Doaba Times

ਕਾਲਾ ਬੱਕਰਾ ਸਿਹਤ ਬਲਾਕ ਦੇ ਸਕੂਲਾਂ ਚ ਡੀ ਵਾਰਮਿੰਗ ਡੇ ਮਨਾਇਆ ਗਿਆ

ਕਾਲਾ ਬੱਕਰਾ(ਗੁਰਪ੍ਰੀਤ ਬੱਲ)ਸਿਹਤ ਵਿਭਾਗ ਅਤੇ ਸਿਵਲ ਸਰਜਨ ਜਲੰਧਰ ਡਾ. ਜਗਦੀਪ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀ.ਐਚ.ਸੀ ਕਾਲਾ ਬੱਕਰਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਿਚਰਡ ਓਹਰੀ ਦੀ ਅਗਵਾਈ ਹੇਠ ਬਲਾਕ ਅਧੀਨ ਵੱਖ-ਵੱਖ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿਖੇ ਬੱਚਿਆਂ ਨੂੰ ਐਲਬੇਂਡਾਜ਼ੋਲ ਦਵਾਈ ਖਵਾਈ ਗਈ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਐਸਐਮਓ ਨੇ ਕਿਹਾ ਕਿ ਅੱਜ ਰਾਸ਼ਟਰੀ ਡੀ-ਵਾਰਮਿੰਗ ਡੇ ਦੇ ਮੌਕੇ ਤੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਵਾਉਣ ਲਈ ਦਵਾਈ ਖਵਾਈ ਗਈ। ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਦੀ ਪ੍ਰਾਪਤੀ ਲਈ ਚੰਗੀ ਸਿਹਤ ਦਾ ਹੋਣਾ ਵੀ ਜ਼ਰੂਰੀ ਹੈ। ਜ਼ਿਆਦਾਤਰ ਬੱਚੇ ਪੇਟ ਦੇ ਕੀੜਿਆਂ ਕਾਰਨ ਸਰੀਰਕ ਕਮਜ਼ੋਰੀ, ਖ਼ੂਨ ਦੀ ਕਮੀ ਤੇ ਚਿੜ-ਚਿੜਾਪਣ ਦੇ ਸ਼ਿਕਾਰ ਹੋ ਜਾਂਦੇ ਹਨ। ਉਹਨਾਂ ਨੇ ਦਸਿਆ ਕਿ ਬਲਾਕ ਦੇ ਸਾਰੇ ਸਰਕਾਰੀ, ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਦਰਜ, ਕਿਸੇ ਕਾਰਨ ਪੜ੍ਹਾਈ ਛੱਡ ਚੁੱਕੇ 1 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਅਲਬੈਂਡਾਜੋਲ ਦੀ ਖ਼ੁਰਾਕ ਦਿੱਤੀ ਗਈ। ਜੇਕਰ ਫਿਰ ਵੀ ਕੋਈ ਬੱਚਾ ਇਸ ਤੋਂ ਵਾਂਝਾ ਰਹਿ ਜਾਂਦਾ ਹੈ ਤਾਂ 12 ਫਰਵਰੀ ਨੂੰ ਮੋਪ ਅਪ ਡੇ ਵਾਲੇ ਦਿਨ ਇਹ ਦਵਾਈ ਖਾ ਸਕਦਾ ਹੈ। ਇਸ ਮੌਕੇ ਵੱਖ-ਵੱਖ ਸਕੂਲਾਂ, ਆਂਗਣਵਾੜੀ ਕੇਂਦਰਾਂ ਵਿਖੇ ਦਵਾਈ ਖਵਾਉਣ ਲਈ ਸਿਹਤ ਕਰਮੀਆਂ ਵਲੋਂ ਵਿਜਿਟ ਕੀਤੀ ਜਾਵੇਗੀ।

Leave a comment