Doaba Times

ਨੈਸ਼ਨਲ ਸ਼ਡਿਊਲਡ ਕਾਸਟਸ਼ ਅਲਾਇੰਸ ਨੇ ਭਗਵੰਤ ਮਾਨ ‘ਤੇ ਸੰਵਿਧਾਨਕ ਬੇਰੁਖ਼ੀ ਦਾ ਲਗਾਇਆ ਦੋਸ਼

*ਅਨੁਸੂਚਿਤ ਜਾਤੀ ਦੇ ਮੁੱਦੇ ‘ਤੇ ‘ਆਪ’ ਦੇ ਕਾਰਜਕਾਰੀ ਪ੍ਰਧਾਨ ਸਮੇਤ SC ‘ਵਿਧਾਇਕਾਂ’ ਦੀ ਖਾਮੋਸ਼ੀ ਚਿੰਤਾ ਦਾ ਵਿਸ਼ਾ” – ਕੈਂਥ

ਚੰਡੀਗੜ੍ਹ, 19 ਅਕਤੂਬਰ (ਦਿਲਬਾਗ ਸਿੱਧੂ /ਗੁਰਪ੍ਰੀਤ ਬੱਲ) – ਨੈਸ਼ਨਲ ਸਡਿਊਲਡ ਕਾਸਟਸ ਅਲਾਇੰਸ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੰਵਿਧਾਨਕ ਨਿਯੁਕਤੀਆਂ ਅਤੇ ਰਾਖਵਾਂਕਰਨ ਨੀਤੀ, ਜੋ ਕਿ ਧਾਰਾ 46 ਵਿੱਚ ਦਰਜ ਅਨੁਸੂਚਿਤ ਜਾਤੀਆਂ ਦੇ ਮੌਲਿਕ ਅਧਿਕਾਰਾਂ ਨਾਲ ਸਿੱਧੇ ਤੌਰ ‘ਤੇ ਚਿੰਤਤ ਹੈ, ਪ੍ਰਤੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿਖਾਈ ਜਾ ਰਹੀ ਉਦਾਸੀਨਤਾ ਦੀ ਸਖ਼ਤ ਨਿਖੇਧੀ ਕੀਤੀ ਹੈ। ਭਾਰਤ ਦੇ ਸੰਵਿਧਾਨ ਵਿੱਚ ਪ੍ਰਾਪਤ ਅਧਿਕਾਰਾਂ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਅਨੁਸੂਚਿਤ ਜਾਤੀਆਂ ਦੇ ਸੰਵਿਧਾਨਕ ਅਧਿਕਾਰਾਂ ਅਤੇ ਰਾਖਵੇਂਕਰਨ ਨੂੰ ਖੋਰਾ ਲਾ ਰਹੀ ਹੈ, ਨੈਸ਼ਨਲ ਸਡਿਊਲਡ ਕਾਸਟਸ ਅਲਾਇੰਸ ਨੇ ਆਮ ਆਦਮੀ ਪਾਰਟੀ ਦੇ ਐਸਸੀ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੀ ਮਿਲੀਭੁਗਤ ਦਾ ਦਾਅਵਾ ਕੀਤਾ ਹੈ।
ਨੈਸ਼ਨਲ ਸ਼ਡਿਊਲਡ ਕਾਸਟਸ਼ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀ ਕਮਿਸ਼ਨ ਅਤੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਨਿਯੁਕਤੀਆਂ ਨੂੰ ਲਗਾਤਾਰ ਨਜ਼ਰਅੰਦਾਜ਼ ਅਤੇ ਅਣਗੌਲਿਆ ਕੀਤਾ ਜਾ ਰਿਹਾ ਹੈ। ਇਥੇ ਜਿਕਰਯੋਗ ਹੈ ਕਿ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ (ਅੱਤਿਆਚਾਰਾਂ ਦੀ ਰੋਕਥਾਮ) ਐਕਟ, 1989 ਵਰਗੀਆਂ ਕਾਨੂੰਨੀ ਵਿਵਸਥਾਵਾਂ ਮੌਜੂਦ ਹਨ, ਜੋ ਅਨੁਸੂਚਿਤ ਜਾਤੀਆਂ ਨੂੰ ਛੂਤ-ਛਾਤ ਅਤੇ ਸ਼ੋਸ਼ਣ ਵਰਗੀਆਂ ਪ੍ਰਥਾਵਾਂ ਸਮੇਤ ਸਮਾਜਿਕ ਵਿਤਕਰੇ ਤੋਂ ਬਚਾਉਣ ਲਈ ਬਣਾਏ ਗਏ ਸਨ। ਇਸ ਤੋਂ ਇਲਾਵਾ, ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ, ਅਤੇ ਨਾਲ ਹੀ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਰਗੀਆਂ ਵਿਧਾਨਕ ਸੰਸਥਾਵਾਂ ਹਨ, ਜੋ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਲਈ ਸਥਾਪਿਤ ਕੀਤੀਆਂ ਗਈਆਂ ਸਨ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦਾ ਗਠਨ 16 ਫਰਵਰੀ, 2004 ਨੂੰ ਕੀਤਾ ਗਿਆ ਸੀ, ਅਤੇ ਅਨੁਸੂਚਿਤ ਜਾਤੀ ਅਬਾਦੀ ਦੇ ਹਿੱਤਾਂ ਦੀ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਪੰਜਾਬ ਵਿੱਚ ਅਨੁਸੂਚਿਤ ਜਾਤੀ ਅੱਤਿਆਚਾਰ ਰੋਕਥਾਮ ਐਕਟ, 2004 ਲਾਗੂ ਹੈ।
ਇਨ੍ਹਾਂ ਕਮਿਸ਼ਨਾਂ ਵਿਚ ਨਿਯੁਕਤੀਆਂ ਦੀ ਅਣਦੇਖੀ ਦਾ ਅਨੁਸੂਚਿਤ ਜਾਤੀ ਦੇ ਵਿਅਕਤੀਆਂ ਦੇ ਜੀਵਨ ‘ਤੇ ਡੂੰਘਾ ਪ੍ਰਭਾਵ ਪੈਂਦਾ ਹੈ। ਉਦਾਹਰਨ ਲਈ, ਅਨੁਸੂਚਿਤ ਜਾਤੀ ਕਮਿਸ਼ਨ ਦੀਆਂ ਨਿਯੁਕਤੀਆਂ ਵਿੱਚ ਦੇਰੀ ਦੇ ਨਤੀਜੇ ਵਜੋਂ ਅਣਸੁਲਝੀਆਂ ਹਜ਼ਾਰਾਂ ਸ਼ਿਕਾਇਤਾਂ ਅਤੇ ਕੇਸਾਂ ਦਾ ਬੈਕਲਾਗ ਹੋਇਆ ਹੈ, ਜਿਸ ਨਾਲ ਬਹੁਤ ਸਾਰੇ ਲੋਕਾਂ ਨੂੰ ਉਚਿਤ ਸਹਾਰਾ ਤੋਂ ਬਿਨਾਂ ਆਪਣੇ ਰਹਿਮੋ ਕਰਮ ਵਿੱਚ ਛੱਡ ਦਿੱਤਾ ਗਿਆ ਹੈ।
ਕੈਂਥ ਨੇ ਇਹ ਵੀ ਕਿਹਾ, “ਵਿਸ਼ੇਸ਼ ਚਿੰਤਾ ਦਾ ਵਿਸ਼ਾ ਇਹ ਹੈ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਇਨ੍ਹਾਂ ਕਮਿਸ਼ਨਾਂ ਦੀ ਚੇਅਰਪਰਸਨ ਲਈ ਨਿਯੁਕਤੀਆਂ ਦੀ ਅਣਦੇਖੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸਮੇਤ 29 ਵਿਧਾਇਕ ਹਨ, ਜਿਨ੍ਹਾਂ ਵਿੱਚੋਂ ਦੋ ਮੋਹਾਲੀ ਅਤੇ ਗੁਰੂਹਰਸਹਾਏ ਦੇ ਆਮ ਹਲਕਿਆਂ ਦੀ ਨੁਮਾਇੰਦਗੀ ਕਰਦੇ ਹਨ। ਇਸ ਤੋਂ ਇਲਾਵਾ, ਜਲੰਧਰ, ਅਨੁਸੂਚਿਤ ਜਾਤੀਆਂ ਲਈ ਰਾਖਵਾਂ ਲੋਕ ਸਭਾ ਹਲਕਾ, ਜਿੱਥੇ 40 ਪ੍ਰਤੀਸ਼ਤ ਤੋਂ ਵੱਧ ਆਬਾਦੀ ਦਲਿਤ ਹੈ, ਆਪਣੇ ਸੰਸਦ ਮੈਂਬਰ ਅਤੇ ਪੰਜਾਬ ਦੇ ਵਿਧਾਇਕਾਂ ਦੀ ਨਿਰਾਸ਼ਾਜਨਕ ਚੁੱਪ ਵੇਖਦੀ ਹੈ। ਇਹ ਖਾਮੋਸ਼ੀ SC ਭਾਈਚਾਰੇ ਦੇ ਅਧਿਕਾਰਾਂ ਦੀ ਪ੍ਰਤੀਨਿਧਤਾ ਅਤੇ ਵਕਾਲਤ ਬਾਰੇ ਚਿੰਤਾਵਾਂ ਪੈਦਾ ਕਰਦੀ ਹੈ ਅਤੇ ਉਹਨਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਦੀ ਵਚਨਬੱਧਤਾ ਬਾਰੇ ਸਵਾਲ ਉਠਾਉਂਦੀ ਹੈ।
ਕੈਂਥ ਨੇ ਅੱਗੇ ਜ਼ੋਰ ਦਿੱਤਾ, “ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਇੱਕ ਕਰੋੜ ਤੋਂ ਵੱਧ ਅਨੁਸੂਚਿਤ ਜਾਤੀਆਂ ਦੀ ਆਬਾਦੀ ਉੱਤੇ ਸ਼ਾਸਨ ਕਰਦੀ ਹੈ। ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਵਰਤੋਂ ਨੂੰ ਦਬਾਉਣ ਦੀ ਕੋਈ ਵੀ ਕੋਸ਼ਿਸ਼ ਅਜਿਹਾ ਮਾਮਲਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਬਰਦਾਸ਼ਤ ਕੀਤਾ ਜਾਵੇਗਾ। ਨੈਸ਼ਨਲ ਸਡਿਊਲਡ ਕਾਸਟਸ ਅਲਾਇੰਸ ਦਾ ਉਦੇਸ਼ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਸਰਕਾਰ ‘ਤੇ ਦਬਾਅ ਪਾਉਣ ਲਈ ਸਮਾਨ ਵਿਚਾਰਧਾਰਾ ਵਾਲੀਆਂ ਸੰਸਥਾਵਾਂ ਨਾਲ ਸਹਿਯੋਗ ਕਰਨਾ ਹੈ। ਅਸੀਂ ਖਾਲੀ ਅਸਾਮੀਆਂ ‘ਤੇ ਤੁਰੰਤ ਨਿਯੁਕਤੀਆਂ ਅਤੇ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਨੀਤੀਆਂ ਦੀ ਵਿਆਪਕ ਸਮੀਖਿਆ ਦੀ ਮੰਗ ਕਰ ਰਹੇ ਹਾਂ।ਇੰਨਾ ਗੰਭੀਰ ਮਸਲਿਆਂ ਤੇ ਵਿਚਾਰ ਚਰਚਾ ਕਰਨ ਲਈ ਹਮ ਖਿਆਲੀ ਜਥੇਬੰਦੀਆ ਨਾਲ ਸੰਪਰਕ ਕਾਇਮ ਕਰਕੇ ਸੰਘਰਸ਼ ਦਾ ਰੁਖ ਅਖਤਿਆਰ ਕੀਤਾ ਜਾਵੇਗਾ।

