾ ਰੋਕ ਆਪਣੀਆਂ ਸਮੱਸਿਆ ਸੋਂਹਦੀ ਜਾਨਵਰਾਂ ਤੇ ਹਰਸਿਮਰਤ ਕੌਰ ਬਾਦਲ ਨੇ ਭਰੋਸਾ ਦਿੱਤਾ ਕਿ ਸਮੱਸਿਆਵਾਂ ਦਾ ਜਲਦ ਹੀ ਹੱਲ ਕਰ ਦਿੱਤਾ ਜਾਵੇਗਾ।

Leave a comment