ਸ਼੍ਰੌਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਾਨੀ ਸੱਜਣਾਂ ਨੂੰ ਸਨਮਾਨਿਤ ਕੀਤਾ ਗਿਆ – ਪੰਜਾਬ ਪ੍ਰਧਾਨ ਜਸਵਿੰਦਰ ਸਿੰਘ ਕਾਲਰਾ

ਜਲੰਧਰ/ਮਕਸੂਦਾ(ਅਵਤਾਰ ਸਿੰਘ ਮਾਧੋਪੁਰੀ) ਅੱਜ ਰਾਮਦਾਸੀਆਂ ਸਿੱਖ ਬਰਾਦਰੀ ਸ਼ਹੀਦ ਬਾਬਾ ਸੰਗਤ ਸਿੰਘ ਸਭਾ ਰਜਿ. ਪੰਜਾਬ ਦੀ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫਿਰਨੀ ਵਾਲਾ ਜੋਹਲਾਂ ਜਲੰਧਰ ਵਿਖੇ ਹੋਈ।
ਮੀਟਿੰਗ ਵਿੱਚ ਪੰਜਾਬ ਕਮੇਟੀ ਦੇ ਮੈਂਬਰ ਸ਼ਾਮਲ ਹੋਏ । ਇਸ ਮੌਕੇ ਜਾਣਕਾਰੀ ਦੇਂਦੇ ਪ੍ਰਧਾਨ ਪੰਜਾਬ ਜਸਵਿੰਦਰ ਸਿੰਘ ਕਾਲਰਾ ਜੀ ਇੱਕ ਜੁੱਟ ਹੋਣ ਲਈ ਸਮੂਹ ਕਮੇਟੀ ਨੂੰ ਬੇਨਤੀ ਕੀਤੀ ਗਈ ਮਹਾਂ ਤਪੱਸਵੀ ਸੰਤ ਹਰਕਿਸ਼ਨ ਸਿੰਘ ਸੋਢੀ ਜੀ ਨੇ ਉਨ੍ਹਾਂ ਦੇ ਸੰਸਾਰਕ ਯਾਤਰਾ ਪੂਰੀ ਕਰਕੇ ਜਾਣ ਤੇ ਜਿੱਥੇ ਪਰਵਾਰ ਨੂੰ ਘਾਟਾ ਪਿਆ ਹੈ ਉਥੇ ਕੌਮ ਰਾਮਦਾਸੀਆਂ ਨੂੰ ਘਾਟਾ ਪਿਆ ਹੈ।
ਮੀਟਿੰਗ ਦੌਰਾਨ ਸ਼ਰਧਾਂਜਲੀ ਦਿੱਤੀ ਗਈ ਅਤੇ ਮੁੱਖ ਪ੍ਰਬੰਧਕ ਸੰਤ ਬਾਬਾ ਜੀਤ ਸਿੰਘ ਜੀ ਨਿਰਮਲ ਕੁਟੀਆ ਜੋਹਲਾਂ ਵਾਲਿਆਂ ਦਾ ਧੰਨਵਾਦ ਕੀਤਾ ਗਿਆ। ਪੰਜਾਬ ਕਮੇਟੀ ਵੱਲੋਂ ਦਾਨੀ ਸੱਜਣਾਂ ਨੂੰ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ ਤੇ ਕਮੇਟੀ ਮੈਬਰਾ ਦਾ ਧੰਨਵਾਦ ਪੰਜਾਬ ਮੈਂਬਰ ਦਿਆਲ ਸਿੰਘ ਜੌਹਲ ਨੇ ਕੀਤਾ।
ਇਸ ਮੌਕੇ ਅੰਮ੍ਰਿਤ ਪਾਲ ਸਿੰਘ, ਅਵਤਾਰ ਸਿੰਘ ਜਨਰਲ ਸਕੱਤਰ(ਪੰਜਾਬ) , ਗੁਰਦੀਪ ਸਿੰਘ ਜੋਹਲ,ਜਿਲਾ ਜਲੰਧਰ ਜਰਨਲ ਸਕੱਤਰ ਜਸਵਿੰਦਰ ਸਿੰਘ, ਕੁਲਦੀਪ ਸਿੰਘ ਜਲੋਟਾ, ਸੁਰਿੰਦਰ ਪਾਲ ਸਿੰਘ, ਜਸਵਿੰਦਰ ਸਿੰਘ ਥੇਦਾ, ਦਲਜੀਤ ਸਿੰਘ ਕਲਸੀ, ਬੀਬੀ ਗੁਰਮੀਤ ਕੌਰ, ਬੀਬੀ ਸਤਵਿੰਦਰ ਕੌਰ ਮੈਂਬਰਾਂ ਨੇ ਸ਼ਮੂਲੀਅਤ ਕੀਤੀ।