Doaba Times

ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਅਹਿਮ ਖ਼ਬਰ, ਚੁੱਕਿਆ ਗਿਆ ਇਹ ਵੱਡਾ ਕਦਮ

ਚੰਡੀਗੜ੍ਹ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਵਿਚੋਂ ਲੰਘਦੇ ਰਾਜ ਮਾਰਗ ਉੱਤੇ ਨਵੇਕਲੇ ਕਿਸਮ ਦੇ ਦਿਸ਼ਾ ਸੂਚਕ ਬੋਰਡ ਲਗਾਏ ਗਏ ਹਨ। ਇਹ ਬੋਰਡ ਯਾਤਰੀਆਂ ਨੂੰ ਦੂਰੀ ਅਤੇ ਅਗਲੇ ਸ਼ਹਿਰ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਇਸ ਮਾਰਗ ’ਤੇ ਪੈਂਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਬਾਰੇ ਸੰਖੇਪ ਇਤਿਹਾਸਕ ਵੇਰਵੇ ਤੋਂ ਵੀ ਜਾਣੂ ਕਰਵਾਉਂਦੇ ਹਨ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸੈਰ-ਸਪਾਟੇ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਰਾਜ ਬਣਾਉਣ ਦੀ ਦਿਸ਼ਾ ਵਿਚ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਖਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਹਰ ਸਾਲ ਦੇਸ਼ ਦੁਨੀਆਂ ਤੋਂ ਲੱਖਾਂ ਦੀ ਗਿਣਤੀ ਵਿੱਚ ਲੋਕ ਆਉਂਦੇ ਹਨ।

ਇਸ ਤੋਂ ਇਲਾਵਾ ਹਿੰਦੂ ਮੱਤ ਦੇ ਸ਼ਕਤੀ ਪੀਠ ਨੈਣਾ ਦੇਵੀ ਨੂੰ ਜਾਣ ਲਈ ਵੀ ਅਨੰਦਪੁਰ ਸਾਹਿਬ ਵਿਚੋਂ ਹੀ ਰਸਤਾ ਜਾਂਦਾ ਹੈ ਜਿਸ ਸਦਕੇ ਸਾਰਾ ਸਾਲ ਇਥੇ ਯਾਤਰੀਆਂ ਦੀ ਆਮਦ ਰਹਿੰਦੀ ਹੈ। ਬੁਲਾਰੇ ਨੇ ਦੱਸਿਆ ਕਿ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕਾ ਜਲ ਸਰੋਤਾਂ, ਨਦੀਆਂ, ਡੈਮਾਂ, ਦਰਿਆਵਾਂ ਅਤੇ ਨੀਮ ਪਹਾੜੀ ਵਾਲਾ ਇਲਾਕੇ ਹੈ ਜਿੱਥੇ ਵੱਡੇ ਪੱਧਰ ’ਤੇ ਦੇਸ਼-ਵਿਦੇਸ਼ ਤੋਂ ਸੈਲਾਨੀ ਇਸ ਦੀ ਖੂਬਸੂਰਤੀ ਦਾ ਆਨੰਦ ਮਾਨਣ ਆਉਂਦੇ ਹਨ। ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਯਾਤਰੀਆਂ ਨੂੰ ਦੂਰੀ ਅਤੇ ਇਤਿਹਾਸਕ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਇਹ ਨਵੇਕਲੇ ਕਿਸਮ ਦੇ ਦਿਸ਼ਾ ਸੂਚਕ ਬੋਰਡ ਲਗਾਏ ਗਏ ਹਨ।

PunjabKesari

ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਬੋਰਡਾਂ ਉਤੇ ਕੁਝ ਸਤਰਾਂ ਵਿਚ ਇਸ ਪਾਵਨ ਤੇ ਪਵਿੱਤਰ ਧਰਤੀ ਬਾਰੇ ਧਾਰਮਿਕ ਤੇ ਇਤਿਹਾਸਕ ਮਹੱਤਤਾ ਬਾਰੇ ਕੁਝ ਸਤਰਾਂ ਵਿਚ ਲਿਖਿਆ ਹੈ, ਜਿਸ ਨਾਲ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੀਆਂ ਸੰਗਤਾਂ ਦੀ ਜਾਣਕਾਰੀ ਵਿਚ ਹੋਰ ਵਾਧਾ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਅਨੰਦਪੁਰ ਸਾਹਿਬ ਦੇ ਖੇਤਰ ਵਿਚ ਧਾਰਮਿਕ ਸੈਰ-ਸਪਾਟੇ ਹੋਰ ਹੁਲਾਰਾ ਦੇਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਜਿਨ੍ਹਾਂ ਵਿਚ ਸ੍ਰੀ ਗੁਰੂ ਤੇਗ ਬਹਾਦੁਰ ਮਿਊਜ਼ੀਅਮ ਪੰਜ ਪਿਆਰਾ ਪਾਰਕ ਦਾ ਨਵੀਨੀਕਰਨ, ਨੇਚਰ ਪਾਰਕ, ਭਾਈ ਜੈਤਾ ਜੀ ਦੀ ਯਾਦਗਾਰ, ਇੰਨਫੋਰਮੇਸ਼ਨ ਵਰਗੇ ਕਈ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਸਬੰਧੀ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ।

Doaba Times

ਰਿਜਰਵ ਸਟਾਫ ਨੂੰ ਮਾਣ ਭੱਤਾ ਨਾ ਦੇਣ ਤੇ ਭਾਰੀ ਰੋਸ਼

ਜਲੰਧਰ (ਗੁਰਪ੍ਰੀਤ ਬੱਲ) ਮਿਤੀ 10 – 5 – 23 ਨੂੰ ਅਸੈਂਬਲੀ ਹਲਕਾ 31 ਨਕੋਦਰ ਜਿਮਨੀ ਚੋਣਾਂ ਦੌਰਾਨ ਰਿਜਰਵ ਸਟਾਫ ਨੂੰ ਸ਼ਾਮ 6 ਵਜੇ ਤੱਕ ਬਿਠਾਇਆ ਗਿਆ। ਸਾਰੇ ਚੋਣ ਹਲਕਿਆਂ ਵਿਚ ਰਿਜਰਵ ਸਟਾਫ ਨੂੰ ਮੌਕੇ ਤੇ ਮਾਣ ਭੱਤਾ ਦਿੱਤਾ ਗਿਆ ਹੈ । ਸਾਰੇ ਹਲਕਿਅਾ ਵਿੱਚ ਪੂਰੀ ਡਿਉਢੀ ਦੇਣ ਉਪਰੰਤ ਰਿਜਰਵ ਸਟਾਫ ਨੂੰ ਮੌਕੇ ਤੇ ਮਾਣ ਦਿੱਤਾ ਗਿਆ ।ਹਲਕਾ ਸੁਪਰਡੈਂਟ ਸ੍ਰੀਮਤੀ ਬਲਵਿੰਦਰ ਕੌਰ ਵਲੋ ਰਿਜਰਵ ਸਟਾਫ ਦੀ ਅਟੈਂਡੈਂਸ 12 : 30 ਵਜੇ ਲੈਣ ਉਪਰੰਤ ਕਿਹਾ ਗਿਆ ਕਿ ਮਾਣਭੱਤਾ ਉਨ੍ਹਾਂ ਨੂੰ ਹੀ ਦਿੱਤਾ ਜਾਵੇਗਾ ਜੋ 6 ਵਜੇ ਤੱਕ ਬੈਠਣਗੇ ।ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਟਾਫ ਸ਼ਾਮ ਸਮੇਂ ਤਕ ਬੈਠਾ ਰਿਹਾ। ਪ੍ਰੰਤੂ ਸ਼ਾਮੀ 6 ਵਜੇ SDM ਕੰਵਲਪ੍ਰੀਤ ਸਿੰਘ ਨੇ ਵਿਸ਼ਵਾਸ਼ ਦੁਆਇਆ ਕਿ ਤੁਹਾਡਾ ਮਾਣ ਭੱਤਾ ਤੁਹਾਡੇ ਬੈਂਕ ਖਾਤਿਆਂ ਵਿਚ ਪਾ ਦਿੱਤਾ ਜਾਵੇਗਾ। ਸਾਰੇ ਹਲਕਿਆਂ ਵਿਚ ਰਿਜਰਵ ਸਟਾਫ ਨੂੰ ਮੌਕੇ ਤੇ ਮਾਣ ਭੱਤਾ ਦਿਁਤਾ ਗਿਆ ।ਇਸ ਮੌਕੇ ਰਿਜਰਵ ਸਟਾਫ ਵਿੱਚ ਭਾਰੀ ਰੋਸ ਪਾਇਆ ਗਿਆ ! ਸਟਾਫ਼ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਸ਼ਾਮ ਤੱਕ ਖੱਜਲ-ਖੁਆਰ ਕੀਤਾ ਗਿਆ! ਇਸ ਸਬੰਧੀ ਪੱਖ ਜਾਨਣ ਲਈ SDM ਨਕੋਦਰ ਕੰਵਲਪ੍ਰੀਤ ਸਿੰਘ ਨਾਲ ਫੋਨ ਤੇ ਵਾਰ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪ੍ਰੰਤੂ SDM ਨੇ ਫੋਨ ਨਹੀਂ ਚੁੱਕਿਆ ।

