Doaba Times

ਡੇਰਾ ਸੱਚਖੰਡ ਬੱਲਾਂ ਵਿਖੇ ਸੰਗਰਾਂਦ ਅਤੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ

ਜਲੰਧਰ (ਗੁਰਪ੍ਰੀਤ ਬੱਲ) ਡੇਰਾ ਸੱਚਖੰਡ ਬੱਲਾਂ ਵਿਖੇ ਸੰਗਰਾਂਦ ਤੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਣਸੀ ਜੀ ਸਰਪ੍ਰਸਤੀ ਹੇਠ ਮਨਾਇਆ ਗਿਆ।

         ਇਸ ਮੌਕੇ ਤੇ ਅੰਮ੍ਰਿਤ ਬਾਣੀ ਦੇ ਜਾਪ ਕਰਵਾਏ ਗਏ ਤੇ ਸੰਤ ਨਰੰਜਣ ਦਾਸ ਜੀ ਨੇ ਮੱਗਰ ਦਾ ਮਹੀਨਾ ਸੰਗਤਾਂ ਨੂੰ ਸਰਵਣ ਕਰਵਾਇਆ । ਇਸ ਮੌਕੇ ਤੇ ਸੰਤ ਨਿਰੰਜਣ ਦਾਸ ਜੀ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੇ ਦੀ ਵਧਾਈ ਵੀ ਦਿੱਤੀ। ਇਸ ਮੌਕੇ ਤੇ ਸੰਤ ਲੇਖਰਾਜ ਨੂਰਪੁਰ, ਵਾਲਿਆ ਨੇ ਪਰਵਚਨਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਤੇ ਗਿਆਨੀ ਕੁਲਵੰਤ ਸਿੰਘ ਕਜਲਾ, ਭਾਈ ਹਰਪਾਲ ਪਾਲੀ ਅਲਾਵਲਪੁਰ, ਭਾਈ ਸਤਪਾਲ ਸੱਤਾ ਵਾਲਿਆਂ ਦੇ ਜਥੇ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਅੰਮ੍ਰਿਤ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ।ਇਸ ਮੌਕੇ ਤੇ ਜੁਗਿੰਦਰਪਾਲ ਸੈਕਟਰੀ ਡੇਰਾ ਟਰੱਸਟ,ਧਰਮਪਾਲ ਸਕੱਤਰ , ਸੁਖਦੇਵ ਸੁੱਖੀ ਸਾਬਕਾ ਸਰਪੰਚ ,ਸੇਵਾਦਾਰ ਹਰਦੇਵ ਦਾਸ,ਸੇਵਾਦਾਰ ਵਰਿੰਦਰ ਦਾਸ ਬੱਬੂ , ਸੇਵਾਦਾਰ ਰਮੇਸ਼ ਕੁਮਾਰ ,ਧਰਮਵੀਰ, ਸ਼ਾਮ ਲਾਲ, ਸਤੀਸ਼ ਕੁਮਾਰ ,ਦਲਜੀਤ ਕੁਮਾਰ ਰਾਏਪੁਰ ਸਮੇਤ ਸਮੂਹ ਸੰਗਤਾਂ ਮੌਜੂਦ ਸਨ । ਇਸ ਮੌਕੇ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ।

Doaba Times

ਡੇਰਾ ਸੱਚਖੰਡ ਬੱਲਾਂ ਵਿਖੇ ਸੰਗਰਾਂਦ ਤੇ ਭਗਵਾਨ ਵਾਲਮੀਕ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ

ਜਲੰਧਰ ( ਗੁਰਪ੍ਰੀਤ ਬੱਲ) ਡੇਰਾ ਸੱਚਖੰਡ ਬੱਲਾਂ ਵਿਖੇ ਸੰਗਰਾਂਦ ਤੇ ਭਗਵਾਨ ਵਾਲਮੀਕ ਜੀ ਦਾ ਪ੍ਰਕਾਸ਼ ਦਿਹਾੜਾ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਣਸੀ ਜੀ ਸਰਪ੍ਰਸਤੀ ਹੇਠ ਮਨਾਇਆ ਗਿਆ। ਇਸ ਮੌਕੇ ਤੇ ਸੰਗਤਾਂ ਨੂੰ ਅੰਮ੍ਰਿਤ ਬਾਣੀ ਦੇ ਜਾਪ ਕਰਵਾਏ ਗਏ ਤੇ ਸੰਤ ਨਿਰੰਜਣ ਦਾਸ ਮਹਾਰਾਜ ਜੀ ਨੇ ਕੱਤਕ ਦਾ ਮਹੀਨਾ ਸੰਗਤਾਂ ਨੂੰ ਸਰਵਣ ਕਰਵਾਇਆ ।

        ਇਸ ਮੌਕੇ ਤੇ ਸੰਤ ਲੇਖਰਾਜ ਨੂਰਪੁਰ, ਵਾਲਿਆ ਨੇ ਪਰਵਚਨਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਤੇ ਗਿਆਨੀ ਕੁਲਵੰਤ ਸਿੰਘ ਕਜਲਾ, ਭਾਈ ਹਰਪਾਲ ਪਾਲੀ ਅਲਾਵਲਪੁਰ, ਭਾਈ ਸਤਪਾਲ ਸੱਤਾ ਵਾਲਿਆਂ ਦੇ ਜਥੇ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਅੰਮ੍ਰਿਤ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਤੇ ਜੁਗਿੰਦਰਪਾਲ ਸੈਕਟਰੀ ਡੇਰਾ ਟਰੱਸਟ,ਧਰਮਪਾਲ ਸਕੱਤਰ , ਸੁਖਦੇਵ ਸੁੱਖੀ ਸਾਬਕਾ ਸਰਪੰਚ ,ਸੇਵਾਦਾਰ ਹਰਦੇਵ ਦਾਸ,ਸੇਵਾਦਾਰ ਵਰਿੰਦਰ ਦਾਸ ਬੱਬੂ , ਸੇਵਾਦਾਰ ਰਮੇਸ਼ ਕੁਮਾਰ ,ਧਰਮਵੀਰ, ਸ਼ਾਮ ਲਾਲ, ਸਤੀਸ਼ ਕੁਮਾਰ ,ਦਲਜੀਤ ਕੁਮਾਰ ਰਾਏਪੁਰ ਸਮੇਤ ਸਮੂਹ ਸੰਗਤਾਂ ਮੌਜੂਦ ਸਨ । ਇਸ ਮੌਕੇ ਸੰਗਤਾਂ ਚ’ ਅਤੁਁਟ ਲੰਗਰ ਵਰਤਾਏ  ਗਏ।

Doaba Times

ਡੇਰਾ ਸੱਚਖੰਡ ਬੱਲਾ ਵਿਖੇ ਸੰਗਰਾਦ ਦਾ ਦਿਹਾੜਾ ਸ਼ਰਧਾਸਹਿਤ ਮਨਾਇਆ

ਕਿਸ਼ਨਗੜ (ਗੁਰਪ੍ਰੀਤ ਬੱਲ) ਡੇਰਾ ਸੱਚਖੰਡ ਬੱਲਾਂ ਵਿਖੇ ਸੰਗਰਾਂਦ ਦਾ ਦਿਹਾੜਾ ਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜੋਤੀ-ਜੋਤ ਦਿਵਸ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਣਸੀ ਜੀ ਸਰਪ੍ਰਸਤੀ ਹੇਠ ਮਨਾਇਆ ਗਿਆ।

