ਪੰਜਾਬ ਡੇਅਰੀ ਐਸੋਸੀਏਸ਼ਨ 21ਮਈ ਨੂੰ ਕਰੇਗੀ ਮੁਹਾਲੀ ਵਿਖੇ ਰੋਸ ਮੁਜ਼ਾਹਰਾ

ਦੋਆਬਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਕੀਤਾ ਗਿਆ ਸਮਰਥਨ ਦਾ ਐਲਾਨ।
ਜਲੰਧਰ (ਗੁਰਪ੍ਰੀਤ ਬੱਲ/ਗੁਰਮੁੱਖ ਸਿੰਘ)ਪੰਜਾਬ ਡੇਅਰੀ ਐਸੋਸੀਏਸ਼ਨ ਵੱਲੋਂ ਦੋਆਬਾ ਕਿਸਾਨ ਸੰਘਰਸ਼ ਕਮੇਟੀ ਨਾਲ ਜਥੇਬੰਦੀ ਦੇ ਮੁੱਖ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ ਜਿਸ ਵਿੱਚ ਕਿਸਾਨ ਜਥੇਬੰਦੀ ਨੇ ਡੇਅਰੀ ਐਸੋਸੀਏਸ਼ਨ ਵੱਲੋਂ ਮੋਹਾਲੀ ਵਿਖੇ ਜੋ 21 ਮਈ ਨੂੰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਇਸ ਵਿਚ ਪੂਰਨ ਸਾਥ ਦੇਣ ਦਾ ਭਰੋਸਾ ਦਿੱਤਾ। ਇਹ ਰੋਸ ਪ੍ਰਦਰਸ਼ਨ ਪੰਜਾਬ ਵਿਚ ਦਿਨੋ ਦਿਨ ਵਧ ਰਹੇ ਨਕਲੀ ਦੁੱਧ ਦੇ ਕਾਲੇ ਕਾਰੋਬਾਰ ਨੂੰ ਨੱਥ ਪਾਉਣ ਲਈ ਸਰਕਾਰ ਦਾ ਧਿਆਨ ਇਸ ਪਾਸੇ ਦਿਵਾਉਣ ਅਤੇ ਦੁੱਧ ਦੇ ਅਸਲ ਉਤਪਾਦਕਾਂ ਨੂੰ ਜੋ ਮਹਿੰਗਾਈ ਦੀ ਮਾਰ ਝੱਲਣੀ ਪੈ ਰਹੀ ਹੈ ਜਿਸ ਕਾਰਨ ਦੁੱਧ ਉਤਪਾਦਕਾਂ ਨੂੰ ਦੁੱਧ ਦੇ ਮਿਲ ਰਹੇ ਮੌਜੂਦਾ ਰੇਟ ਤੇ ਦੁੱਧ ਸਪਲਾਈ ਕਰਨਾ ਮੁਸ਼ਕਲ ਹੋ ਚੁੱਕਾ ਹੈ ਇਸ ਪ੍ਰਤੀ ਸਰਕਾਰ ਨੂੰ ਚਿਤਾਵਨੀ ਦੇਣਾ ਹੈ ਕਿ ਜੇਕਰ ਇਨ੍ਹਾਂ ਮੁਸ਼ਕਲਾਂ ਵੱਲ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਪੰਜਾਬ ਵਿਚ ਅਸਲੀ ਦੁੱਧ ਦੀ ਜਗ੍ਹਾ ਨਕਲੀ ਦੁੱਧ ਦੀ ਭਰਮਾਰ ਹੋ ਜਾਵੇਗੀ ਅਤੇ ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ ਹੋਵੇਗਾ ਜਾਂ ਫਿਰ ਮਜਬੂਰਨ ਦੁੱਧ ਉਤਪਾਦਕਾਂ ਨੂੰ ਦੁੱਧ ਦਾ ਰੇਟ ਵਧਾਉਣਾ ਪਵੇਗਾ। ਇਸ ਮੌਕੇ ਡੈਅਰੀ ਐਸੋਸੀਏਸ਼ਨ ਜਲੰਧਰ ਦੇ ਪ੍ਰਧਾਨ ਅਮਨਿੰਦਰ ਸਿੰਘ ਅਤੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਸਮੂਹ ਅਹੁਦੇਦਾਰਾਂ ਵੱਲੋਂ ਕਿਸਾਨਾਂ ਨੂੰ 21 ਮਈ ਨੂੰ ਮੁਹਾਲੀ ਵਿਖੇ ਪਹੁੰਚਣ ਦੀ ਅਪੀਲ ਕੀਤੀ ਗਈ। ਇਸ ਮੌਕੇ ਜਗਜੀਤ ਸਿੰਘ,ਸਿਮਰਨਪਾਲ ਸਿੰਘ,ਪਲਵਿੰਦਰ ਸਿੰਘ, ਹਰਦੇਵ ਸਿੰਘ, ਸੁਖਵਿੰਦਰ ਸਿੰਘ, ਰਵਿੰਦਰ ਸਿੰਘ, ਗੁਲਸ਼ਨ ਢੰਡਾ ਅਤੇ ਕਿਸਾਨ ਜਥੇਬੰਦੀ ਵੱਲੋਂ ਪ੍ਰਧਾਨ ਬਲਵਿੰਦਰ ਸਿੰਘ ਮੱਲੀ, ਵਾਈਸ ਪ੍ਰਧਾਨ ਮੁਕੇਸ਼ ਚੰਦਰ, ਜਨਰਲ ਸਕੱਤਰ ਦਵਿੰਦਰ ਸਿੰਘ, ਚੇਅਰਮੈਨ ਉਂਕਾਰ ਸਿੰਘ, ਹਰਿੰਦਰ ਸਿੰਘ ਢੀਂਡਸਾ, ਮਲਕੀਤ ਸਿੰਘ ਦੌਲਤਪੁਰ, ਚਰਨਜੀਤ ਸਿੰਘ ਫਰੀਦਪੁਰ, ਸਰਪੰਚ ਗੋਲਡੀ, ਸੁਖਵਿੰਦਰ ਮੰਡ ਆਦਿ ਮੌਜੂਦ ਸਨ।