NEXT

ਅਗਲੀ ਖਬਰ

ਅੱਡਾ ਕਿਸ਼ਨਗੜ ਚ’ ਜਲਦਬਾਜੀ ਦੇ ਚੱਕਰ ਚ’ ਹਾਦਸਿਆ ਦਾ ਸਿਲਸਿਲਾ ਲਗਾਤਾਰ ਜਾਰੀ

*ਪਿਛਲੇ ਹਾਦਸੇ ਚ’ ਕਾਰ ਦਾ ਸ਼ੀਸ਼ਾ ਪਹਿਲਾ ਹੀ ਟੁੱਟਾ ਸੀ ਤੇ ਕਾਰ ਚਾਲਕ ਵਲੋ ਆਪਣੇ ਆਪ ਨੂੰ ਵੱਡੇ ਅਦਾਰੇ ਦਾ ਪੱਤਰਕਾਰ ਦੱਸਿਆ ਜਾ ਰਿਹਾ ਸੀ ਤੇ ਫੋਕਾ ਦਬਾਅ ਬਣਾਇਆ ਜਾ ਰਿਹਾ ਸੀ ਤੇ ਜਿਸ ਕਾਰਨ ਉਸ ਪੱਤਰਕਾਰ ਨੂੰ ਕਿਸ਼ਨਗੜ ਦੇ ਪੱਤਰਕਾਰਾ ਵਲੋ ਭਜਾਇਆ ਗਿਆ ਸੀ।

ਕਿਸ਼ਨਗੜ (ਗੁਰਪ੍ਰੀਤ ਬੱਲ) ਜਲੰਧਰ ਪਠਾਂਨਕੋਟ ਰਾਸਟਰੀ ਰਾਜਮਾਰਗ ਮਾਰਗ ਤੇ ਸਥਿਤ ਅੱਡਾ ਕਿਸ਼ਨਗੜ੍ਹ ਚੌਂਕ ਵਿੱਚ ਹਾਦਸਿਆ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਅਕਸਰ ਹੀ ਦੇਕਣ ਵਿੱਚ ਆਉਂਦਾ ਹੈ ਕਿ ਕਾਰ ਚਾਲਕ ਬਹੁਤ ਜਲਦਬਾਜੀ ਕਰਦੇ ਹਨ , ਜਿਸਦੇ ਕਾਰਨ ਹਾਦਸਾ ਵਾਪਰ ਜਾਦਾ ਹੈ ਤੇ ਵਾਹਨਾ ਦਾ ਨੁਕਸਾਨ ਹੋ ਜਾਦਾ ਹੈ , ਬਹੁਤ ਵਾਰ ਦੇਖਣ ਵਿੱਚ ਮਿਲਦਾ ਹੈ ਕਿ ਗਲਤੀ ਹਮੇਸ਼ਾ ਟਰੱਕ ਚਾਲਕ ਦੀ ਕੱਢੀ ਜਾਦੀ ਹੈ ਅਸਲ ਵਿੱਚ ਗਲਤੀ ਕਾਰ ਚਾਲਕ ਦੀ ਹੁੰਦੀ ਹੈ ਜੋ ਕਿ ਰਾਗ ਸਾਇਡ ਤੋ ਟਰੱਕ ਨੂੰ ੳਵਰਟੇਕ ਕਰਦੇ ਹਨ ਤੇ ਹਾਦਸੇ ਦਾ ਸ਼ਿਕਾਰ ਹੋ ਜਾਦੇ ਹਨ ਅਤੇ ਇੱਕ ਕਹਾਵਤ ਵੀ ਮਸ਼ਹੂਰ ਹੈ ਕਿ ਕਾਹਲੀ ਅੱਗੇ ਟੋਏ । ਪ੍ਰਾਪਤ ਜਾਣਕਾਰੀ ਅਨੁਸਾਰ ਨਿੱਜੀ ਕੰਪਨੀ ਦਾ ਟਰੱਕ ਜੋ ਕਿ ਜਲੰਧਰ ਤੋਂ ਗੁਰਦਾਸਪੁਰ ਵੱਲ ਜਾ ਰਿਹਾ ਸੀ ਜਿਸ ਵੱਲੋਂ ਜਲੰਧਰ ਪਠਾਂਨਕੋਟ ਰਾਸਟਰੀ ਰਾਜਮਾਰਗ ਤੇ ਸਥਿਤ ਕਿਸ਼ਨਗੜ ਚੌਕ ਵਿਖੇ ਸਵਿਫ਼ਟ ਕਾਰ ਚਾਲਕ ਵੱਲੋਂ ਗਲਤ ਢੰਗ ਨਾਲ ਕਰਾਸ ਕਰਨ ਸਮੇਂ ਟਰੱਕ ਨਾਲ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਕਾਰਣ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਦੋਹਾਂ ਧਿਰਾਂ ਵਿਚ ਬਹਿਸਬਾਜੀ ਜਾਰੀ ਸੀ। ਖਬਰ ਲਿਖੇ ਜਾਣ ਤੱਕ ਸਥਾਨਕ ਪੁਲਸ ਮੌਕੇ ਤੇ ਨਹੀਂ ਪਹੁੰਚੀ।

NEXT

ਅਗਲੀਖਬਰ

ਸੰਤ ਬਾਬਾ ਪ੍ਰੀਤਮ ਦਾਸ ਜੀ (ਬਾਬੇ ਜੌੜੇ) 34ਵੀ ਸਾਲਾਨਾ ਬਰਸੀ ਸਮਾਗਮ 16 ਮਈ ਨੂੰ ਮਨਾਈ ਜਾਵੇਗੀ

ਜਲੰਧਰ(ਗੁਰਪ੍ਰੀਤ ਬੱਲ) ਬ੍ਰਹਮਗਿਆਨੀ ਬ੍ਰਹਮਲੀਨ 108 ਸੰਤ ਬਾਬਾ ਪ੍ਰੀਤਮ ਦਾਸ ਜੀ (ਬਾਬੇ ਜੋੜੇ) ਰਾਏਪੁਰ ਰਸੂਲਪੁਰ ਜਲੰਧਰ ਵਾਲਿਆਂ ਦੀ 34ਵੀਂ ਸਾਲਾਨਾ ਬਰਸੀ ਸਮਾਗਮ ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ ਰਾਏਪੁਰ ਰਸੂਲਪੁਰ ਜਲੰਧਰ ਵਿਖੇ 16 ਮਈ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਬਰਸੀ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਬਾਬਾ ਨਿਰਮਲ ਦਾਸ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਤ ਬਾਬਾ ਪ੍ਰੀਤਮ ਦਾਸ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਦੀ ਆਰੰਭਤਾ ਹੋ ਚੁੱਕੀ ਹੈ, ਇਸ ਸਮਾਗਮ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਸੰਪਟ ਪਾਠ ਆਰੰਭ ਕੀਤੇ ਗਏ ਹਨ ਅਤੇ ਦੂਰ ਦਰਾਡੇ ਤੋ ਹਰ

ਰੋਜ਼ ਭਾਰੀ ਗਿਣਤੀ ਵਿੱਚ ਸੰਗਤਾਂ ਡੇਰੇ ਵਿਖੇ ਨਤਮਸਤਕ ਹੋ ਰਹੀਆਂ ਹਨ। ਇਸ ਬਰਸੀ ਸਮਾਗਮ ਵਿੱਚ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਪੰਜਾਬ ਅਤੇ ਵੱਖ ਵੱਖ ਸੰਪ੍ਰਦਾਵਾਂ ਦੇ ਸੰਤ ਮਹਾਂਪੁਰਸ਼ ਬ੍ਰਹਮਲੀਨ ਸੰਤ ਬਾਬਾ ਪ੍ਰੀਤਮ ਦਾਸ ਜੀ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਆ ਰਹੇ ਹਨ ਅਤੇ ਪੰਥ ਦੇ ਪ੍ਰਸਿੱਧ ਕੀਰਤਨੀਏ,ਰਾਗੀ ਢਾਡੀ ਅਤੇ ਪ੍ਰਚਾਰਕ ਸੰਗਤਾਂ ਨੂੰ ਪ੍ਰਬਚਨਾ ਰਾਹੀਂ ਨਿਹਾਲ ਕਰਨਗੇ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਾਰੀ ਸ਼ਕਤੀ ਫਾਉਂਡੇਸ਼ਨ ਭਾਰਤ ਦੀ ਪ੍ਰਧਾਨ ਭੈਣ ਸੰਤੋਸ਼ ਕੁਮਾਰੀ ਨੇ ਦੱਸਿਆ ਬਰਸੀ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁਕੀਆਂ ਹਨ। ਹਰ ਰੋਜ਼ ਸੰਤ ਬਾਬਾ ਨਿਰਮਲ ਦਾਸ ਜੀ ਵਲੋਂ ਸ਼ਾਮ ਨੂੰ ਕੀਰਤਨ ਦਿਵਾਨ ਸਜਾਏ ਜਾਂਦੇ ਹਨ, ਜਿਸ ਵਿੱਚ ਸੈਂਕੜੇ ਸੰਗਤਾਂ ਗੁਰੂ ਜਸ ਸਰਵਣ ਕਰਕੇ ਆਪਣਾ ਜੀਵਨ ਸਫ਼ਲਾ ਕਰਦੀਆਂ ਹਨ। ਭੈਣ ਸੰਤੋਸ਼ ਕੁਮਾਰੀ ਨੇ ਦੱਸਿਆ ਕਿ 16 ਮਈ ਦਿਨ ਮੰਗਲਵਾਰ ਨੂੰ ਦੇਸ਼ ਭਰ ਤੋ ਸੰਤ ਮਹਾਂਪੁਰਸ਼ ਸੰਤਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ ਉਥੇ ਹੀ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਆਗੂ ਸੰਤ ਬਾਬਾ ਪ੍ਰੀਤਮ ਜੀ ਨੂੰ ਸ਼ਰਧਾਂਜਲੀਆਂ ਭੇਂਟ ਕਰਨਗੇ। ਇਲਾਕੇ ਦੀਆਂ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ ਬਾਬੇ ਜੌੜੇ ਰਾਏਪੁਰ ਰਸੂਲਪੁਰ ਜਲੰਧਰ ਵਿਖੇ ਪੁੱਜ ਕੇ ਆਪਣਾ ਜੀਵਨ ਸਫ਼ਲਾ ਕਰਨ ਦੀ ਅਪੀਲ ਕੀਤੀ।