ਇਸ ਮੌਕੇ ਤੇ ਅੰਮ੍ਰਿਤ ਬਾਣੀ ਦੇ ਜਾਪ ਕਰਵਾਏ ਗਏ ਤੇ ਸੰਤ ਨਰਿੰਜਨ ਦਾਸ ਜੀ ਨੇ ਹਾੜ ਦਾ ਮਹੀਨਾ ਸੰਗਤਾਂ ਨੂੰ ਸਰਵਣ ਕਰਵਾਇਆ ਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜੀਵਨ ਤੇ ਚਾਨਣਾ ਪਾਇਆ। ਇਸ ਮੌਕੇ ਇਸ ਮੌਕੇ ਤੇ ਸੰਤ ਲੇਖਰਾਜ ਨੂਰਪੁਰ, ਗਿਆਨੀ ਕੁਲਵੰਤ ਸਿੰਘ ਕਜਲਾ ਦੇ ਜਥੇ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਅੰਮ੍ਰਿਤ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸੰਗਤਾਂ ਵਿਚ ਲੰਗਰ ਦੇ ਅਟੁਤ ਭੰਡਾਰੇ ਵਰਤਾਏ ਗਏ।

ਇਸ ਮੌਕੇ ਤੇ ਜੁਗਿੰਦਰਪਾਲ ਸੈਕਟਰੀ ,ਧਰਮਪਾਲ ਸਕੱਤਰ , ਸੁਖਦੇਵ ਸੁੱਖੀ ਸਾਬਕਾ ਸਰਪੰਚ ,ਸੇਵਾਦਾਰ ਹਰਦੇਵ ਦਾਸ,ਸੇਵਾਦਾਰ ਵਰਿੰਦਰ ਦਾਸ ਬੱਬੂ , ਸੇਵਾਦਾਰ ਰਮੇਸ਼ ਕੁਮਾਰ, ਸ਼ਾਮ ਲਾਲ ਸਮੇਤ ਸਮੂਹ ਸੰਗਤਾਂ ਮੌਜੂਦ ਸਨ।

Doaba Times

ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦਾ ਬਰਸੀ ਸਮਾਗਮ ਡੇਰਾ ਸੱਚਖੰਡ ਬੱਲਾਂ ਵਿਖੇ ਸ਼ਰਧਾ ਸਹਿਤ ਮਨਾਇਆ

