ਸਾਬਕਾ ਗਵਰਨਰ ਸੱਤਿਆਪਾਲ ਮਲਿਕ ਜੀ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ


ਕਿਸ਼ਨਗੜ (ਗੁਰਪ੍ਰੀਤ ਬੱਲ) ਮੇਘਾਲਿਆ ਦੇ ਸਾਬਕਾ ਗਵਰਨਰ ਸੁੱਤਿਆਪਾਲ ਮਲਿਕ ਜੀ ਨੇ 05-08-2025 ਨੂੰ ਦਿੱਲੀ ਦੇ ਆਰਐਮਐਲ ਹਸਪਤਾਲ ਵਿੱਚ ਆਖਰੀ ਸਾਹ ਲਿਆ ਸੀ ਤੇ ਉਹ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਕਾਫਲੇ ਚੋਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ ਵਿਖੇ ਮਲਿਕ ਪਰਿਵਾਰ ਵੱਲੋਂ ਕਰਵਾਈ ਗਈ! ਪਾਠਾਂ ਦੇ ਭੋਗ ਪਾਓਣ ਉਪਰੰਤ ਸਾਬਕਾ ਹਜੂਰੀ ਰਾਗੀ ਦਰਬਾਰ ਸਾਹਿਬ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। 2020 ਦਿੱਲੀ ਕਿਸਾਨ ਅੰਦੋਲਨ ਵਿੱਚ ‘ਮੋਦੀ ਸਰਕਾਰ ਖਿਲਾਫ ਉਤਰੇ ਸੀ ਸੱਤਿਆਪਾਲ ਮਲਿਕ, ਡੱਟ ਕੇ ਦਿੱਤਾ ਕਿਸਾਨਾਂ ਦਾ ਸਾਥ, ਅਹੁਦੇ ਦੀ ਪਰਵਾਹ ਕੀਤੇ ਬਿਨਾਂ ਸੱਚ ਨਾਲ ਖੜ੍ਹੇ। ਇਹ ਉਹੀ ਸੱਤਿਆਪਾਲ ਮਲਿਕ ਸਨ ਜਿਨ੍ਹਾਂ ਨੇ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ (ਹੁਣ ਰੱਦ ਕੀਤੇ ਗਏ) ‘ਤੇ ਖੁੱਲ੍ਹ ਕੇ ਮੋਦੀ ਸਰਕਾਰ ਵਿਰੁੱਧ ਆਵਾਜ਼ ਉਠਾਈ ਸੀ। ਅੰਤ ਵਿੱਚ ਆਏ ਹੋਏ ਸਿਆਸੀ ਆਗੂਆਂ, ਕਿਸਾਨ ਜਥੇਬੰਦੀਆਂ ਦੇ ਆਗੂਆਂ, ਅਤੇ ਇਲਾਕੇ ਦੇ ਇਸ ਮੌਕੇ ਤੇ ਸੰਗਤਾਂ ਨੂੰ ਅਟੁੱਟ ਲੰਗਰ ਵਰਤਾਏ ਗਏ।