Punjab

ਡੇਰਾ ਸੱਚਖੰਡ ਬੱਲਾਂ ਵਿਖੇ ਪੰਜਾਬ ਦੇ ਸੀ ਐਮ ਭਗਵੰਤ ਮਾਨ ਅਤੇ ਦਿੱਲੀ ਦੇ ਸੀ ਐਮ ਅਰਵਿੰਦ ਕੇਜਰੀਵਾਲ ਵਲੋ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ

ਫੋਟੋ ਕੈਪਸ਼ਨ: ਡੇਰਾ ਸੱਚਖੰਡ ਬੱਲਾਂ ਵਿਖੇ ਮੌਜੂਦਾ ਗੱਦੀਨਸ਼ੀਨ 108 ਸੰਤ ਨਿਰੰਜਣ ਦਾਸ ਮਹਾਰਾਜ ਜੀ ਨੂੰ ਸ੍ਰੀ ਗੁਰੂ ਰਵਿਦਾਸ ਅਧਿਐਨ ਸੈਂਟਰ ਬਣਾਉਣ ਲਈ 25 ਕਰੋੜ ਰੁਪਏ ਦਾ ਚੈੱਕ ਦੇਣ ਸਮੇਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ , ਪੰਜਾਬ ਦੇ ਸੀ ਐਮ ਭਗਵੰਤ ਸਿੰਘ ਮਾਨ ,ਰਾਘਵ ਚੱਡਾ ਮੈਂਬਰ ਰਾਜ ਸਭਾ, ਐਮ ਐਲ ਏ ਕਰਤਾਰਪੁਰ ਬਲਕਾਰ ਸਿੰਘ, ਮੈਂਬਰ ਰਾਜ ਸਭਾ ਬਲਬੀਰ ਸਿੰਘ ਸੀਚੇਵਾਲ, ,ਕੈਬਨਟ ਮੰਤਰੀ ਹਰਚਰਨ ਸਿੰਘ ਬਰਾੜ ,ਬੀਬੀ ਰਾਜਵਿੰਦਰ ਕੌਰ ਥਿਆੜਾ ,ਡੇਰਾ ਟਰੱਸਟ ਦੇ ਸੈਕਟਰੀ ਸੱਤਪਾਲ ਵਿਰਦੀ, ਸੰਤ ਪ੍ਰਦੀਪ ਦਾਸ ਕਠਾਰ, ਮਨਦੀਪ ਦਾਸ ਜੀ।
  • ਡੇਰਾ ਮੁਖੀ 108 ਸੰਤ ਨਿਰੰਜਨ ਦਾਸ ਜੀ ਨੂੰ ਪ੍ਰਾਜੈਕਟ ‘ਤੇ ਕੰਮ ਸ਼ੁਰੂ ਕਰਨ ਲਈ 25 ਕਰੋੜ ਰੁਪਏ ਦਾ ਚੈੱਕ ਸੌਂਪਿਆ
  • ਅਧਿਅਨ ਕੇਂਦਰ ਦੇ ਗੁਰੂ ਜੀ ਦੇ ਜੀਵਨ ਤੇ ਫ਼ਲਸਫ਼ੇ ਨੂੰ ਦੁਨੀਆ ਭਰ ਵਿੱਚ ਪ੍ਰਚਾਰਨ ਲਈ ਚਾਨਣ ਮੁਨਾਰੇ ਦੇ ਰੂਪ ਵਿੱਚ ਕੰਮ ਕਰਨ ਦੀ ਉਮੀਦ ਜਤਾਈ
  • ਮੁੱਖ ਮੰਤਰੀ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਪੈਸੇ ਹੜੱਪ ਕੇ ਗਰੀਬਾਂ ਦਾ ਭਵਿੱਖ ਬਰਬਾਦ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਨਿੰਦਾ
  • ਗਰੀਬਾਂ ਦੇ ਨੇਤਾ ਹੋਣ ਦਾ ਦਾਅਵਾ ਕਰਨ ਵਾਲਿਆਂ ਨੇ ਹੀ ਉਨ੍ਹਾਂ ਨੂੰ ਵੱਡੇ ਦਾਅਵਿਆਂ ਰਾਹੀਂ ਮੂਰਖ ਬਣਾਇਆ

ਜਲੰਧਰ, 25 ਮਾਰਚ (ਗੁਰਪ੍ਰੀਤ ਬੱਲ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਅਤੇ ਕੰਮ ਸ਼ੁਰੂ ਕਰਨ ਲਈ 25 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਸੰਤ ਨਿਰੰਜਨ ਦਾਸ ਜੀ ਨੂੰ ਸੌਂਪੀ।

ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ ਅਤੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਹ ਸਿੱਖਿਆ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਬਾਰੇ ਵਿਆਪਕ ਖੋਜ ਅਤੇ ਅਧਿਅਨ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਭਗਤੀ ਲਹਿਰ ਦੇ ਮੋਹਰੀ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪ੍ਰਚਾਰਨ ਵਿੱਚ ਵੀ ਸਹਾਈ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਧੰਨ ਹਨ ਕਿ ਉਨ੍ਹਾਂ ਨੂੰ ਮਹਾਨ ਧਾਰਮਿਕ ਆਗੂਆਂ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ਨੇ ਹਮੇਸ਼ਾ ਵਿਸ਼ਵ ਸ਼ਾਂਤੀ, ਭਾਈਚਾਰਕ ਸਾਂਝ ਅਤੇ ਫ਼ਿਰਕੂ ਸਦਭਾਵਨਾ ਦਾ ਸੰਦੇਸ਼ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸੂਬਾ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਹੋਰ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਖੇਤਰਾਂ ਵਿੱਚ ਪਹਿਲਾਂ ਹੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਨੇ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਪਹਿਲਾਂ ਹੀ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਗਰੀਬ ਪੱਖੀ ਪਹਿਲਕਦਮੀ ਆਮ ਲੋਕਾਂ ਦੇ ਜੀਵਨ ਨੂੰ ਬਦਲਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਵੱਡੇ-ਵੱਡੇ ਦਮਗਜ਼ੇ ਮਾਰਨ ਵਿੱਚ ਵਿਸ਼ਵਾਸ ਨਹੀਂ ਰੱਖਦੇ, ਸਗੋਂ ਸਮਾਜ ਲਈ ਜੋ ਚੰਗਾ ਹੋਵੇ, ਉਹ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਪ੍ਰਾਜੈਕਟ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ’ਤੇ ਕੰਮ ਸ਼ੁਰੂ ਕਰਨ ਲਈ ਪਹਿਲਾਂ ਹੀ ਡਿਪਟੀ ਕਮਿਸ਼ਨਰ ਦੇ ਖਾਤੇ ਵਿੱਚ ਪੈਸੇ ਤਬਦੀਲ ਕੀਤੇ ਜਾ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਗਰੀਬਾਂ ਦੀ ਭਲਾਈ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਸਨ ਪਰ ਅਸਲ ਅਰਥਾਂ ਵਿੱਚ ਕੰਮ ਕਿਸੇ ਨੇ ਨਹੀਂ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਗਰੀਬਾਂ ਨੂੰ ਉਨ੍ਹਾਂ ਦੇ ਲੀਡਰ ਹੋਣ ਦਾ ਦਾਅਵਾ ਕਰਨ ਵਾਲਿਆਂ ਨੇ ਹੀ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਚੇਤੇ ਕਰਵਾਇਆ ਕਿ ਪਿਛਲੀਆਂ ਸਰਕਾਰਾਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਪੈਸੇ ਹੜੱਪ ਕੇ ਗਰੀਬ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਸਾਡੀ ਸਰਕਾਰ ਆਮ ਆਦਮੀ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਜੁਲਾਈ ਤੋਂ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਨਵੰਬਰ-ਦਸੰਬਰ, 2022 ਦੇ ਮਹੀਨਿਆਂ ਦੌਰਾਨ ਸੂਬੇ ਦੇ 87 ਫੀਸਦ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਇੱਕ ਆਮ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਆਮ ਆਦਮੀ ਨੂੰ ਦਰਪੇਸ਼ ਮੁਸ਼ਕਲਾਂ ਤੋਂ ਭਲੀ-ਭਾਂਤ ਜਾਣੂੰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੰਤ ਬਾਬਾ ਨਿਰੰਜਨ ਦਾਸ ਜੀ ਦੀ ਅਗਵਾਈ ਵਾਲੀ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਪ੍ਰਬੰਧਕ ਕਮੇਟੀ, ਇਸ ਕੇਂਦਰ ਦੇ ਸਮੁੱਚੇ ਮਾਮਲਿਆਂ ਦਾ ਪ੍ਰਬੰਧ ਦੇਖੇਗੀ। ਉਨ੍ਹਾਂ ਅੱਗੇ ਦੱਸਿਆ ਕਿ ਕਮੇਟੀ ਵਿੱਚ ਗੈਰ-ਸਰਕਾਰੀ ਮੈਂਬਰਾਂ ਤੋਂ ਇਲਾਵਾ ਸਕੱਤਰ ਸੈਰ-ਸਪਾਟਾ, ਸਕੱਤਰ ਐਸ.ਸੀ./ਬੀ.ਸੀ. ਭਲਾਈ, ਵਿੱਤ ਸਕੱਤਰ ਅਤੇ ਸਥਾਨਕ ਡਿਪਟੀ ਕਮਿਸ਼ਨਰ ਇਸ ਦੇ ਮੈਂਬਰ ਹੋਣਗੇ। ਭਗਵੰਤ ਮਾਨ ਨੇ ਦੱਸਿਆ ਕਿ ਡਾਇਰੈਕਟਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਕਮੇਟੀ ਵੱਲੋਂ ਇਸ ਮੰਤਵ ਲਈ ਲੋੜੀਂਦੀ ਜ਼ਮੀਨ ਦੀ ਖਰੀਦ ਸਮੇਤ ਕੇਂਦਰ ਦੇ ਵਿਕਾਸ ਸਬੰਧੀ ਅੱਗੇ ਦੀ ਕਾਰਵਾਈ ਬਾਰੇ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕੇਂਦਰ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਚਾਨਣ ਮੁਨਾਰੇ ਦਾ ਕੰਮ ਕਰੇਗਾ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੀ ਬਾਣੀ ਤੋਂ ਪ੍ਰੇਰਨਾ ਲੈ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਗੁਰੂ ਰਵਿਦਾਸ ਜੀ ਦੀ ਪਵਿੱਤਰ ਬਾਣੀ ਦੇ ਵੱਖ-ਵੱਖ ਪਹਿਲੂਆਂ ‘ਤੇ ਖੋਜ ਕਰਨ ਲਈ ਗੁਰੂ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਅਧਿਐਨ ਕਰਨ ਵਾਲੇ ਵਿਦਿਆਰਥੀਆਂ ਅਤੇ ਖੋਜ ਵਿਦਵਾਨਾਂ ਦੀ ਸਹੂਲਤ ਲਈ ਅਹਿਮ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਹਰ ਕੀਮਤ ‘ਤੇ ਕਾਇਮ ਰੱਖਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸ਼ਵ ਭਰ ਵਿੱਚ ਗਿਆਨ ਅਤੇ ਮੁਹਾਰਤ ਵਾਲੇ ਲੋਕਾਂ ਦੀ ਵੱਖਰੀ ਪਛਾਣ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ, ਲੈਪਟਾਪ, ਨੌਕਰੀਆਂ, ਤਰੱਕੀ ਅਤੇ ਮੈਡਲ ਦੇਖਣਾ ਚਾਹੁੰਦੇ ਹਨ, ਨਾ ਕਿ ਹਥਿਆਰ।

