ਡੇਰਾ ਸੱਚਖੰਡ ਬੱਲਾ ਵਿਖੇ ਸੰਗਰਾਦ ਦਾ ਦਿਹਾੜਾ ਸ਼ਰਧਾਸਹਿਤ ਮਨਾਇਆ


ਕਿਸ਼ਨਗੜ (ਗੁਰਪ੍ਰੀਤ ਬੱਲ) ਡੇਰਾ ਸੱਚਖੰਡ ਬੱਲਾਂ ਵਿਖੇ ਸੰਗਰਾਂਦ ਦਾ ਦਿਹਾੜਾ ਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜੋਤੀ-ਜੋਤ ਦਿਵਸ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਣਸੀ ਜੀ ਸਰਪ੍ਰਸਤੀ ਹੇਠ ਮਨਾਇਆ ਗਿਆ।
ਇਸ ਮੌਕੇ ਤੇ ਅੰਮ੍ਰਿਤ ਬਾਣੀ ਦੇ ਜਾਪ ਕਰਵਾਏ ਗਏ ਤੇ ਸੰਤ ਨਰਿੰਜਨ ਦਾਸ ਜੀ ਨੇ ਹਾੜ ਦਾ ਮਹੀਨਾ ਸੰਗਤਾਂ ਨੂੰ ਸਰਵਣ ਕਰਵਾਇਆ ਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜੀਵਨ ਤੇ ਚਾਨਣਾ ਪਾਇਆ। ਇਸ ਮੌਕੇ ਇਸ ਮੌਕੇ ਤੇ ਸੰਤ ਲੇਖਰਾਜ ਨੂਰਪੁਰ, ਗਿਆਨੀ ਕੁਲਵੰਤ ਸਿੰਘ ਕਜਲਾ ਦੇ ਜਥੇ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਅੰਮ੍ਰਿਤ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸੰਗਤਾਂ ਵਿਚ ਲੰਗਰ ਦੇ ਅਟੁਤ ਭੰਡਾਰੇ ਵਰਤਾਏ ਗਏ।
ਇਸ ਮੌਕੇ ਤੇ ਜੁਗਿੰਦਰਪਾਲ ਸੈਕਟਰੀ ,ਧਰਮਪਾਲ ਸਕੱਤਰ , ਸੁਖਦੇਵ ਸੁੱਖੀ ਸਾਬਕਾ ਸਰਪੰਚ ,ਸੇਵਾਦਾਰ ਹਰਦੇਵ ਦਾਸ,ਸੇਵਾਦਾਰ ਵਰਿੰਦਰ ਦਾਸ ਬੱਬੂ , ਸੇਵਾਦਾਰ ਰਮੇਸ਼ ਕੁਮਾਰ, ਸ਼ਾਮ ਲਾਲ ਸਮੇਤ ਸਮੂਹ ਸੰਗਤਾਂ ਮੌਜੂਦ ਸਨ।