Doaba Times

ਡੇਰਾ ਸੱਚਖੰਡ ਬੱਲਾ ਵਿਖੇ ਬ੍ਰਹਮਲੀਨ ਸੰਤ ਗਰੀਬ ਦਾਸ ਜੀ ਦਾ ਬਰਸੀ ਸਮਾਗਮ ਸ਼ਰਧਾ ਸਹਿਤ ਮਨਾਇਆ

ਜਲੰਧਰ (ਗੁਰਪ੍ਰੀਤ ਬੱਲ) ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਬ੍ਰਹਮਲੀਨ ਸੰਤ ਗਰੀਬ ਦਾਸ ਮਹਾਰਾਜ ਜੀ ਦਾ 31 ਵਾਂ ਬਰਸੀ ਸਮਾਗਮ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਣਸੀ (ਯੂ.ਪੀ) ਦੀ ਰਹਿਨਮਾਈ ਹੇਠ ਮਨਾਇਆ ਗਿਆ। ਅਰਦਾਸ ਉਪਰੰਤ ਕੀਰਤਨ ਦੀਵਾਨ ਸਜਾਏ ਗਏ ਜਿਸ ਵਿੱਚ ਵੱਖ-ਵੱਖ ਰਾਗੀ ਜਥਿਆਂ, ਮਿਸ਼ਨਰੀ ਗਾਇਕਾਂ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਸੰਤ ਨਿਰੰਜਨ ਦਾਸ ਜੀ ਨੇ ਸਮੂਹ ਸੰਗਤ ਨੂੰ ਪ੍ਰਭੂ ਭਗਤੀ, ਸੰਤਾਂ ਦੀ ਸੰਗਤ, ਸੱਚੀ ਕਿਰਤ ਕਰਨ, ਬੱਚਿਆਂ ਨੂੰ ਵੱਧ ਤੋਂ ਵੱਧ ਵਿੱਦਿਆ ਪੜ੍ਹਾਉਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਸਤਿਗੁਰੂ ਰਵਿਦਾਸ ਮਹਾਰਾਜ ਦੇ ਉਪਦੇਸ਼ਾਂ ਤੇ ਚੱਲਣ ਦਾ ਸੰਦੇਸ਼ ਦਿੱਤਾ।

          ਇਸ ਮੌਕੇ ਸੇਵਾਦਾਰ ਮਨਦੀਪ ਦਾਸ ਸਿਰਸਗੜ੍ਹ, ਸੰਤ ਲੇਖ ਰਾਜ ਨੂਰਪੁਰ, ਸੰਤ ਸੁਖਵਿੰਦਰ ਦਾਸ ਢੱਡੇ, ਸੰਤ ਪ੍ਰੀਤਮ ਦਾਸ ਸੰਗਤਪੁਰ, ਸੰਤ ਮਹਿੰਦਰ ਦਾਸ ਬੀਰਮਪੁਰ, ਸੰਤ ਦੇਸ ਰਾਜ ਦਰਾਵਾਂ, ਸੰਤ ਕਪੂਰ ਦਾਸ,ਸੰਤ ਰਾਜਾ ਰਾਮ ਬਠਿੰਡਾ, ਸੰਤ ਮੋਤੀ ਰਾਮ, ਸੇਵਾਦਾਰ ਕਰਮ ਚੰਦ ਬਠਿੰਡਾ, ਸੰਤ ਗੁਰਮੇਲ ਦਾਸ ਰਹੀਮਪੁਰ, ਸੰਤ ਪਿੱਪਲ ਦਾਸ ਭਰੋ ਮਜਾਰਾ ਆਦਿ ਸੰਤਾਂ ਮਹਾਪੁਰਸ਼ਾਂ ਅਤੇ ਬੁੱਧੀਜੀਵੀਆਂ ਨੇ ਬ੍ਰਹਮਲੀਨ ਸੰਤ ਗਰੀਬ ਦਾਸ ਮਹਾਰਾਜ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਬ੍ਰਹਮਲੀਨ ਸੰਤ ਗ਼ਰੀਬ ਦਾਸ ਮਹਾਰਾਜ ਜੀ ਨੂੰ ਸਮਰਪਿਤ ਬੇਗਮਪੁਰਾ ਸ਼ਹਿਰ ‘ਸਪਤਾਹਿਕ ਪੱਤਰਿਕਾ’ ਦਾ ਵਿਸ਼ੇਸ਼ ਅੰਕ ਸੰਤ ਨਿਰੰਜਨ ਦਾਸ ਮਹਾਰਾਜ ਵਲੋਂ ਆਪਣੇ ਕਰ ਕਮਲਾ ਨਾਲ ਰਿਲੀਜ਼ ਕੀਤਾ ਗਿਆ। ਇਸ ਮੌਕੇ ਤੇ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਦੇ ਉਦੇਸ਼ ਨਾਲ ਸੰਤ ਨਿਰੰਜਨ ਦਾਸ ਜੀ ਮਹਾਰਾਜ ਦੀ ਸਰਪ੍ਰਸਤੀ ਹੇਠ ਸੰਤ ਗਰੀਬ ਦਾਸ ਮਹਾਰਾਜ ਜੀ ਦੀ ਬਰਸੀ ਦੇ ਸਬੰਧ ਵਿੱਚ ਅੰਮ੍ਰਿਤ ਬਾਣੀ ਕਮਿਊਨਟੀ ਸੈਂਟਰ ਇੰਗਲੈਂਡ ਵੱਲੋਂ ਅਰਦਾਸ ਕਰਨ ਉਪਰੰਤ ਪੌਦਿਆਂ ਦਾ ਲੰਗਰ ਲਗਾਇਆ ਗਿਆ। ਇਸ ਮੱਕੇ ਸੇਵਾਦਾਰ ਹਰਦੇਵ ਦਾਸ, ਸੇਵਾਦਾਰ ਵਰਿੰਦਰ ਦਾਸ ਬੱਬੂ, ਸੇਵਾਦਾਰ ਦਵਿੰਦਰ ਦਾਸ, ਮੈਨੇਜਰ ਧਰਮ ਪਾਲ ਸਿੰਮਕ, ਨਿਰੰਜਨ ਦਾਸ ਚੀਮਾ, ਜੋਗਿੰਦਰ ਪਾਲ ਸੇਵਾ ਮੁਕਤ ਆਈ.ਆਰ.ਐਸ, ਸੇਠ ਦੇਸ ਰਾਜ ਫਗਵਾੜਾ,ਰਾਜੇਸ਼ ਕੁਮਾਰ ਸਰਮਸਤਪੁਰ, ਬਾਬਾ ਸੁਖਦੇਵ ਸੁੱਖੀ, ,ਰੋਸ਼ਨ ਲਾਲ ਸੋਧੀ ਗੀਤਕਾਰ ਮਹਿੰਦਰ ਸੰਧੂ ਮਹੇੜੂ, ਤਰਸੇਮ ਲਾਲ ਸਰੋਆ, ਸੇਵਾ ਮੁਕਤ ਸਬ ਇੰਸਪੈਕਟਰ ਜਗਦੀਸ਼ ਲਾਲ, ਆਦਿ ਤੋਂ ਇਲਾਵਾ ਵੱਢੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਮੰਚ ਸੰਚਾਲਕ ਦੀਆਂ ਸੇਵਾਵਾਂ ਦਵਿੰਦਰ ਦਾਸ ਵਲੋਂ ਬਾਖੂਬੀ ਨਿਭਾਈਆਂ ਗਈਆਂ। ਸੰਗਤਾਂ ਨੂੰ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ।

Leave a comment