ਇਸ ਦੌਰਾਨ ਸੰਤ ਨਿਰੰਜਨ ਦਾਸ ਜੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੁਲਦੀਪ ਸਿੰਘ ਧਾਲੀਵਾਲ, ਲਾਲ ਚੰਦ ਕਟਾਰੂਚੱਕ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਹਾਜ਼ਰ ਸਨ।

Doaba Times

ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਮਹਾਰਾਜ ਜੀ ਦੀ ਅਗਵਾਈ ਹੇਠ ਸ਼ਰਧਾਲੂਆਂ ਦਾ ਜਥਾ ਰਵਾਨਾ

ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾਣ ਵਾਲੇ ਸ਼ਰਧਾਲੂਆਂ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਰੇਲ ਗੱਡੀ ਨੂੰ ਹਰੀ ਝੰਡੀ ਦਿਖਾਈ

ਬਾਬਾ ਸਾਹਿਬ ਅੰਬੇਦਕਰ ਜੀ ਦੀ ਵਿਚਾਰਧਾਰਾ ਅਨੁਸਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਰਾਹੀਂ ਕਾਬਲ ਤੇ ਸਮਰੱਥ ਬਣਾ ਰਹੀ ਹੈ ਸੂਬਾ ਸਰਕਾਰ

ਜਲੰਧਰ (ਮੁਕੇਸ਼ ਕੁਮਾਰ/ ਗੁਰਪ੍ਰੀਤ ਸਿੰਘ ਬੱਲ/ਰਵੀ ਕੁਮਾਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਉਤੇ ਚਲਦੇ ਹੋਏ ਸਮਾਜ ਦੇ ਕਮਜ਼ੋਰ ਤੇ ਪੱਛੜੇ ਵਰਗਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਦਾ ਅਹਿਦ ਲਿਆ।
ਅੱਜ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾ ਰਹੇ ਸ਼ਰਧਾਲੂਆਂ ਦੀ ਰੇਲ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਡੇਰਾ ਬੱਲਾਂ ਦੇ ਮੁਖੀ ਸੰਤ ਬਾਬਾ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ ਅਤੇ ਇਸ ਉਪਰੰਤ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਗਰੀਬ ਤੋਂ ਗਰੀਬ ਦੀ ਭਲਾਈ ਨੂੰ ਯਕੀਨੀ ਬਣਾਵੇ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਵੱਡੇ ਬਹੁਮਤ ਨਾਲ ਸੱਤਾ ਵਿਚ ਆਈ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਮਾਨਤਾਵਾਦੀ ਕਦਰਾਂ-ਕੀਮਤਾਂ ਉਤੇ ਅਧਾਰਿਤ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦਾ ਦੁੱਖ ਨਹੀਂ ਝੱਲਣਾ ਪੈਂਦਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ‘ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਮਹਾਨ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਪ੍ਰਤੀ ਸੇਧ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਨ ਅਧਿਆਤਮਕ ਦੂਤ ਅਤੇ ਸਮਾਜ ਦੇ ਗਰੀਬ ਤੇ ਬੇਸਹਾਰਾ ਵਰਗਾਂ ਦੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੇਕ ਅਤੇ ਉੱਤਮ ਜੀਵਨ ਜਿਉਣ ਦਾ ਉਪਦੇਸ਼ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ‘ਪ੍ਰਕਾਸ਼ ਉਤਸਵ’ ਅਜਿਹੇ ਸਮਾਜ ਦੀ ਸਿਰਜਣਾ ਕਰਨ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਅਤੇ ਗੌਰਵ ਨਾਲ ਜੀਵਨ ਬਤੀਤ ਕਰਦਾ ਹੈ।
ਮੁੱਖ ਮੰਤਰੀ ਨੇ ਡੇਰਾ ਬੱਲਾਂ ਵੱਲੋਂ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਭਲਾਈ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ਨਾਲ ਲੋਕਾਂ ਨੂੰ ਜੋੜਨ ਦੇ ਨਾਲ-ਨਾਲ ਡੇਰੇ ਨੇ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਹਮੇਸ਼ਾ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਮਾਨ ਨੇ ਡੇਰੇ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸਿਰਫ਼ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਹੀ ਲਗਾਈਆਂ ਜਾਣ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਦੇਸ਼ ਨੂੰ ਵਿਦੇਸ਼ੀ ਹਕੂਮਤ ਤੋਂ ਆਜ਼ਾਦ ਕਰਵਾਉਣ ਵਾਲੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਸਨਮਾਨ ਵਜੋਂ ਚੁੱਕਿਆ ਗਿਆ ਹੈ, ਜਿਨ੍ਹਾਂ ਨੇ ਸਾਰਿਆਂ ਲਈ ਬਰਾਬਰ ਹੱਕਾਂ ਦੀ ਰਾਖੀ ਲਈ ਸੰਵਿਧਾਨ ਤਿਆਰ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਨ੍ਹਾਂ ਦੋਵਾਂ ਮਹਾਨ ਕੌਮੀ ਆਗੂਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਜੀ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਸਮਰੱਥ ਤੇ ਕਾਬਲ ਬਣਨ ਦੇ ਮੌਕੇ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ‘ਸਕੂਲ ਆਫ ਐਮੀਨੈਂਸ’ ਗਰੀਬ ਪਰ ਹੋਣਹਾਰ ਵਿਦਿਆਰਥੀਆਂ ਨੂੰ ਖੁਸ਼ਹਾਲ ਭਵਿੱਖ ਲਈ ਤਿਆਰ ਕਰਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ। ਭਗਵੰਤ ਮਾਨ ਨੇ ਸ਼ਰਧਾਲੂਆਂ ਨੂੰ ਸੂਬੇ ਅਤੇ ਪਵਿੱਤਰ ਨਗਰੀ ਬਨਾਰਸ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਖਸ਼ਿਸ਼ ਸਦਕਾ ਸੂਬਾ ਸਰਕਾਰ ਵੱਲੋਂ ਛੇਤੀ ਹੀ ‘ਰੰਗਲਾ ਪੰਜਾਬ’ ਸਿਰਜਿਆ ਜਾਵੇਗਾ।
ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਰਮਨ ਅਰੋੜਾ, ਸ਼ੀਤਲ ਅੰਗੁਰਾਲ ਅਤੇ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਕੁਲਦੀਪ ਚਾਹਲ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਵਿਜੈ ਮਡਾਰ, ਪਵਨ ਕੁਮਾਰ ਟੀਨੂ, ਐਡਵੋਕੇਟ ਬਲਵਿੰਦਰ ਕੁਮਾਰ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

CM PLEDGES TO WORK TIRELESSLY FOR AMELIORATING THE WOES OF WEAKER AND UNDERPRIVILEGED SECTIONS OF SOCIETY IN CONSONANCE WITH TEACHINGS OF SRI GURU RAVIDASS JI

FLAGS OFF TRAIN OF PILGRIMS TO BENARAS FOR CELEBRATING PARKASH PURAB OF SRI GURU RAVIDASS JI

SAYS AS PER IDEOLOGY OF BABA SAHIB AMBEDKAR THE STATE GOVERNMENT IS EMPOWERING THE WEAKER SECTIONS OF SOCIETY BY IMPARTING QUALITY EDUCATION TO THEM

Jalandhar : Punjab Chief Minister Bhagwant Mann on Thursday vowed to work tirelessly for ameliorating the woes of weaker and underprivileged sections of society in consonance with teachings of Sri Guru Ravidass ji.