ਜਲੰਧਰ/ਕਿਸ਼ਨਗੜ (ਗੁਰਪ੍ਰੀਤ ਬੱਲ) ਰਵਿਦਾਸੀਆ ਕੌਮ ਦੇ ਅਮਰ ਸ਼ਹੀਦ ਸੰਤ ਰਾਮਾਨੰਦ ਮਹਾਰਾਜ ਜੀ ਦਾ ਬਰਸੀ ਸਮਾਗਮ ਡੇਰਾ ਸੱਚਖੰਡ ਬੱਲਾਂ ਵਿਖੇ ਮੌਜੂਦਾ ਗੱਦੀ ਨਸ਼ੀਨ 108 ਸੰਤ ਨਿਰੰਜਣ ਦਾਸ ਮਹਾਰਾਜ ਜੀ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਣਸੀ (ਯੂ.ਪੀ) ਜੀ ਦੀ ਸਰਪ੍ਰਸਤੀ ਹੇਠ ਸ਼ਰਧਾਪੂਰਵਕ ਅਤੇ ਸਤਿਕਾਰ ਸਹਿਤ ਮਨਾਇਆ ਗਿਆ ।
ਇਸ ਮੌਕੇ ਪਾਵਨ ਅੰਮ੍ਰਿਤ ਬਾਣੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਭੋਗ ਪਾਏ ਗਏ। ਇਸ ਮੌਕੇ ਸੰਤ ਨਿਰੰਜਣ ਦਾਸ ਜੀ ਅਤੇ ਵੱਖ-ਵੱਖ ਡੇਰਿਆਂ ਤੋਂ ਆਏ ਸੰਤ ਮਹਾਂਪੁਰਸ਼ਾਂ ਵੱਲੋਂ ਅਮਰ ਸ਼ਹੀਦ ਸੰਤ ਰਾਮਾਨੰਦ ਮਹਾਰਾਜ ਜੀ ਨੂੰ ਸ਼ਰਧਾਂਜਲੀਆਂ ਭੇਂਟ ਕਰਦੇ ਹੋਏ ਰਵਿਦਾਸੀਆ ਕੌਮ ਲਈ ਕੀਤੇ ਗਏ ਕੰਮਾਂ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਸਮੁੱਚੇ ਵਿਸ਼ਵ ਵਿਚ ਪਹੁੰਚਾਉਣ ਬਾਰੇ ਵੀ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ। ਇਸ ਉਪਰੰਤ ਸੰਤ ਕ੍ਰਿਸ਼ਨ ਨਾਥ ਜੀ ਚਹੇੜੂ, ਸੰਤ ਲੇਖ ਰਾਜ ਨੂਰਪੁਰ ਅਤੇ ਸੰਤ ਸਰਵਣ ਦਾਸ ਪਬਲਿਕ ਸਕੂਲ ਫਗਵਾੜਾ ਦੀ ਵਿਦਿਆਰਥਣਾਂ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਪ੍ਰਵਚਨਾਂ ਅਤੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਅਮਰ ਸ਼ਹੀਦ ਸੰਤ ਰਾਮਾਨੰਦ ਮਹਾਰਾਜ ਜੀ ਦੀ ਯਾਦ ਨੂੰ ਸਮਰਪਿਤ ਬੇਗਮਪੁਰਾ ਅਖਬਾਰ ਦਾ ਵਿਸ਼ੇਸ਼ ਅੰਕ ਸੰਤ ਨਿਰੰਜਣ ਦਾਸ ਜੀ ਵਲੋਂ ਰਿਲੀਜ਼ ਕੀਤਾ ਗਿਆ। ਇਸ ਮੌਕੇ ਆਈਆਂ ਹੋਈਆਂ ਸੰਗਤਾਂ ਨੂੰ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਧਾਰਮਿਕ ਸ਼ਖਸ਼ੀਅਤਾ ਵਿੱਚ ਸੰਤ ਪ੍ਰੀਤਮ ਦਾਸ ਜੀ ਸੰਗਤ ਪੁਰ , ਸੰਤ ਵੀਰ ਸਿੰਘ ਹਿਤਕਾਰੀ , ਸੰਤ ਧੰਨਪਤ ਦਾਸ ਜੀ , ਸੰਤ ਬੀਬੀ ਰੌਸ਼ਨੀ ਦੇਵੀ , ਸੰਤ ਸਤਪਾਲ ਦਾਸ ਚਾਹੜਵਾੜ , ਸੰਤ ਪ੍ਰਦੁਮਨ ਦਾਸ ਜੀ ਸਹਾਰਨਪੁਰ , ਸੰਤ ਹਾਕਮ ਸਿੰਘ ਜੀ ਸੁਨਾਮ , ਸੰਤ ਪਤਰਸ ਦਾਸ ਕਠਾਰ , ਸੰਤ ਸਤਨਾਮ ਸਿੰਘ ਜੀ ਬਬੇਲੀ , ਸੰਤ ਲੇਖਰਾਜ ਜੀ ਨੂਰਪੁਰ , ਸੰਤ ਕ੍ਰਿਸ਼ਨ ਨਾਥ ਜੀ ਚਹੇੜੂ , ਸੰਤ ਗੋਪਾਲ ਨੰਦ ਪੱਸੀਵਾਲ , ਸੰਤ ਗੁਰਦੀਪ ਗਿਰੀ (ਪਠਾਨਕੋਟ), ਸੰਤ ਹਰਵਿੰਦਰ ਦਾਸ , ਸੰਤ ਸੁਖਵਿੰਦਰ ਦਾਸ ਤੋ ਇਲਾਵਾ ਸ਼ਮਸ਼ੇਰ ਸਿੰਘ ਦੁੱਲੋ ਤੇ ਰਾਜਨੀਤਕ ਸ਼ਖਸ਼ੀਅਤਾ ਵਿੱਚ ਅਡਵੋਕੇਟ ਬਲਵਿੰਦਰ ਕੁਮਾਰ , ਸ਼ਾਦੀ ਲਾਲ ਜੀ ਪ੍ਰਧਾਨ ਬਸਪਾ , ਅੇੇੇਮ ਪੀ ਸ਼ੁਸ਼ੀਲ ਕੁਮਾਰ ਰਿੰਕੂ,

