Doaba Times

ਡੇਰਾ ਸੱਚਖੰਡ ਬੱਲਾ ਵਿਖੇ ਬ੍ਰਹਮਲੀਨ ਸੰਤ ਗਰੀਬ ਦਾਸ ਜੀ ਦਾ ਬਰਸੀ ਸਮਾਗਮ ਸ਼ਰਧਾ ਸਹਿਤ ਮਨਾਇਆ

ਜਲੰਧਰ (ਗੁਰਪ੍ਰੀਤ ਬੱਲ) ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਬ੍ਰਹਮਲੀਨ ਸੰਤ ਗਰੀਬ ਦਾਸ ਮਹਾਰਾਜ ਜੀ ਦਾ 31 ਵਾਂ ਬਰਸੀ ਸਮਾਗਮ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਣਸੀ (ਯੂ.ਪੀ) ਦੀ ਰਹਿਨਮਾਈ ਹੇਠ ਮਨਾਇਆ ਗਿਆ। ਅਰਦਾਸ ਉਪਰੰਤ ਕੀਰਤਨ ਦੀਵਾਨ ਸਜਾਏ ਗਏ ਜਿਸ ਵਿੱਚ ਵੱਖ-ਵੱਖ ਰਾਗੀ ਜਥਿਆਂ, ਮਿਸ਼ਨਰੀ ਗਾਇਕਾਂ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਸੰਤ ਨਿਰੰਜਨ ਦਾਸ ਜੀ ਨੇ ਸਮੂਹ ਸੰਗਤ ਨੂੰ ਪ੍ਰਭੂ ਭਗਤੀ, ਸੰਤਾਂ ਦੀ ਸੰਗਤ, ਸੱਚੀ ਕਿਰਤ ਕਰਨ, ਬੱਚਿਆਂ ਨੂੰ ਵੱਧ ਤੋਂ ਵੱਧ ਵਿੱਦਿਆ ਪੜ੍ਹਾਉਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਸਤਿਗੁਰੂ ਰਵਿਦਾਸ ਮਹਾਰਾਜ ਦੇ ਉਪਦੇਸ਼ਾਂ ਤੇ ਚੱਲਣ ਦਾ ਸੰਦੇਸ਼ ਦਿੱਤਾ।

