ਸੰਤ ਗਰੀਬ ਦਾਸ ਮਹਾਰਾਜ ਜੀ ਦਾ 28ਵਾਂ ਬਰਸੀ ਸਮਾਗਮ ਡੇਰਾ ਸੱਚਖੰਡ ਬੱਲਾਂ ਵਿਖੇ ਮਨਾਇਆ


ਜਲੰਧਰ (ਗੁਰਪ੍ਰੀਤ ਬੱਲ /ਮੁਕੇਸ਼ ਕੁਮਾਰ) ਡੇਰਾ ਸੱਚਖੰਡ ਬੱਲਾਂ ਵਿਖੇ ਬ੍ਰਹਮਲੀਨ ਸ਼੍ਰੀ 108 ਸੰਤ ਗਰੀਬ ਦਾਸ ਮਹਾਰਾਜ ਜੀ ਦਾ 28ਵਾਂ ਬਰਸੀ ਸਮਾਗਮ ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ 108 ਸੰਤ ਨਿਰੰਜਨ ਦਾਸ ਮਹਾਰਾਜ ਜੀ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਅਤੇ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਨਸੀ ਯੂ ਪੀ ਜੀ ਦੀ ਸਰਪ੍ਰਸਤੀ ਹੇਠ ਸ਼ਰਧਾ ਪੂਰਵਕ ਮਨਾਇਆ ਗਿਆ।
ਇਸ ਮੌਕੇ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਜੀ ਦੇ ਜਾਪ ਕਰਵਾਏ ਗਏ ਅਤੇ ਕੀਰਤਨ ਦੀਵਾਨ ਸਜਾਏ ਗਏ ।
ਇਸ ਮੌਕੇ ਤੇ ਸੰਤ ਗਰੀਬ ਦਾਸ ਮਹਾਰਾਜ ਜੀ ਵੱਲੋਂ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਮੰਦਰ ਸੀਰ ਗੋਵਰਧਨਪੁਰ ਵਾਰਾਣਸੀ ਦੀ ਉਸਾਰੀ ਵਿੱਚ ਨਿਭਾਈਆਂ ਸੇਵਾਵਾਂ, ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਦੇ ਪ੍ਰਚਾਰ ਪ੍ਰਸਾਰ ਤੇ ਸਮਾਜ ਪ੍ਰਤੀ ਨਿਭਾਈਆਂ ਅਦੁੱਤੀਆਂ ਸੇਵਾ ਸੇਵਾਵਾਂ ਨੂੰ ਯਾਦ ਕੀਤਾ ਗਿਆ ।
ਇਸ ਮੌਕੇ ਸੰਤ ਨਿਰੰਜਨ ਦਾਸ ਮਹਾਰਾਜ ਜੀ ਵਲੋਂ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਤੇ ਸੰਤ ਗਰੀਬ ਦਾਸ ਮਹਾਰਾਜ ਜੀ ਦੁਆਰਾ ਦਿੱਤੇ ਉਪਦੇਸ਼ ਪ੍ਰਭੂ ਭਗਤੀ, ਮਾਨਵ ਏਕਤਾ, ਸਮਾਨਤਾ, ਵਿਸ਼ਵ ਭਾਈਚਾਰਾ, ਸੰਤਾਂ ਦੀ ਸੰਗਤ, ਆਪਣੇ ਬੱਚਿਆਂ ਨੂੰ ਉੱਚ ਵਿੱਦਿਆ ਦਿਵਾਉਣਾ ਅਤੇ ਹਰ ਕਿਸਮ ਦੇ ਨਸ਼ੇ ਤੋਂ ਦੂਰ ਰਹਿਣ ਦਾ ਉਪਦੇਸ਼ ਦਿੱਤਾ ਗਿਆ। ਇਸ ਮੌਕੇ ਸੰਤਾਂ ਮਹਾਪੁਰਸ਼ਾਂ ਕੀਰਤਨੀ ਜਥਿਆਂ ਵੱਲੋਂ ਅੰਮ੍ਰਿਤਮਈ ਪ੍ਰਵਚਨਾਂ ਰਾਹੀਂ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਜੀਵਨ ਤੇ ਚਾਨਣਾ ਪਾਇਆ ਗਿਆ ।
ਇਸ ਮੌਕੇ ਤੇ ਰਾਜਨੀਤਕ ਸ਼ਖ਼ਸੀਅਤਾਂ ਤੋਂ ਇਲਾਵਾ ਸੰਤ ਮਹਾਂਪੁਰਸ਼ ਪਹੁੰਚੇ ਤੇ ਬ੍ਰਹਮਲੀਨ ਸੰਤ ਗਰੀਬ ਦਾਸ ਮਹਾਰਾਜ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ।