ਇਸ ਮੌਕੇ ਤੇ ਡੇਰਾ ਬਁਲਾਂ ਟਰੱਸਟ ਦੇ ਸੈਕਟਰੀ ਦਵਿੰਦਰ ਪਾਲ , ਧਰਮਪਾਲ ਟਰੱਸਟੀ, ਨਿਰੰਜਣ ਚੀਮਾ, ਸੇਵਾਦਾਰ ਹਰਦੇਵ ਦਾਸ, ਸੇਵਾਦਾਰ ਵਰਿੰਦਰ ਦਾਸ ਬੱਬੂ, ਸਾਬਕਾ ਸਰਪੰਚ ਸੁਖਦੇਵ ਸੁਁਖੀ, ਸਾਬਕਾ ਸਰਪੰਚ ਰਾਜੇਸ਼ ਕੁਮਾਰ ਸਰਮਸਤਪੁਰ ਮੌਜੂਦ ਸਨ। ਇਸ ਮੌਕੇ ਸੰਗਤਾਂ ਵਿੱਚ ਅਤੁੱਟ ਲੰਗਰ ਵਰਤਾਏ ਗਏ।

Doaba Times

ਡੇਰਾ ਸੱਚਖੰਡ ਬੱਲਾ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾਸਹਿਤ ਮਨਾਇਆ

108 ਸੰਤ ਨਿਰੰਜਣ ਦਾਸ ਮਹਾਰਾਜ ਜੀ ਦੁਆਰਾ ਸੰਗਤਾਂ ਨੂੰ ਜੇਠ ਦਾ ਮਹੀਨਾ ਸਰਵਣ ਕਰਵਾਇਆ ਗਿਆ ।

ਕਿਸ਼ਨਗੜ( ਗੁਰਪ੍ਰੀਤ ਬੱਲ) ਡੇਰਾ ਸੱਚਖੰਡ ਬੱਲਾਂ ਵਿਖੇ ਸੰਗਰਾਂਦ ਦਾ ਦਿਹਾੜਾ ਡੇਰੇ ਦੇ ਮੌਜੂਦਾ ਗੱਦੀਨਸ਼ੀਨ 108 ਸੰਤ ਨਿਰੰਜਨ ਦਾਸ ਜੀ ਮਹਾਰਾਜ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਣਸੀ (ਯੂਪੀ) ਜੀ ਸਰਪ੍ਰਸਤੀ ਹੇਠ ਮਨਾਇਆ ਗਿਆ।

ਇਸ ਮੌਕੇ ਸੰਗਤਾਂ ਵਿੱਚ ਅੰਮ੍ਰਿਤ ਬਾਣੀ ਦੇ ਜਾਪ ਕਰਵਾਏ ਗਏ । ਇਸ ਮੌਕੇ ਇਸ ਮੌਕੇ ਤੇ ਸੰਤ ਲੇਖਰਾਜ ਨੂਰਪੁਰ, ਗਿਆਨੀ ਕੁਲਵੰਤ ਸਿੰਘ ਕਜਲਾ,ਸ੍ਰੀ ਗੁਰੂ ਰਵਿਦਾਸ ਆਸਰਮ ਕਡਿਆਣਾ ਲੜਕੀਆਂ ਦੇ ਜਥੇ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਅੰਮ੍ਰਿਤ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ।

