Doaba Times

ਸਿਹਤ ਵਿਭਾਗ ਨੇ ਮਨਾਇਆ ‘ਕੌਮਾਂਤਰੀ ਯੋਗਾ ਦਿਵਸ’

* ਅਜੋਕੇ ਸਮੇਂ ‘ਚ ਯੋਗ ਨੂੰ ਅਪਣਾਉਣ ਦੀ ਹੋਰ ਵਧੇਰੇ ਲੋੜ- ਡਾ ਓਹਰੀ

ਕਾਲਾ ਬੱਕਰਾ (ਗੁਰਪ੍ਰੀਤ ਬੱਲ) ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਅੱਜ ਸਿਵਲ ਸਰਜਨ ਜਲੰਧਰ ਡਾ. ਜਗਦੀਪ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਰਿਚਰਡ ਓਹਰੀ ਦੀ ਯੋਗ ਅਗਵਾਈ ਹੇਠ ਸੀ.ਐਚ. ਸੀ. ਕਾਲਾ ਬੱਕਰਾ ਅਤੇ ਅਧੀਨ ਸਿਹਤ ਸੰਸਥਾਵਾਂ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ।


ਡਾ.ਓਹਰੀ ਨੇ ਕਿਹਾ ਕਿ ਅੱਜਕਲ੍ਹ ਦੀ ਭਜ ਦੌੜ ਵਾਲੀ ਜ਼ਿੰਦਗੀ ਕਾਰਨ ਸਿਹਤ ਦੇ ਖੇਤਰ ਵਿਚ ਕਈ ਨਵੀਆਂ ਚੁਣੌਤੀਆਂ ਸਾਡੇ ਸਾਹਮਣੇ ਹਨ। ਗੈਰ ਸੰਚਾਰੀ ਰੋਗ ਜਿਵੇਂ ਹਾਈ ਬਲਡ ਪ੍ਰਰੈਸ਼ਰ, ਸ਼ੂਗਰ, ਦਿਲ ਦਾ ਦੌਰਾ, ਲਕਵਾ, ਕੈਂਸਰ, ਦਮਾ, ਸਾਹ ਦੀਆਂ ਬਿਮਾਰੀਆਂ, ਪੇਟ ਦੀਆਂ ਬਿਮਾਰੀਆਂ ਤੇ ਮਾਨਸਿਕ ਰੋਗਾਂ ਨਾਲ ਵੱਡੀ ਗਿਣਤੀ ਵਿਚ ਲੋਕ ਪ੍ਰਭਾਵਿਤ ਹੋ ਰਹੇ ਹਨ। ਡਾ ਸੁਮਿਤ ਕਪਾਹੀ ਤੇ ਡਾ ਰੰਜਨਾ(ਏ ਐਮ ਓ)ਨੇ ਕਿਹਾ ਕਿ ਆਧੁਨਿਕ ਸਮਾਜ ਵਿਚ ਸਰੀਰਿਕ ਘੱਟ ਤੇ ਦਿਮਾਗੀ ਗਤੀਵਿਧੀਆਂ ਵਧ ਗਈਆਂ ਹਨ, ਜੋ ਕਿ ਤਣਾਅ ਦਾ ਇਕ ਵੱਡਾ ਕਾਰਨ ਹਨ। ਇਸ ਤੋਂ ਮੁਕਤੀ ਲਈ ਸਭ ਤੋਂ ਵੱਧ ਜ਼ਰੂਰੀ ਹੈ, ਸਰੀਰਿਕ ਗਤੀਵਿਧੀਆਂ ਵਿੱਚ ਵਾਧਾ ਕਰਨਾ। ਇਨ੍ਹਾਂ ‘ਚ ਯੋਗਾ ਕਰਨਾ ਸਭ ਤੋਂ ਵੱਧ ਲਾਹੇਵੰਦ ਹੈ।
ਨੀਤੀ ਰਾਜ ਬੀ ਸਿੰਘ ਬਲਾਕ ਐਜੂਕੇਟਰ ਕਮ ਨੋਡਲ ਅਫਸਰ ਆਈ ਈ ਸੀ ਨੇ ਦੱਸਿਆ ਕਿ ਯੋਗ ਕਸਰਤ ਕਰਨ ਦਾ ਪ੍ਰਾਚੀਨ ਅਤੇ ਲੋਕਪ੍ਰਿਅ ਤਰੀਕਾ ਹੈ ਜੋ ਕਿ ਆਸਨਾਂ, ਸਾਹ ਲੈਣ ਦੀ ਪ੍ਰਕਿਰਿਆ ਅਤੇ ਆਤਮਿਕ ਧਿਆਨ ਲਾਉਣ ਵਰਗੀਆਂ ਪ੍ਰਕਿਰਿਆਵਾਂ ਉਪਰ ਆਧਾਰਤ ਹੈ ਜੋ ਕਿ ਸ਼ੂਗਰ, ਹਾਈ ਬੀਪੀ, ਦਿਲ ਦੇ ਰੋਗ ਆਦਿ ਬਿਮਾਰੀਆਂ ਨੂੰ ਕਾਬੂ ਵਿਚ ਰੱਖਣ ਲਈ ਸਹਾਈ ਹੁੰਦਾ ਹੈ। ਇਹ ਨਿਰਾਸ਼ਾ, ਥਕਾਵਟ, ਮਾਨਸਿਕ ਪਰੇਸ਼ਾਨੀ ਅਤੇ ਤਣਾਅ ਵਰਗੀਆਂ ਹਾਲਤਾਂ ਵਿੱਚ ਵੀ ਸਹਾਈ ਹੁੰਦਾ ਹੈ।ਇਸ ਸਮੇਂ ਸੀ ਐਚ ਸੀ ਦੇ ਮੁਲਾਜ਼ਮਾਂ ਨੂੰ ਯੋਗ ਆਸਨ ਕਰਵਾਏ ਗਏ।

Leave a comment