ਇਸ ਮੌਕੇ ਸੰਤ ਗੁਰਦੀਪ ਗਿਰੀ ਪਠਾਨਕੋਟ ਵਾਲੇ, ਸੰਤ ਪ੍ਰਦੀਪ ਦਾਸ ਕਠਾਰ, ਸੰਤ ਹਰਚਰਨ ਦਾਸ ਸ਼ਾਮਚੁਰਾਸੀ, ਸੰਤ ਲੇਖ ਰਾਜ ਨੂਰਪੁਰ, ਸੰਤ ਗੋਪਾਲ ਨੰਦ ਪੱਸੀਵਾਲ, ਸੰਤ ਪ੍ਰਦੁੱਮਨ ਦਾਸ, ਸੰਤ ਸੱਤਪਾਲ ਚਾੜ੍ਹ ਵਾਲਾ, ਸੰਤ ਸੁਖਵਿੰਦਰ ਦਾਸ ਢੱਡੇ, ਸੰਤ ਪ੍ਰੀਤਮ ਦਾਸ ਸੰਗਤਪੁਰ, ਬੀਬੀ ਸੁਜਾਤਾ ਬੰਗੜ, ਸੰਤ ਹਰਵਿੰਦਰ ਦਾਸ, ਸੰਤ ਅਚਾਰੀਆ ਗੰਧਾਰੀ, ਸੰਤ ਸਤਨਾਮ ਸਿੰਘ ਡੁਮੇਲੀ, ਸੰਤ ਸੇਵਾ ਦਾਸ ਨਰਾਇਣ ਗੜ੍ਹ, ਸੰਤ ਹਰਵਿੰਦਰ ਸਿੰਘ ਦਾਸ ਈਸਪੁਰ ਆਦਿ ਸੰਤ ਮਹਾਪੁਰਸ਼ਾਂ ਵੱਲੋਂ ਵੀ ਬੁੱਧੀਜੀਵੀਆਂ ਨੇ ਬ੍ਰਹਮਲੀਨ ਸੰਤ ਗਰੀਬ ਦਾਸ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ | ਇਸ ਮੌਕੇ ਤੇ ਵਿਧਾਇਕ ਬਲਕਾਰ ਸਿੰਘ, ਸੇਠ ਸੱਤਪਾਲ ਮੱਲ ਬੂਟਾ ਮੰਡੀ, ਬਸਪਾ ਪ੍ਰਧਾਨ ਸ਼ਾਦੀ ਲਾਲ ਬੱਲਾਂ , ਸਾਬਕਾ ਸਰਪੰਚ ਸੁਖਦੇਵ ਸੁੱਖੀ , ਨੰਬਰਦਾਰ ਬੀਰ ਚੰਦ ਸੁਰੀਲਾ, ਸੇਵਾਦਾਰ ਹਰਦੇਵ ਦਾਸ, ਸੇਵਾਦਾਰ ਵਰਿੰਦਰ ਦਾਸ ਬੱਬੁੂ, ਟਰੱਸਟ ਜ. ਸਕੱਤਰ ਐਡਵੋਕੇਟ ਸੱਤਪਾਲ ਵਿਰਦੀ, ਨਿਰੰਜਨ ਦਾਸ ਚੀਮਾ, ਜੋਗਿੰਦਰ ਪਾਲ ਵਿਰਦੀ ਸੇਵਾਮੁਕਤ ਆਈ.ਆਰ.ਐਸ, ਬੀ.ਪੀ.ਈ.ਓ. ਬੀ ਕੇ ਮਹਿਮੀ, ਧਰਮ ਵੀਰ, ਪਾਖਰ ਸਿੰਘ, ਕੇ ਐਲ ਸਰੋਆ, ਧਰਮਪਾਲ,ਪ੍ਰੀਤਮ ਚੰਦ (ਦੋਨੋਂ ਮੈਨੇਜਰ), ਸੇਵਾਮੁਕਤ ਐੱਸਪੀ ਗੁਰਮੀਤ ਸਿੰਘ ਮੌਜੂਦ ਸਨ।
ਇਸ ਮੌਕੇ ਸੰਤ ਨਿਰੰਜਨ ਦਾਸ ਮਹਾਰਾਜ ਜੀ ਵਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਨੂੰ ਸਮਰਪਿਤ ਬੇਗਮਪੁਰਾ ਸ਼ਹਿਰ ਸਪਤਾਹਿਕ ਪੱਤ੍ਰਿਕਾ ਦਾ ਵਿਸ਼ੇਸ਼ ਅੰਕ ਰਿਲੀਜ਼ ਕੀਤਾ ਗਿਆ। ਸੰਤ ਸਰਵਣ ਦਾਸ ਚੈਰੀਟੇਬਲ ਹਸਪਤਾਲ ਕਠਾਰ ਵੱਲੋਂ ਫ੍ਰੀ ਮੈਡੀਕਲ ਕੈਂਪ ਲਗਾ ਕੇ ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ।
ਇਸ ਮੌਕੇ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਣਸੀ ਅਤੇ ਸੰਤ ਸਰਵਣ ਦਾਸ ਚੈਰੀਟੇਬਲ ਹਸਪਤਾਲ ਕਠਾਰ ਦੇ ਟਰੱਸਟ ਮੈਂਬਰਾਂ ਅਤੇ ਸੇਵਾਦਾਰਾਂ ਨੇ ਵਡਮੁੱਲੀਆਂ ਸੇਵਾਵਾਂ ਨਿਭਾਈਆਂ। ਸੰਗਤਾਂ ਵਿਚ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ।