ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਕਿਸੇ ਵੀ ਭਰਤੀ ਰੈਲੀ ਲਈ ਪੂਰੀ ਤਰ੍ਹਾਂ ਤਿਆਰ-ਡਿਪਟੀ ਕਮਿਸ਼ਨਰ ਜਲੰਧਰ

ਜਲੰਧਰ (ਸੌਰਬ ਗੁਪਤਾ) ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਬੀਤੇ ਦਿਨ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਕਿਸੇ ਵੀ ਭਰਤੀ ਰੈਲੀ ਲਈ ਪੂਰੀ ਤਰ੍ਹਾਂ ਤਿਆਰ ਹੈ।
ਡਿਪਟੀ ਕਮਿਸ਼ਨਰ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਭਰਤੀ ਰੈਲੀ ਨਵੰਬਰ ਮਹੀਨੇ ਵਿੱਚ ਹੋਣ ਦੀ ਸੰਭਾਵਨਾ ਹੈ, ਜਿਸ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਉਚਿਤ ਕਦਮ ਚੁੱਕੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਵਿੱਚ ਪਿਛਲੇ ਸਮੇਂ ਵਿੱਚ ਛਾਉਣੀ ਅਤੇ ਆਰਮਡ ਪੁਲਿਸ ਕੰਪਲੈਕਸ ਵਿੱਚ ਫੌਜ ਅਤੇ ਸਟੇਟ ਪੁਲਿਸ ਵਿੱਚ ਭਰਤੀਆਂ ਕਰਨ ਦਾ ਚੰਗਾ ਤਜਰਬਾ ਹੈ ਤੇ ਪ੍ਰਸ਼ਾਸਨ ਵੱਲੋਂ ਆਉਣ ਵਾਲੇ ਸਮੇਂ ਵਿੱਚ ਭਰਤੀ ਲਈ ਨਿਯਤ ਸਥਾਨਾਂ ‘ਤੇ ਉਚਿਤ ਪ੍ਰਬੰਧ ਅਤੇ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਵੱਡੀ ਗਿਣਤੀ ਵਿੱਚ ਭਰਤੀ ਰੈਲੀ ਵਿੱਚ ਆਉਣ ਵਾਲੇ ਉਮੀਦਵਾਰਾਂ ਨੂੰ ਸੁਵਿਧਾ ਹੋ ਸਕੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੌਜ ਦੇ ਅਧਿਕਾਰੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕੀਤਾ ਜਾਵੇਗਾ।