Addressing the gathering before flagging off a train of pilgrims from the city Railway station to Benaras for celebrating upcoming parkash purab of Sri Guru Ravidass ji, the Chief Minister, after taking blessings from head of Dera Ballan Sant Baba Niranjan Dass ji, said that the state government is duty bound to ensure the well being of the poorest of poor. Bhagwant Mann said that with the blessings of Sri Guru Ravidass ji his government has been voted to power with a thumping majority. He said that no stone will be left unturned for ensuring the well being of the poorest of poor strata of society.

The Chief Minister said that Sri Guru Ravidass Ji gave the message of welfare of the entire humanity, equality of all the sections of the society thus creating a society based on egalitarian values. He said that Sri Guru Ravidass Ji laid out the concept of such an ideal society where nobody undergoes suffering of any kind. Bhagwant Mann said that his government is committed to carve out a society based on the teachings and philosophy of Sri Guru Ravidass ji.

The Chief Minister said that the life and teachings of Sri Guru Ravidass ji continue to guide humanity towards carving an egalitarian society. He said that Sri Guru Ravidass ji was a great spiritual ambassador and messiah of the poor and unprivileged sections of the society taught us to lead a virtuous and noble life. Bhagwant Mann said that this ‘Parkash Utsav’ is an occasion to rededicate ourselves to the task of creating a society where every human being leads a life with self respect and dignity regardless of any discrimination.

The Chief Minister also lauded the role being played by Dera Ballan in the social and economic well being of the masses. He said apart from connecting the people with teachings and philosophy of Sri Guru Ravidass Maharaj ji, the Dera has always remained instrumental in imparting quality education and health services to the needy and underprivileged sections of society. Bhagwant Mann also lauded the philanthropic services rendered by the Dera for the well being of the people.

The Chief Minister said that after assuming the charge of his office, he had issued instructions that only the pictures of Shaheed Bhagat Singh and Baba Sahib Dr. BR Ambedkar must be installed in all the government offices. He said that this step was as a mark of respect to Shaheed Bhagat Singh- the legendary freedom fighter who freed the country from foreign rule and Baba Sahib Ambedkar- who framed the constitution to secure equal rights for all. Bhagwant Mann said that his government is committed to realize the dreams of both these great national leaders.

The Chief Minister said that as per the ideology of Baba Sahib Ambedkar the state government is empowering the weaker sections of society by imparting quality education to them. He said that ‘Schools of Eminence’ will realize the dreams of Baba Sahib by grooming the poor but bright students for a prosperous future. Bhagwant Mann also urged the pilgrims to pray for the peace, progress and prosperity of the state and the holy city of Benaras adding that with the blessings of Sri Guru Ravidass ji a new, vibrant and progressive Punjab will soon be carved out by the state government.

On the occasion, MLAs Balkar Singh, Raman Arora, Shital Angural and Inderjit Kaur Mann, Deputy Commissioner Jaspreet Singh, Commissioner of Police Kuldeep Chahal, Additional Principal Secretary to CM Himanshu Jain and others were also present.

Doaba Times

ਨੈਸ਼ਨਲ ਸਡਿਊਲਡ ਕਾਸਟਸ ਅਲਾਇੰਸ ਨੇ ਮਾਸੂਮ ਅਨੁਸੂਚਿਤ ਜਾਤੀ ਦੀ ਲੜਕੀ ਦੇ ਪੀੜਤ ਪਰਿਵਾਰ ਨੂੰ ਨਾ ਮਿਲਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਨਿਖੇਧੀ

ਮੁੱਦਾ ਦਲਿਤ ਸਮਾਜ ਦੀ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ”

 
ਅਨੁਸੂਚਿਤ ਜਾਤੀ ਦੇ ਗਰੀਬ ਮਜ਼ਦੂਰ ਪੀੜਤ ਪਰਿਵਾਰ ਨੂੰ ਆਰਥਿਕ ਸਹਾਇਤਾ ਦੇਣ ਵਿੱਚ ਪ੍ਰਸ਼ਾਸਨ ਅਸਫਲ ਰਿਹਾ —- ਕੈਂਥ
 
ਸੰਗੀਨ ਅਪਰਾਧ ਨੂੰ ਰੋਕਥਾਮ ਲਈ ਡਿਪਟੀ ਕਮਿਸ਼ਨਰ ਤੁਰੰਤ ਜ਼ਿਲ੍ਹਾ ਪੱਧਰੀ ਵਿਜੀਲੈਂਸ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਬੁਲਾਉਣ —- ਕੈਂਥ
 

ਪਟਿਆਲਾ (ਗੁਰਪ੍ਰੀਤ ਬੱਲ/ਮੁਕੇਸ਼ ਕੁਮਾਰ )  ਦੋ ਰੋਜ਼ਾ ਪਟਿਆਲਾ ਅਤੇ ਨਾਭਾ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜ ਮਹੀਨੇ ਪਹਿਲਾਂ ਅਨੁਸੂਚਿਤ ਜਾਤੀ ਦੇ ਗਰੀਬ ਮਜ਼ਦੂਰ ਪੀੜਤ ਪਰਿਵਾਰ ਦੀ ਮਾਸੂਮ ਲੜਕੀ ਦਾ ਅਗਵਾ, ਜਬਰ-ਜ਼ਨਾਹ ਅਤੇ ਕਤਲ ਕਰ ਕੇ ਉਸ ਨੂੰ ਨਹਿਰ ਵਿੱਚ ਸੁੱਟ ਕੇ ਕਤਲ ਕੀਤੇ ਜਾਣ ਦੇ ਪੀੜਤ ਪਰਿਵਾਰ ਨਾਲ ਮੁਲਾਕਾਤ ਨਾ ਕਰਨਾ ਪੱਖਪਾਤੀ ਜਾਤੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਨੈਸ਼ਨਲ ਸਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਇਸ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅਜੇ ਤੱਕ ਕੋਈ ਵੀ ਵਿਧਾਇਕ, ਸਿਆਸੀ ਆਗੂ ਤੇ ਪ੍ਰਸ਼ਾਸਨਿਕ ਅਧਿਕਾਰੀ ਪੀੜਤ ਪਰਿਵਾਰ ਨੂੰ ਨਹੀਂ ਮਿਲਿਆ। ਚੋਣਾਂ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਅਤੇ ਆਗੂ ਅਜਿਹੇ ਮੁੱਦਿਆਂ ‘ਤੇ ਬਹੁਤ ਸਿਆਸਤ ਕਰਦੇ ਹਨ, ਜਦੋਂ ਅਨੁਸੂਚਿਤ ਜਾਤੀਆਂ ਨਾਲ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਉਹ ਆਪਣਾ ਮੂੰਹ ਬੰਦ ਕਰ ਲੈਂਦੇ ਹਨ। ਸਰਦਾਰ ਕੈਂਥ ਨੇ ਦੱਸਿਆ ਕਿ ਪਟਿਆਲਾ ਪ੍ਰਸ਼ਾਸਨ ਦੀ ਅਜਿਹੀ ਬੇਰੁਖੀ ਨੇ ਪੀੜਤ ਪਰਿਵਾਰ ਨਿਆਂ ਦਿਵਾਉਣ ਲਈ ਅੱਜ ਤੱਕ ਪ੍ਰਸ਼ਾਸਨ ਨੇ ਆਪਣੀਆਂ ਅੱਖਾਂ ਬੰਦ ਕੀਤੀਆਂ ਹੋਈਆਂ ਹਨ, ਪਰ ਹੁਣ ਤੱਕ ਪ੍ਰਸ਼ਾਸਨ ਪੀੜਤ ਪਰਿਵਾਰ ਨੂੰ ਆਰਥਿਕ ਮਦਦ ਦਿਵਾਉਣ ਲਈ ਕੁਝ ਵੀ ਨਹੀਂ ਕਰ ਸਕਿਆ ਹੈ, ਪੰਜ ਮਹੀਨੇ ਬੀਤਣ ਉਪਰੰਤ ਵੀ ਪ੍ਰਸ਼ਾਸਨ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕੁਝ ਵੀ ਨਹੀਂ ਕੀਤਾ ਹੈ।
ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਚਾਹੀਦਾ ਹੈ ਕਿ ਉਹ ਗੰਭੀਰ ਅਪਰਾਧਾਂ ਲਈ ਤੁਰੰਤ ਜ਼ਿਲ੍ਹਾ ਪੱਧਰੀ ਵਿਜੀਲੈਂਸ ਮੀਟਰਿੰਗ ਕਮੇਟੀ ਦੀ ਮੀਟਿੰਗ ਬੁਲਾ ਕੇ ਅਜਿਹੇ ਗੰਭੀਰ ਅਪਰਾਧਾਂ ਨੂੰ ਰੋਕਣ ਲਈ ਯੋਗ ਕਦਮ ਚੁੱਕਣ, ਪਰ ਸਿਵਲ ਪ੍ਰਸ਼ਾਸਨ ਵੱਲੋਂ ਕੁਝ ਵੀ ਨਹੀਂ ਕੀਤਾ ਗਿਆ। ਨੈਸ਼ਨਲ ਸਡਿਊਲਡ ਕਾਸਟਸ ਅਲਾਇੰਸ ਨੇ ਇਸ ਮੁੱਦੇ ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਹਮਣੇ ਵੀ ਪ੍ਰਮੁੱਖਤਾ ਨਾਲ ਉਠਾਇਆ ਹੈ।ਉਨ੍ਹਾਂ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਨੋਟਿਸ ਕੀਤਾ ਹੈ।

