Crime

ਦਾਦਾ ਕਾਲੋਨੀ ‘ਚ ਰਾਤ ਸਮੇਂ ਐਕਟਿਵਾ ਚੋਰੀ, ਪੁਲਿਸ ਗਸ਼ਤ ‘ਤੇ ਉੱਠੇ ਸਵਾਲ

ਜਲੰਧਰ(ਸੰਜੀਵ ਕੁਮਾਰ) ਦਾਦਾ ਕਾਲੋਨੀ ਵਿੱਚ ਬੀਤੀ ਰਾਤ ਇੱਕ ਐਕਟਿਵਾ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਪੀੜਤ ਅਰੁਣਾਂ ਵਿਜ ਵਾਸੀ ਦਾਦਾ ਕਾਲੋਨੀ ਵੱਲੋਂ ਇਸ ਸਬੰਧੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਦਿੱਤੀ ਗਈ ਹੈ ਅਤੇ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਪੀੜਤ ਨੇ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਚੋਰੀ ਹੋਈ ਐਕਟਿਵਾ (PB 08 FK 5915) ਜੇਕਰ ਅੱਜ ਤੋਂ ਬਾਅਦ ਕਿਸੇ ਵੀ ਗੈਰ-ਕਾਨੂੰਨੀ ਕੰਮ ਜਾਂ ਵਾਰਦਾਤ ਵਿੱਚ ਵਰਤੀ ਜਾਂਦੀ ਹੈ ਤਾਂ ਉਸ ਲਈ ਉਸਦੀ ਕੋਈ ਜ਼ਿੰਮੇਵਾਰੀ ਨਹੀਂ ਹੋਵੇਗੀ, ਕਿਉਂਕਿ ਵਾਹਨ ਪਹਿਲਾਂ ਹੀ ਚੋਰੀ ਹੋ ਚੁੱਕਾ ਹੈ ਅਤੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾ ਚੁੱਕਾ ਹੈ।
ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਦਾਦਾ ਕਾਲੋਨੀ ਵਿੱਚ ਨਸ਼ੇੜੀਆਂ ਦੀ ਆਵਾਜਾਈ ਵੱਧ ਰਹੀ ਹੈ ਅਤੇ ਪੁਲਿਸ ਦੀ ਗਸ਼ਤ ਵੀ ਕਾਫ਼ੀ ਘੱਟ ਨਜ਼ਰ ਆਉਂਦੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਕਾਰਨ ਚੋਰੀ ਵਰਗੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਨਿਯਮਿਤ ਗਸ਼ਤ ਵਧਾਈ ਜਾਵੇ ਅਤੇ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖੀ ਜਾਵੇ, ਤਾਂ ਜੋ ਅਜਿਹੀਆਂ ਵਾਰਦਾਤਾਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਬਣੀ ਰਹੇ।

Leave a Reply