Doaba Times

ਸਤਿਗੁਰੂ ਕਬੀਰ ਜੀ ਦੇ 4 ਜੂਨ ਨੂੰ ਮਨਾਏ ਜਾ ਰਹੇ ਪ੍ਰਗਟ ਦਿਵਸ ਅਤੇ 3 ਜੂਨ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਜਲੰਧਰ(ਸੌਰਬ ਗੁਪਤਾ) ਸਤਿਗੁਰੂ ਕਬੀਰ ਜੀ ਦੇ 4 ਜੂਨ ਨੂੰ ਮਨਾਏ ਜਾ ਰਹੇ ਪ੍ਰਗਟ ਦਿਵਸ ਅਤੇ 3 ਜੂਨ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

NEXT

ਸੰਤ ਬਾਬਾ ਉਂਕਾਰ ਨਾਥ ਜੀ ਦੀ 36ਵੀਂ ਸਾਲਾਨਾ ਬਰਸੀ ਸਮਾਗਮ 30 ਮਈ ਨੂੰ ਸ਼ਰਧਾਸਹਿਤ ਮਨਾਇਆ ਜਾਵੇਗਾ

ਜਲੰਧਰ (ਗੁਰਪ੍ਰੀਤ ਬੱਲ) ਧੰਨ-ਧੰਨ 108 ਸੰਤ ਬਾਬਾ ਉਂਕਾਰ ਨਾਥ ਜੀ ਦੀ 36ਵੀਂ ਸਾਲਾਨਾ ਬਰਸੀ ਸਮਾਗਮ ਮਿਤੀ 30 ਮਈ ਦਿਨ ਮੰਗਲਵਾਰ ਨੂੰ ਤੱਪ ਅਸਥਾਨ ਸੰਤ ਬਾਬਾ ਉਂਕਾਰ ਨਾਥ ਜੀ ਪਿੰਡ ਕਾਲਾ ਬਾਹੀਆ ਵਿਖੇ ਬੜੀ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਥ ਦੇ ਮਹਾਨ ਰਾਗੀ ਢਾਡੀ ਅਤੇ ਕੀਰਤਨੀ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ।
ਸੰਤ ਬਾਬਾ ਉਂਕਾਰ ਨਾਥ ਜੀ ਦੀ ਯਾਦ ਵਿਚ ਪਿੰਡ ਕਾਲਾ ਬਾਹੀਆ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ 17ਵਾਂ ਕਬੱਡੀ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ। ਟੂਰਨਾਮੈਂਟ ਦੇ ਉਦਾਘਟਨੀ ਮੈਚ ਮੌਕੇ 55 ਕਿੱਲੋ ਭਾਰ ਵਰਗ ‘ਚ ਬੋਪਾਰਾਏ ਤੇ ਘੁਮਿਆਰਾਂ ਦੀਆਂ ਕਬੱਡੀ ਟੀਮਾਂ ਦੇ ਮੈਚ ਕਰਵਾਏ ਗਏ। ਟੂਰਨਾਮੈਂਟ ਦਾ ਉਦਘਾਟਨੀ ਮੈਚ ਸ਼ੁਰੂ ਕਰਵਾਉਣ ਸਮੇਂ ਸਰਪੰਚ ਸੁਰਿੰਦਰ ਕੌਰ, ਸਤਨਾਮ ਸਿੰਘ ਬਾਹੀਆ, ਸੁਖਦੇਵ ਸਿੰਘ ਬਾਹੀਆ, ਜਰਨੈਲ ਸਿੰਘ ਬਾਹੀਆ (ਦੋਨੋਂ ਸਾਬਕਾ ਸਰਪੰਚ), ਜਥੇ. ਗੁਰਦੀਪ ਸਿੰਘ ਬਾਹੀਆ, ਸੰਦੀਪ ਸਿੰਘ ਬੁੱਟਰ, ਪ੍ਰਦੁੰਮਣ ਸਿੰਘ ਬਾਹੀਆ, ਜਸਵੀਰ ਕੌਰ ਬਾਹੀਆ, ਸੰਤੋਖ ਸਿੰਘ, ਰਵਿੰਦਰਪਾਲ ਬਿੰਦਰ, ਚਰਨਜੀਤ ਸਿੰਘ, ਜਸਵੀਰ ਕੌਰ (ਸਾਰੇ ਪੰਚ), ਬਲਵਿੰਦਰ ਸਿੰਘ ਬਿੱਲਾ ਬਾਹੀਆ, ਜੱਸਾ ਸਿੰਘ, ਆਦਿ ਮੌਜੂਦ ਸਨ।
ਇਸ ਟੂਰਨਾਮੈਂਟ ਲਈ ਐਨ.ਆਰ.ਆਈ. ਭਰਾਵਾਂ ਵਿੱਚੋਂ ਮਹਿੰਦਰ ਸਿੰਘ ਬਾਹੀਆ, ਜਗੀਰ ਸਿੰਘ ਬਾਹੀਆ, ਅਵਤਾਰ ਸਿੰਘ ਬਾਹੀਆ, ਗੁਰਪ੍ਰੀਤ ਸਿੰਘ ਬਾਹੀਆ, ਅਸ਼ਵਨੀ ਬਾਹੀਆ, ਮਨਦੀਪ ਸਿੰਘ ਬਾਹੀਆ, ਅਮਨ ਬਾਹੀਆ ( ਯੂ.ਐਸ.ਏ.) ਵਾਲਿਆਂ ਵੱਲੋਂ ਵਿਸ਼ੇਸ਼ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਇਸ ਦੌਰਾਨ ਪ੍ਰਬੰਧਕਾਂ ਨੇ ਦੱਸਿਆ ਕਿ ਟੂਰਨਾਮੈਂਟ ਦੇ ਫਾਈਨਲ ਅਤੇ ਓਪਨ ਕਬੱਡੀ ਕਲੱਬਾਂ ਦੇ ਮੁਕਾਬਲੇ 28 ਮਈ ਨੂੰ ਕਰਵਾਏ ਜਾਣਗੇ ਅਤੇ ਜੇਤੂ ਟੀਮਾਂ ਨੂੰ ਹਲਕਾ ਵਿਧਾਇਕ ਕਰਤਾਰ ਪੁਰ ਬਲਕਾਰ ਸਿੰਘ ਵਲ਼ੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

Leave a comment