Doaba Times

ਬਿਜਲੀ ਬਿੱਲਾ ਦੀ ਮੁਆਫੀ ਪੰਜਾਬ ਸਰਕਾਰ ਦਾ ਵਧੀਆ ਉਪਰਾਲਾ -ਪ੍ਰਧਾਨ ਗੁਰਪ੍ਰੀਤ ਸਿੰਘ ਬੱਲ

ਜਲੰਧਰ (ਦਿਲਾਬਗ ਸਿੰਘ ਸਿੱਧੂ)ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵਾਅਦੇ ਪੂਰੇ ਕਰਦਿਆਂ ਆਮ ਆਦਮੀ ਗਰੀਬ ਵਰਗ ਲਈ ਮਸੀਹੇ ਦੇ ਰੂਪ ਵਿੱਚ ਵਧੀਆ ਉਪਰਾਲਾ ਕੀਤਾ ਹੈ ਵੋਟਾਂ ਤੋਂ ਪਹਿਲਾਂ ਜੋ ਵਾਅਦੇ ਆਮ ਲੋਕਾਂ ਨਾਲ ਕੀਤੇ ਸੀ, ਉਸ ਤੇ ਖਰਾ ਉਤਰਦਿਆਂ ਬਿਜਲੀ ਬਿੱਲ ਦੀ ਮੁਆਫੀ ਬਹੁਤ ਵਧੀਆ ਉਪਰਾਲਾ ਹੈ, ਪਿੰਡ ਬੱਲਾਂ ਵਿਚ ਬਿਜਲੀ ਬਿੱਲ ਬਿਲਕੁਲ ਨਾਮਾਤਰ ਹੋਣ ਕਾਰਨ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੇਖੀ ਗਈ । ਗੱਲਬਾਤ ਕਰਦਿਆਂ ਗੁਰਪ੍ਰੀਤ ਸਿੰਘ ਬੱਲ ਐਡੀਟਰ’ ਮੀਡੀਆ ਇੰਚਾਰਜ , ਪ੍ਰਧਾਨ, ਚੇਅਰਮੈਨ ਤੇ ਇਚਾਰਜ ਜਲੰਧਰ ਨੇ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਸਰਕਾਰ ਬਣਨ ਤੋਂ ਬਾਅਦ ਬਿਜਲੀ ਬਿੱਲਾ ਦੀ ਮੁਆਫ਼ੀ ਤੋ ਬਾਅਦ ਗ਼ਰੀਬ ਵਰਗ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਆਮ ਆਦਮੀ ਪਾਰਟੀ ਵੱਲੋਂ ਵੋਟਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਗਏ ਸੀ ਉਸ ਨੂੰ ਸਟੈਪ ਬਾਈ ਸਟੈਪ ਪੂਰੇ ਕੀਤੇ ਜਾ ਰਹੇ ਹਨ ਬਹੁਤ ਵਧੀਆ ਉਪਰਾਲਾ ਹੈ ਅਤੇ ਹਲਕਾ ਕਰਤਾਰਪੁਰ ਵਿਧਾਇਕ ਬਲਕਾਰ ਸਿੰਘ ਤੇ ਸਮੂਹ ਲੀਡਰਸ਼ਿਪ ਵੀ ਹਰੇਕ ਵਰਗ ਲਈ ਵਧੀਆ ਕੰਮ ਕਰ ਰਹੇ ਹਨ । ਪਹਿਲੀ ਵਾਰ ਅਜਿਹੀ ਸਰਕਾਰ ਲੋਕਾ ਨੂੰ ਮਿਲੀ ਹੈ ਜੋ ਵੋਟਾ ਤੋ ਪਹਿਲਾਂ ਵਾਅਦੇ ਕੀਤੇ ਸਨ , ਸਰਕਾਰ ਬਨਾਉਣ ਉਪਰੰਤ ਵਾਅਦੇ ਪੂਰੇ ਕਰਨ ਵਿਚ ਸਫਲ ਹੋਈ ਹੈ ।

Chandigarh

ਭਗਵੰਤ ਮਾਨ ਦੀ ਆਪ ਸਰਕਾਰ ਤੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਸਟੇਟਸ ਰਿਪੋਰਟ ਤਲਬ ਕਰਨ ਦੇ ਫੈਸਲੇ ਦਾ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਕੀਤਾ ਸਵਾਗਤ 

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦਾ ਵਫ਼ਦ ਮਾਨਯੋਗ ਗਵਰਨਰ ਪੰਜਾਬ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲੇਗਾ —– ਕੈਂਥ 

ਚੰਡੀਗੜ੍ਹ(ਗੁਰਪ੍ਰੀਤ ਬੱਲ / ਮੁਕੇਸ਼ ਕੁਮਾਰ) ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਮਾਨਯੋਗ ਰਾਜਪਾਲ ਪੰਜਾਬ ਸ਼੍ਰੀ ਬਨਵਾਰੀ ਲਾਲ ਪ੍ਰੋਹਿਤ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ‘ਚ ਹੋਏ ਘਪਲੇ ਦੀ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕਰਨ ਦੇ ਫੈਸਲੇ ਦਾ ਸੁਆਗਤ ਕੀਤਾ ਹੈ।

ਇਥੇ ਇਹ ਵਰਨਣਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਪੰਜਾਬ ‘ਚ ਪੋਸਟ-ਮੈਟ੍ਰਿਕ ਸਕਾਲਰਸ਼ਿਪ ਵਿੱਚ ਹੋਏ ਘਪਲੇ ਨੂੰ ਪ੍ਰਮੁੱਖਤਾ ਨਾਲ ਉਜਾਗਰ ਕੀਤਾ ਸੀ ਜਿਸ ਨੂੰ ਕੇਂਦਰ ਸਰਕਾਰ ਨੇ ਵੀ ਇਸ ਉਤੇ ਗੰਭੀਰ ਨੋਟਿਸ ਲਿਆ ਸੀ, ਪਰ ਪੰਜਾਬ ਸਰਕਾਰ ਨੇ ਇਸ ਘਪਲੇ ਨੂੰ ਦਬਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਿਸ ਨਾਲ ਅਨੁਸੂਚਿਤ ਜਾਤੀ ਵਰਗ ਵਿੱਚ ਨਿਰਾਸ਼ਾ ਅਤੇ ਹਤਾਸ਼ਾ ਪੈਦਾ ਹੋਈ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਮਾਨਯੋਗ ਰਾਜਪਾਲ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਰਿਪੋਰਟ ਤਲਬ ਕਰਨ ਦਾ ਜੋ ਫ਼ੈਸਲਾ ਲਿਆ ਹੈ ਉਸ ਨਾਲ ਆਸ ਬੱਝੀ ਹੈ ਕਿ ਦੋਸ਼ੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਨੈਸ਼ਨਲ ਸ਼ਡੀਊਲ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਹੈ ਕਿ ਜਲਦੀ ਹੀ ਕੀ ਅਲਾਇੰਸ ਦਾ ਵਫ਼ਦ ਮਾਨਯੋਗ ਗਵਰਨਰ ਪੰਜਾਬ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲੇਗਾ।

Doaba Times

ਆਲ ਇੰਡੀਆ ਐਂਟੀ ਕੁਰੱਪਸ਼ਨ ਫਾਰਮ (regd.)ਅਤੇ ਲਾਇਨਜ਼ ਕਲੱਬ ਫਗਵਾੜਾ ਸਿਟੀ ਵੱਲੋਂ ਫਗਵਾੜਾ ਵਿਖੇ ਵੱਡਾ ਸਮਾਗਮ

ਫਗਵਾੜਾ (ਕੁਲਦੀਪ ਕੁਮਾਰ)ਅੱਜ ਆਲ ਇੰਡੀਆ ਐਂਟੀ ਕੁਰੱਪਸ਼ਨ ਫਾਰਮ (regd.)ਅਤੇ ਲਾਇਨਜ਼ ਕਲੱਬ ਫਗਵਾੜਾ ਸਿਟੀ ਵੱਲੋਂ ਹੋਟਲ ਕਲਾਰਕ ਇਨ ਫਗਵਾੜਾ ਵਿਖੇ ਵੱਡਾ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਤੇ ਸਮੂਹ ਮੈਂਬਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ ਗਿਆ।

