Doaba Times

ਈ ਟੀ ਯੂ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨਾਲ ਕੀਤੀ ਮੀਟਿੰਗ

ਜਲੰਧਰ (ਸੌਰਬ ਗੁਪਤਾ /ਗੁਰਪ੍ਰੀਤ ਬੱਲ) ਨਿਰੋਲ ਪ੍ਰਾਇਮਰੀ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਇਕਾਈ ਜ਼ਿਲ੍ਹਾ ਜਲੰਧਰ ਦੀ ਜਰੂਰੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿੱ:) ਜਲੰਧਰ ਸ. ਜਰਨੈਲ ਸਿੰਘ ਜੀ ਨਾਲ ਬਹੁਤ ਸੁਖਾਵੇਂ ਮਹੌਲ ਵਿੱਚ ਹੋਈ।ਇਹ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਲਾਲ ਦੀ ਅਗਵਾਈ ਵਿੱਚ ਹੋਈ।ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਕੁੱਝ ਬਲਾਕਾਂ ਦੇ ਅਧਿਆਪਕਾਂ ਦੀਆਂ ਤਨਖਾਹਾਂ ਲਈ ਬਜ਼ਟ ਉਪਲੱਬਧ ਨਾ ਹੋਣ,ਸਿੰਗਲ ਟੀਚਰ ਸਕੂਲਾਂ ਦੇ ਪ੍ਰਬੰਧ ਵਿੱਚ ਆ ਰਹੀਆਂ ਔਕੜਾਂ ਅਤੇ ਅਧਿਆਪਕਾਂ ਦੇ ਹੋਰ ਭੱਖਦੇ ਮਸਲਿਆਂ ਤੇ ਵਿਸਥਾਰ ਵਿੱਚ ਗੱਲਬਾਤ ਕੀਤੀ ਗਈ।ਜ਼ਿਲ੍ਹਾ ਸਿੱਖਿਆ ਅਫ਼ਸਰ ਜੀ ਵਲੋਂ ਬਹੁਤ ਸੰਜੀਦਗੀ ਨਾਲ ਸਾਰੀ ਗੱਲਬਾਤ ਸੁਨਣ ਉਪਰੰਤ ਜਲਦ ਇਨ੍ਹਾਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਅਤੇ ਆਖਿਆ ਕਿ ਵਿਦਿਆਰਥੀਆਂ ਦੀ ਸਿੱਖਿਆ ਦੀ ਬਿਹਤਰੀ ਅਤੇ ਅਧਿਆਪਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।ਇਸ ਮੌਕੇ ਜ਼ਿਲ੍ਹਾ ਜਲੰਧਰ ਇਕਾਈ ਦੇ ਪ੍ਰਧਾਨ ਤਰਸੇਮ ਲਾਲ, ਜਨਰਲ ਸਕੱਤਰ ਰਿਸ਼ੀ ਕੁਮਾਰ,ਅਮਨਦੀਪ ਸਿੰਘ, ਸੁਖਦੇਵ ਸਿੰਘ(ਦੋਵੇਂ ਸੀਨੀਅਰ ਮੀਤ ਪ੍ਰਧਾਨ),ਜਥੇਬੰਦਕ ਸਕੱਤਰ ਰਾਮਪਾਲ, ਸਹਾਇਕ ਜਨਰਲ ਸਕੱਤਰ ਰਵਿੰਦਰ ਕੁਮਾਰ, ਜ਼ਿਲ੍ਹਾ ਇਕਾਈ ਆਗੂ ਸੰਜੀਵ ਭਾਰਦਵਾਜ,ਦਫ਼ਤਰੀ ਅਮਲੇ ਤੋਂ ਸੰਜੀਵ ਸ਼ਰਮਾ ਅਤੇ ਹੋਰ ਅਧਿਆਪਕ ਹਾਜ਼ਰ ਸਨ।

Leave a comment