Doaba Times

ਡੇਰਾ ਸੱਚਖੰਡ ਬੱਲਾਂ ਵਿਖੇ ਦੀਵਾਲੀ ਤੇ ਬੰਦੀਛੋੜ ਦਿਵਸ ਸ਼ਰਧਾ ਸਹਿਤ ਮਨਾਇਆ

ਜਲੰਧਰ/ਕਿਸ਼ਨਗੜ੍ਹ (ਗੁਰਪ੍ਰੀਤ ਬੱਲ/ਸੌਰਬ ਗੁਪਤਾ) ਡੇਰਾ ਸੱਚਖੰਡ ਬੱਲਾਂ ਵਿਖੇ ਮੌਜੂਦਾ ਗੱਦੀਨਸ਼ੀਨ ਸੰਤ ਨਰੰਜਣ ਦਾਸ ਜੀ ਮਹਾਰਾਜ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਬਾਰਾਨਸ (ਯੂ.ਪੀ.) ਵਾਲਿਆਂ ਦੀ ਸਰਪ੍ਰਸਤੀ ਹੇਠ ਦੀਵਾਲੀ ਦਾ ਪਵਿੱਤਰ ਤਿਓਹਾਰ ਅਤੇ ਬੰਦੀ ਛੋੜ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ ।
ਇਸ ਮੌਕੇ ਤੇ ਅੰਮ੍ਰਿਤ ਬਾਣੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਜਾਪ ਕੀਤੇ ਗਏ। ਇਸ ਦੌਰਾਨ ਕੀਰਤਨੀ ਜਥਿਆਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਸੰਗਤਾਂ ਵਿੱਚ ਅਟੁੱਟ ਲੰਗਰ ਵਰਤਾਏ ਗਏ।
ਇਸ ਮੌਕੇ ਸੇਵਾਦਾਰ ਹਰਦੇਵ ਦਾਸ, ਸੇਵਾਦਾਰ ਵਰਿੰਦਰ ਦਾਸ ਬੱਬੂ, ਬੀ ਕੇ ਮਹਿਮੀ ਜੀ ਅਤੇ ਸਮੂਹ ਸੰਗਤਾਂ ਮੌਜੂਦ ਸਨ ।

Leave a comment