          ਇਸ ਮੌਕੇ ਸੇਵਾਦਾਰ ਮਨਦੀਪ ਦਾਸ ਸਿਰਸਗੜ੍ਹ, ਸੰਤ ਲੇਖ ਰਾਜ ਨੂਰਪੁਰ, ਸੰਤ ਸੁਖਵਿੰਦਰ ਦਾਸ ਢੱਡੇ, ਸੰਤ ਪ੍ਰੀਤਮ ਦਾਸ ਸੰਗਤਪੁਰ, ਸੰਤ ਮਹਿੰਦਰ ਦਾਸ ਬੀਰਮਪੁਰ, ਸੰਤ ਦੇਸ ਰਾਜ ਦਰਾਵਾਂ, ਸੰਤ ਕਪੂਰ ਦਾਸ,ਸੰਤ ਰਾਜਾ ਰਾਮ ਬਠਿੰਡਾ, ਸੰਤ ਮੋਤੀ ਰਾਮ, ਸੇਵਾਦਾਰ ਕਰਮ ਚੰਦ ਬਠਿੰਡਾ, ਸੰਤ ਗੁਰਮੇਲ ਦਾਸ ਰਹੀਮਪੁਰ, ਸੰਤ ਪਿੱਪਲ ਦਾਸ ਭਰੋ ਮਜਾਰਾ ਆਦਿ ਸੰਤਾਂ ਮਹਾਪੁਰਸ਼ਾਂ ਅਤੇ ਬੁੱਧੀਜੀਵੀਆਂ ਨੇ ਬ੍ਰਹਮਲੀਨ ਸੰਤ ਗਰੀਬ ਦਾਸ ਮਹਾਰਾਜ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਬ੍ਰਹਮਲੀਨ ਸੰਤ ਗ਼ਰੀਬ ਦਾਸ ਮਹਾਰਾਜ ਜੀ ਨੂੰ ਸਮਰਪਿਤ ਬੇਗਮਪੁਰਾ ਸ਼ਹਿਰ ‘ਸਪਤਾਹਿਕ ਪੱਤਰਿਕਾ’ ਦਾ ਵਿਸ਼ੇਸ਼ ਅੰਕ ਸੰਤ ਨਿਰੰਜਨ ਦਾਸ ਮਹਾਰਾਜ ਵਲੋਂ ਆਪਣੇ ਕਰ ਕਮਲਾ ਨਾਲ ਰਿਲੀਜ਼ ਕੀਤਾ ਗਿਆ। ਇਸ ਮੌਕੇ ਤੇ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਦੇ ਉਦੇਸ਼ ਨਾਲ ਸੰਤ ਨਿਰੰਜਨ ਦਾਸ ਜੀ ਮਹਾਰਾਜ ਦੀ ਸਰਪ੍ਰਸਤੀ ਹੇਠ ਸੰਤ ਗਰੀਬ ਦਾਸ ਮਹਾਰਾਜ ਜੀ ਦੀ ਬਰਸੀ ਦੇ ਸਬੰਧ ਵਿੱਚ ਅੰਮ੍ਰਿਤ ਬਾਣੀ ਕਮਿਊਨਟੀ ਸੈਂਟਰ ਇੰਗਲੈਂਡ ਵੱਲੋਂ ਅਰਦਾਸ ਕਰਨ ਉਪਰੰਤ ਪੌਦਿਆਂ ਦਾ ਲੰਗਰ ਲਗਾਇਆ ਗਿਆ। ਇਸ ਮੱਕੇ ਸੇਵਾਦਾਰ ਹਰਦੇਵ ਦਾਸ, ਸੇਵਾਦਾਰ ਵਰਿੰਦਰ ਦਾਸ ਬੱਬੂ, ਸੇਵਾਦਾਰ ਦਵਿੰਦਰ ਦਾਸ, ਮੈਨੇਜਰ ਧਰਮ ਪਾਲ ਸਿੰਮਕ, ਨਿਰੰਜਨ ਦਾਸ ਚੀਮਾ, ਜੋਗਿੰਦਰ ਪਾਲ ਸੇਵਾ ਮੁਕਤ ਆਈ.ਆਰ.ਐਸ, ਸੇਠ ਦੇਸ ਰਾਜ ਫਗਵਾੜਾ,ਰਾਜੇਸ਼ ਕੁਮਾਰ ਸਰਮਸਤਪੁਰ, ਬਾਬਾ ਸੁਖਦੇਵ ਸੁੱਖੀ, ,ਰੋਸ਼ਨ ਲਾਲ ਸੋਧੀ ਗੀਤਕਾਰ ਮਹਿੰਦਰ ਸੰਧੂ ਮਹੇੜੂ, ਤਰਸੇਮ ਲਾਲ ਸਰੋਆ, ਸੇਵਾ ਮੁਕਤ ਸਬ ਇੰਸਪੈਕਟਰ ਜਗਦੀਸ਼ ਲਾਲ, ਆਦਿ ਤੋਂ ਇਲਾਵਾ ਵੱਢੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਮੰਚ ਸੰਚਾਲਕ ਦੀਆਂ ਸੇਵਾਵਾਂ ਦਵਿੰਦਰ ਦਾਸ ਵਲੋਂ ਬਾਖੂਬੀ ਨਿਭਾਈਆਂ ਗਈਆਂ। ਸੰਗਤਾਂ ਨੂੰ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ।

Dera Sachkhand Ballan

डेरा सचखंड बल्लां में संग्राद का दिवस श्रद्धापूर्वक मनाया गया

जलंधर (गुरप्रीत ‌बल्ल) डेरा सचखंड बल्लां में डेरा के मौजूदा गद्दीनशीन संत निरंजन दास जी महाराज, अध्यक्ष श्री गुरु रविदास जन्म स्थान पब्लिक चैरिटेबल ट्रस्ट वाराणसी के संरक्षण में  संग्राद का दिवस‌ मनाया गया।
इस अवसर पर अमृत बाणी का पाठ किया गया तथा संत लेख राज जी ने संगत को जेठ माह का वाचन श्रवण करवाया तथा अपने प्रवचनों से संगत को निहाल किया। बाद में, सेवादार हरदेव दास ने श्री गुरु रविदास महाराज जी की गुरबानी के पाठ से संगत को मंत्रमुग्ध कर दिया। इस अवसर पर ज्ञानी कुलवंत सिंह काजला, विरदी भाई रायपुर वाले, भाई हरपाल पाली अलावलपुर तथा श्री गुरु रविदास पब्लिक स्कूल फगवाड़ा के विद्यार्थियों के समूह ने श्री गुरु रविदास जी की पवित्र अमृत बाणी का कीर्तन कर संगत को निहाल किया।