ਇਸ ਮੌਕੇ ਜੁਗਿੰਦਰਪਾਲ ਸੈਕਟਰੀ ਡੇਰਾ ਟਰੱਸਟ ,ਸੇਵਾਦਾਰ ਹਰਦੇਵ ਦਾਸ,ਸੇਵਾਦਾਰ ਵਰਿੰਦਰ ਦਾਸ ਬੱਬੂ , ਸੇਵਾਦਾਰ ਰਮੇਸ਼ ਕੁਮਾਰ ,ਧਰਮਵੀਰ, ਸ਼ਾਮ ਲਾਲ ਸਮੇਤ ਸਮੂਹ ਸੰਗਤਾਂ ਮੌਜੂਦ ਸਨ ।

Doaba Times

ਡੇਰਾ ਸੱਚਖੰਡ ਬੱਲਾਂ ਵਿਖੇ ਵਿਸਾਖੀ ਅਤੇ ਸੰਗਰਾਂਦ ਦਾ ਦਿਹਾੜਾ ਸ਼ਰਧਾਸਹਿਤ ਮਨਾਇਆ

ਕਿਸ਼ਨਗੜ(ਗੁਰਪ੍ਰੀਤ ਬੱਲ) ਡੇਰਾ ਸੱਚਖੰਡ ਬੱਲਾਂ ਵਿਖੇ ਵਿਸਾਖੀ ਅਤੇ ਸੰਗਰਾਂਦ ਤੇ ਡਾ. ਬੀ ਆਰ ਅੰਬੇਡਕਰ ਦਾ ਜਨਮ ਦਿਹਾੜਾ ਸ਼ਰਧਾ ਅਤੇ ਸਤਿਕਾਰ ਸਹਿਤ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਣਸੀ ਜੀ ਸਰਪ੍ਰਸਤੀ ਹੇਠ ਮਨਾਇਆ ਗਿਆ।

ਇਸ ਮੌਕੇ ਤੇ ਅੰਮ੍ਰਿਤ ਬਾਣੀ ਦੇ ਜਾਪ ਕਰਵਾਏ ਗਏ ਤੇ ਸੰਤ ਨਿਰੰਜਨ ਦਾਸ ਜੀ ਨੇ ਵਿਸਾਖ ਦਾ ਮਹੀਨਾ ਸੰਗਤਾਂ ਨੂੰ ਸਰਵਣ ਕਰਵਾਇਆ।ਇਸ ਮੌਕੇ ਤੇ ਸੰਤ ਨਰੰਜਣ ਦਾਸ ਜੀ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖਿਅਤ ਕਰਨਾ ਚਾਹੀਦਾ ਹੈ ਤਾਂ ਜੋ ਕਿ ਅਸੀਂ ਆਪਣੇ ਹੱਕਾਂ ਪ੍ਰਤੀ ਲੜਾਈ ਲੜ ਸਕੀਏ । ਇਸ ਮੌਕੇ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਅੰਮ੍ਰਿਤ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ।

ਇਸ ਮੌਕੇ ਤੇ ਸੰਤ ਲੇਖ ਰਾਜ ਨੂਰਪੁਰ ਵਾਲੇ,ਨਿਰਮਲ ਸਿੰਘ ਤੇ ਪ੍ਰੀਤਮ ਦੋਵੇਂ ਮੈਨੇਜਰ , ਸੁਖਦੇਵ ਸੁੱਖੀ ਸਾਬਕਾ ਸਰਪੰਚ, ਸੇਵਾਦਾਰ ਹਰਦੇਵ ਦਾਸ,ਸੇਵਾਦਾਰ ਵਰਿੰਦਰ ਦਾਸ ਬੱਬੂ , ਸ਼ਾਮ ਲਾਲ ਸਮੇਤ ਸਮੂਹ ਸੰਗਤਾਂ ਮੌਜੂਦ ਸਨ ।

Doaba Times

ਡੇਰਾ ਸੱਚਖੰਡ ਬੱਲਾ ਵਿਖੇ ਸੰਗਰਾਂਦ(ਚੇਤ) ਦਾ ਦਿਹਾੜਾ ਸ਼ਰਧਾਸਹਿਤ ਮਨਾਇਆ

ਕਿਸ਼ਨਗੜ(ਗੁਰਪ੍ਰੀਤ ਬੱਲ)

ਡੇਰਾ ਸੱਚਖੰਡ ਬੱਲਾਂ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾਸਹਿਤ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਣਸੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਾਇਆ ਗਿਆ।

ਇਸ ਮੌਕੇ ਤੇ ਅੰਮ੍ਰਿਤ ਬਾਣੀ ਦੇ ਜਾਪ ਕਰਵਾਏ ਗਏ ਤੇ ਸੰਤ ਲੇਖ ਦਾਸ ਨੂਰਪੁਰ ਨੇ ਚੇਤ ਦਾ ਮਹੀਨਾ ਸੰਗਤਾਂ ਨੂੰ ਸਰਵਣ ਕਰਵਾਇਆ।ਇਸ ਮੌਕੇ ਇਸ ਮੌਕੇ ਤੇ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਅੰਮ੍ਰਿਤ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ।

ਇਸ ਮੌਕੇ ਤੇ ਸੰਤ ਲੇਖ ਰਾਜ ਨੂਰਪੁਰ ਵਾਲੇ, ਸੇਵਾਦਾਰ ਹਰਦੇਵ ਦਾਸ,ਸੇਵਾਦਾਰ ਵਰਿੰਦਰ ਦਾਸ ਬੱਬੂ , ਮੇਨੈਜਰ ਪ੍ਰੀਤਮ ਦਾਸ, ਧਰਮਵੀਰ, ਸ਼ਾਮ ਲਾਲ ਸਮੇਤ ਇਲਾਕੇ ਦੀਆਂ ਸਮੂਹ ਸੰਗਤਾਂ ਮੌਜੂਦ ਸਨ। ਇਸ ਦੌਰਾਨ ਸੰਗਤਾਂ ਵਿੱਚ ਅਟੁੱਟ ਲੰਗਰ ਦੇ ਭੰਡਾਰੇ ਵਾਰਤਾਏ ਗਏ।

Doaba Times

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਵਸ ਮੌਕੇ ਸਿਹਤ ਮੰਤਰੀ ਪੰਜਾਬ ਡਾਂ ਬਲਵੀਰ ਸਿੰਘ ਜੀ ਅਤੇ ਹਲਕਾ ਕਰਤਾਰਪੁਰ ਵਿਧਾਇਕ ਸ. ਬਲਕਾਰ ਸਿੰਘ ਜੀ ਤੇ ਆਪ ਆਗੂ ਵਿਵੇਕ ਭਾਰਗਵ ਜੀ ਡੇਰਾ ਸਚਖੰਡ ਬੱਲਾਂ ਵਿਖੇ ਨਤਮਸਤਕ ਹੋਏ।

Doaba Times

ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਮਹਾਰਾਜ ਜੀ ਦੇ 82ਵੇਂ ਜਨਮ ਦਿਨ ਮੌਕੇ ਦੇਸ਼-ਵਿਦੇਸ਼ ਦੀਆਂ ਲੱਖਾਂ ਸ਼ਰਧਾਲੂਆਂ ਵੱਲੋਂ ਮੋਬਾਈਲ ਰਾਹੀਂ ਅਤੇ ਡੇਰੇ ‘ਚ ਖੁਦ ਨਤਮਸਤਕ ਹੁੰਦਿਆਂ ਉਨ੍ਹਾਂ ਦੇ ਜਨਮ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸ਼ਰਧਾਲੂਆਂ ਵੱਲੋਂ ਡੇਰੇ ‘ਚ ਵੱਖ-ਵੱਖ ਸੰਸਥਾਵਾਂ ਦੇ ਆਗੂ ਤੇ ਧਾਰਮਿਕ ਤੇ ਸਿਆਸੀ ਸ਼ਖ਼ਸੀਅਤਾਂ ਵੱਲੋਂ ਕੇਕ ਸੰਤ ਨਿਰੰਜਣ ਦਾਸ ਮਹਾਰਾਜ ਪਾਸੋਂ ਕਟਵਾ ਕੇ ਉਨ੍ਹਾਂ ਨੂੰ ਜਨਮ ਦਿਨ ਦੀ ਮੁਬਾਰਕਵਾਦ ਦਿੰਦਿਆਂ ਗੁਲਦਸਤੇ ਭੇਟ ਕੀਤੇ ਗਏ। ਇਸ ਮੌਕੇ ਅੰਮਿੰ੍ਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਦੇ ਪਾਵਨ ਜਾਪ ਕਰਵਾਏ ਗਏ, ਅਰਦਾਸ ਉਪਰੰਤ ਆਏ ਹੋਏ ਸੰਤ ਮਹਾਪੁਰਸ਼ਾਂ ਅਤੇ ਟਰੱਸਟ ਦੇ ਸੇਵਾਦਾਰਾਂ ਵੱਲੋਂ ਸੰਤ ਨਿਰੰਜਣ ਦਾਸ ਮਹਾਰਾਜ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਮੁਬਾਰਕਵਾਦ ਦਿੰਦਿਆਂ ਆਖਿਆ ਇਕ ਆਪ ਜੀ ਵੱਲੋਂ ਦੇਸ਼ਾਂ-ਵਿਦੇਸ਼ਾਂ ਵਿਚ ਰਵਿਦਾਸੀਆ ਧਰਮ ਦੇ ਪ੍ਰਚਾਰ-ਪ੍ਰਸਾਰ ਦੇ ਹਿੱਤ ਨਿਭਾਈਆਂ ਜਾਂਦੀਆਂ ਨਿਸ਼ਕਾਮ ਸੇਵਾਵਾਂ ਦਾ ਕੋਈ ਸਾਨੀ ਨਹੀਂ ਹੈ।

ਇਸ ਮੌਕੇ ਸੰਤ ਪ੍ਰਦੀਪ ਦਾਸ, ਸੰਤ ਲੇਖ ਰਾਜ, ਸੰਤ ਪਿੱਪਲ ਸ਼ਾਹ, ਸੰਤ ਬੀਬੀ ਸੁਜਾਤਾ ਬੰਗੜ, ਸੰਤ ਸੁਖਵਿੰਦਰ ਦਾਸ ਫਗਵਾੜਾ, ਸੋਮ ਪ੍ਰਕਾਸ਼, ਚੌਧਰੀ ਸੰਤੋਖ ਸਿੰਘ (ਦੋਵੇਂ ਮੈਂਬਰ ਪਾਰਲੀਮੈਂਟ), ਸਾਬਕਾ ਵਿਧਾਇਕ ਅਵਿਨਾਸ਼ ਚੰਦਰ ਕਲੇਰ, ਬਲਵਿੰਦਰ ਧਾਰੀਵਾਲ, ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ, ਰਾਜੇਸ਼ ਬਾਘਾ ਭਾਜਪਾ ਆਗੂ, ਟਰੱਸਟ ਜਨਰਲ ਸਕੱਤਰ ਐਡਵੋਕੇਟ ਸਤਪਾਲ ਵਿਰਦੀ, ਜੋਗਿੰਦਰ ਪਾਲ ਸੇਵਾਮੁਕਤ ਆਈਆਰਐੱਸ, ਹਰਦੇਵ ਦਾਸ, ਵਰਿੰਦਰ ਦਾਸ, ਮਨਦੀਪ ਦਾਸ, ਦਵਿੰਦਰ ਦਾਸ (ਚਾਰੇਂ ਸੇਵਾਦਾਰ), ਸੇਵਾਮੁਕਤ ਐੱਸਪੀ ਗੁਰਮੀਤ ਸਿੰਘ ਸੱਧਾਚੱਕ, ਸੁਖਦੇਵ ਸੁੱਖੀ ਸਾਬਕਾ ਸਰਪੰਚ,