NEXT

ਕੇ.ਐਲ. ਚਾਂਦ ਵੈਲਫੇਅਰ ਟਰੱਸਟ ਵੱਲੋਂ ਲੋੜਵੰਦਾਂ ਨੂੰ ਭੇਟ ਕੀਤੀਆਂ ਵਹੀਲ ਚੇਅਰਾਂ

ਫਗਵਾੜਾ ਕੁਲਦੀਪ ਕੁਮਾਰ ਪਰਵਾਸੀ ਭਾਰਤੀ ਕੇਐਲ ਚਾਂਦ ਦੀ ਰਹਿਨੁਮਾਈ ਹੇਠ ਚੱਲ ਰਹੇ ਕੇਐਲ ਚਾਂਦ ਵੈਲਫੇਅਰ ਟਰੱਸਟ ਵੱਲੋਂ ਸੂਬਾ ਕੋਆਰਡੀਨੇਟਰ ਰਜਿੰਦਰ ਕੁਮਾਰ ਮਾਂਡੀ ਦਿਵਾਈ ਹੇਠ ਫਰੈਂਡਜ਼ ਕਲੋਨੀ ਵਿਖੇ ਸਮਾਗਮ ਦੌਰਾਨ ਛੇ ਦੇ ਕਰੀਬ ਲੋਡ਼ਵੰਦਾਂ ਨੂੰ ਵਹੀਲ ਚੇਅਰਾਂ ਮੁਹੱਈਆ ਕਰਵਾਈਆਂ ਗਈਆਂ । ਇਸ ਮੌਕੇ ਤੇ ਸਤਨਾਮ ਸਿੰਘ ਮਾਧੋਪੁਰ, ਸਮਾਜ ਸੇਵਕ ਤਾਰਾ ਚੰਦ ਚੁੰਬਰ ,ਮਲਕੀਅਤ ਸਿੰਘ ਰਘਬੋਤਰਾ ,ਐਡਵੋਕੇਟ ਰਣਦੀਪ ਕੈਲੇ, ਰਚਨਾ ਬਿਰਹਾ, ਸੀਨੀਅਰ ਪ੍ਰਧਾਨ ਸ਼ਿੰਗਾਰਾ ਰਾਮ, ਕੈਸ਼ੀਅਰ ਆਸ਼ਾ ਰਾਣੀ ਚੁੰਬਰ, ਡਾ ਗਿਆਨ ਚੰਦ ਚੌਕੜੀਆ, ਵਿਨੈ ਕੁਮਾਰ ਬਿੱਟੂ ,ਰਾਜਿੰਦਰ ਡਾਬਰੀ, ਜੱਸੀ ਅਕਾਲਗਡ਼੍ਹ , ਕੈਲਵਿਨ ਚੁੰਬਰ, ਚੇਤਨ ਬਾਹੜ ਮਜਾਰਾ , ਚੰਦਨ ,ਗੁਰਨਾਮ ਪਾਲ, ਬਲਵੰਤ ਰਾਏ ਸੰਨੀ ਕੁਮਾਰ, ਕੇਸਰ ਸਿੰਘ ਮੌਜੂਦ ਸਨ

Doaba Times

ਸੰਯੁਕਤ ਕਿਸਾਨ ਮੋਰਚਾ ਨੇ ਮੁੱਖ ਮੰਤਰੀ ਦੇ ਨਾਂ ਏ.ਡੀ.ਸੀ. ਅਮਿਤ ਸਰੀਨ ਨੂੰ ਦਿੱਤਾ ਮੰਗ ਪੱਤਰ


ਜਲੰਧਰ (ਗੁਰਪ੍ਰੀਤ ਬੱਲ)ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਪੰਜਾਬ ਦੀਆਂ 22ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਨੂੰ ਕਿਸਾਨਾਂ ਦੀ ਹੋ ਰਹੀ ਖੱਜਲ ਖੁਆਰੀ ਦਾ ਤੁਰੰਤ ਹੱਲ ਕਰਨ ਲਈ ਮੰਗ ਪੱਤਰ ਏਡੀਸੀ ਨੂੰ ਦਿੱਤਾ ਗਿਆ।ਜਿਸ ਵਿੱਚ ਮੁੱਖ ਮੰਗਾਂ ਸਨ ਕਿ ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਖਰੀਦ ਕਰਨ ਦੇ ਐਲਾਨ ਮੰਡੀਆਂ ਵਿੱਚ ਕੇਂਦਰ ਵੱਲੋਂ ਹਦਾਇਤ ਐਮਐਸਪੀ ਅਨੁਸਾਰ ਖ਼ਰੀਦ ਕਰਕੇ ਅਮਲੀਜਾਮਾ ਪਹਿਨਾਇਆ ਜਾਵੇ ਤੇ ਮੂੰਗੀ ਦੀ ਖਰੀਦ ਸਬੰਧੀ ਹਰ ਏਕੜ ਪ੍ਰਤੀ 5ਕੁਇੰਟਲ ਕੋਟਾ ਫਿਕਸ ਕਰਨ ਸਮੇਤ’ ਕਿਸਾਨ ਮਾਰੂ ਲਾਈਆਂ ਬੇਲੋੜੀਆਂ ਸ਼ਰਤਾਂ ਹਟਾਈਆਂ ਜਾਣ ਤੇ ਮੱਕੀ ਕਾਸ਼ਤਕਾਰਾਂ ਦੀ ਫ਼ਸਲ ਨੂੰ ਐੱਮਐੱਸਪੀ ਤੇ ਖ਼ਰੀਦ ਦੀ ਗਰੰਟੀ ਦਿੱਤੀ ਜਾਵੇ । ਪੰਜਾਬ ਦੇ ਸਾਰੇ ਇਲਾਕਿਆਂ ਵਿੱਚ ਸੂਏ ਕੱਸੀਆਂ ਦੇ ਰਜਬਾਹਿਆਂ ਨੂੰ ਸੁਚਾਰੂ ਢੰਗ ਨਾਲ ਪਾਣੀ ਛੱਡ ਕੇ ਤੁਰੰਤ ਚਲਾਇਆ ਜਾਵੇ ਤੇ ਸਾਫ਼ ਸਫਾਈ ਕਰਵਾਈ ਜਾਵੇ ਅਤੇ ਹਰੇਕ ਇਲਾਕੇ ਨੂੰ ਬਣਦਾ ਪਾਣੀ ਦਿੱਤਾ ਜਾਵੇ ਤਾਂ ਜੋ ਪੰਜਾਬ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ ਦੇ ਪ੍ਰੋਗਰਾਮ ਨੂੰ ਮੁੱਖ ਰਖਦਿਆਂ ਉਪਰੋਕਤ ਮੰਗਾਂ ਨੂੰ ਪੂਰਾ ਕਰਨਾ ਜ਼ਰੂਰੀ ਹੈ ਨਹੀਂ ਤਾਂ ਫ਼ਸਲੀ ਵਿਭਿੰਨਤਾ ਦੇ ਦਾਅਵਿਆਂ ਦੀ ਭਰੋਸੇਯੋਗਤਾ ਉੱਪਰ ਗੰਭੀਰ ਸਵਾਲ ਖੜ੍ਹੇ ਹੋ ਸਕਦੇ ਹਨ ਇਸ ਮੌਕੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਪ੍ਰਧਾਨ ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਪ੍ਰਧਾਨ ਸੁਰਜੀਤ ਸਿੰਘ ਸਮਰਾ ਬੀਕੇਯੂ, ਉਂਕਾਰ ਸਿੰਘ ਚੇਅਰਮੈਨ, ਦਵਿੰਦਰ ਸਿੰਘ ਸਕੱਤਰ, ਇੰਦਰਜੀਤ ਸਿੰਘ ਬਿੱਲੂ ਲੰਬੜਦਾਰ ਦਫਤਰ ਸੰਚਾਲਕ, ਅਮਰਜੀਤ ਸਿੰਘ ਕਾਦੀਆਂ ਮੌਜੂਦ ਸਨ।

NEXT NEWS

ਹਜ਼ਰਤ ਪੀਰ ਬਾਬਾ ਹਬੀਬ ਸ਼ਾਹ ਦਰਬਾਰ ਰਮਦਾਸਪੁਰ ਵਿਖੇ ਸਾਲਾਨਾ ਜੋੜ ਮੇਲਾ ਧੂਮਧਾਮ ਨਾਲ ਮਨਾਇਆ


ਆਦਮਪੁਰ (ਬੱਲ/ਨਰਿੰਦਰ ਸੋਧੀ) ਅਲਾਵਲਪੁਰ- ਆਦਮਪੁਰ ਰੋਡ ਸਥਿਤ ਹਜ਼ਰਤ ਪੀਰ ਬਾਬਾ ਹਬੀਬ ਸ਼ਾਹ ਦਰਬਾਰ ਰਮਦਾਸਪੁਰ ਵਿਖੇ ਸਾਲਾਨਾ ਜੋੜ ਮੇਲਾ ਧੂਮਧਾਮ ਨਾਲ ਮਨਾਇਆ ਗਿਆ । ਦਰਗਾਹ ਤੇ ਝੰਡੇ ਦੀਆਂ ਰਸਮਾਂ ਕੀਤੀਆਂ ਗਈਆਂ ਤੇ ਸੰਗਤ ਚ ਅਤੁੱਟ ਲੰਗਰ ਵਰਤਾਏ ਗਏ ਇਸ ਮੌਕੇ ਤੇ ਬੀਬੀ ਸ਼ਰੀਫਾਂ ਜੀ ਉਦੇਸੀਆਂ ਵਾਲੇ, ਧਰਮਪਾਲ ਸੰਧੂ ਪ੍ਰਧਾਨ , ਰੂਪ ਲਾਲ ਸਹਿਗਲ Ex Mc ,ਮਾ. ਸੁਰਿੰਦਰ ਸਹਿਗਲ, ਬਲਬੀਰ ਸੰਧੂ, ਰਵੀ ਪਾਲ , ਡਾ. ਵਿਜੈ, ਕੁਲਵਿੰਦਰ, ਮਦਨ ਲਾਲ ਬਿਰਦੀ, ਸੁਰਿੰਦਰ ਲਾਡੀ, ਰਿਕਨੂਰ , ਬੀਬੀ ਸੁਨੈਨਾ, ਹਰਮਨ ਹੈਪੀ, ਤਰਲੋਚਨ ਬੱਧਣ, ਗੌਰਵ ਥਾਪਰ ਮੌਜੂਦ ਸਨ। ਇਸ ਮੌਕੇ ਤੇ ਕਲਾਕਾਰਾਂ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਸੂਫੀਆਨਾ ਕਲਾਮਾਂ ਰਾਹੀਂ ਸੰਗਤਾਂ ਦਾ ਸਮਾਂ ਬੰਨ੍ਹਿਆ। ਇਸ ਮੌਕੇ ਠੰਢੇ -ਮਿੱਠੇ ਜਲ ਦੀ ਛਬੀਲ ਤੇ ਅਤੁੱਟ ਲੰਗਰ ਵਰਤਾਏ ਗਏ ।