        इस अवसर पर सचिव सतपाल हीर, धर्मपाल सचिव, सेठ सतपाल मल्ल, सेठ देस राज फगवाड़ा, सेवादार हरदेव दास, सुखदेव सुखी पूर्व सरपंच, सेवादार मास्टर बी.के. मेहमी, ज्ञानी रमेश कुमार, धर्मवीर, सेवादार शाम लाल, सतीश कुमार, दलजीत कुमार रायपुर और क्षेत्र की सभी संगतें उपस्थित थीं। इस अवसर पर संगतों को अटूट लंगर छकाया गया।

Doaba Times

ਡੇਰਾ ਸੱਚਖੰਡ ਬੱਲਾਂ ਵਿਖੇ ਮਾਘੀ ਤੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ

ਕਿਸ਼ਨਗੜ (ਗੁਰਪ੍ਰੀਤ ਬੱਲ) ਡੇਰਾ ਸੱਚਖੰਡ ਬੱਲਾਂ ਵਿਖੇ ਮਾਘੀ ਤੇ ਸੰਗਰਾਂਦ ਦਾ ਦਿਹਾੜਾ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਣਸੀ ਜੀ ਸਰਪ੍ਰਸਤੀ ਹੇਠ ਸ਼ਰਧਾ ਸਹਿਤ ਮਨਾਇਆ ਗਿਆ। ਇਸ ਮੌਕੇ ਤੇ ਅੰਮ੍ਰਿਤ ਬਾਣੀ ਦੇ ਜਾਪ ਕਰਵਾਏ ਗਏ ਤੇ ਸੰਤ ਨਿਰੰਜਣ ਦਾਸ ਜੀ ਨੇ ਮਾਘ ਦਾ ਮਹੀਨਾ ਸੰਗਤਾਂ ਨੂੰ ਸਰਵਣ ਕਰਵਾਇਆ ।ਇਸ ਮੌਕੇ ਤੇ ਸੰਤ ਲੇਖਰਾਜ ਨੂਰਪੁਰ, ਸੇਵਾਦਾਰ ਹਰਦੇਵ ਦਾਸ , ਵਾਲਿਆ ਨੇ ਪਰਵਚਨਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਤੇ ਗਿਆਨੀ ਕੁਲਵੰਤ ਸਿੰਘ ਕਜਲਾ, ਭਾਈ ਹਰਪਾਲ ਪਾਲੀ ਅਲਾਵਲਪੁਰ, ਭਾਈ ਸਤਪਾਲ ਸੱਤਾ ਵਾਲਿਆਂ ਤੇ ਸ਼੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਫਗਵਾੜਾ ਦੀਆ ਵਿਦਿਆਰਥਣਾ ਦੇ ਜਥੇ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਅੰਮ੍ਰਿਤ ਬਾਣੀ ਦੇ ਕੀਰਤਨ ਅਤੇ ਮਿਸ਼ਨਰੀ ਗੀਤਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਇਸ ਮੌਕੇ ਤੇ ਸਿਆਸੀ ਆਗੂਆਂ ਵੱਲੋਂ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ, ਕੇ ਡੀ ਭੰਡਾਰੀ ਸਾਬਕਾ ਵਿਧਾਇਕ ਤੇ ਸੀਪੀਐਸ ਪੰਜਾਬ, ਚੌਧਰੀ ਸੁਰਿੰਦਰ ਸਿੰਘ ਸਾਬਕਾ ਵਿਧਾਇਕ ਕਰਤਾਰਪੁਰ, ਸੰਨੀ ਜੱਸਲ ਸਹਿ ਇੰਚਾਰਜ ਭੀਮ ਆਰਮੀ ਪੰਜਾਬ, ਕਮਲਜੀਤ ਜੰਡੂ ਸਿੰਘਾ ਪ੍ਰਧਾਨ ਐਜੂਕੇਸ਼ਨ ਸੈਲ ਭੀਮ ਆਰਮੀ ਪੰਜਾਬ, ਕਮਲ ਸਾਪਲਾ, ਬਲਜੀਤ ਗਿੱਲ, ਰਾਜਾ ਕਲੇਰ , ਮਨਦੀਪ ਨਰ ਸੀਨੀਅਰ ਆਗੂ ਭੀਮ ਆਰਮੀ,
ਇਸ ਮੌਕੇ ਤੇ ਜੁਗਿੰਦਰਪਾਲ ਸੈਕਟਰੀ ਡੇਰਾ ਟਰੱਸਟ,ਧਰਮਪਾਲ ਸਕੱਤਰ , ਸੇਠ ਸੱਤਪਾਲ ਮੱਲ, ਸੇਠ ਦੇਸ ਰਾਜ ਫਗਵਾੜਾ, ਸੱਤਪਲ ਵਿਰਦੀ, ਸੁਖਦੇਵ ਸੁੱਖੀ ਸਾਬਕਾ ਸਰਪੰਚ , ਸੇਵਾਦਾਰ ਬੀਕੇ ਮਹਿਮੀ,ਸੇਵਾਦਾਰ ਵਰਿੰਦਰ ਦਾਸ ਬੱਬੂ , ਸੇਵਾਦਾਰ ਰਮੇਸ਼ ਕੁਮਾਰ ,ਧਰਮਵੀਰ, ਸ਼ਾਮ ਲਾਲ, ਸਤੀਸ਼ ਕੁਮਾਰ ,ਦਲਜੀਤ ਕੁਮਾਰ ਰਾਏਪੁਰ ਸਮੇਤ ਸਮੂਹ ਸੰਗਤਾਂ ਮੌਜੂਦ ਸਨ। ਇਸ ਮੌਕੇ ਸੰਗਤਾਂ ਵਿੱਚ ਅਤੁੱਟ ਲੰਗਰ ਵਰਤਾਏ ਗਏ।

Doaba Times

ਡੇਰਾ ਸੱਚਖੰਡ ਬੱਲਾਂ ਵਿਖੇ ਸੰਗਰਾਂਦ ਅਤੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ

ਜਲੰਧਰ (ਗੁਰਪ੍ਰੀਤ ਬੱਲ) ਡੇਰਾ ਸੱਚਖੰਡ ਬੱਲਾਂ ਵਿਖੇ ਸੰਗਰਾਂਦ ਤੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਣਸੀ ਜੀ ਸਰਪ੍ਰਸਤੀ ਹੇਠ ਮਨਾਇਆ ਗਿਆ।

         ਇਸ ਮੌਕੇ ਤੇ ਅੰਮ੍ਰਿਤ ਬਾਣੀ ਦੇ ਜਾਪ ਕਰਵਾਏ ਗਏ ਤੇ ਸੰਤ ਨਰੰਜਣ ਦਾਸ ਜੀ ਨੇ ਮੱਗਰ ਦਾ ਮਹੀਨਾ ਸੰਗਤਾਂ ਨੂੰ ਸਰਵਣ ਕਰਵਾਇਆ । ਇਸ ਮੌਕੇ ਤੇ ਸੰਤ ਨਿਰੰਜਣ ਦਾਸ ਜੀ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੇ ਦੀ ਵਧਾਈ ਵੀ ਦਿੱਤੀ। ਇਸ ਮੌਕੇ ਤੇ ਸੰਤ ਲੇਖਰਾਜ ਨੂਰਪੁਰ, ਵਾਲਿਆ ਨੇ ਪਰਵਚਨਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਤੇ ਗਿਆਨੀ ਕੁਲਵੰਤ ਸਿੰਘ ਕਜਲਾ, ਭਾਈ ਹਰਪਾਲ ਪਾਲੀ ਅਲਾਵਲਪੁਰ, ਭਾਈ ਸਤਪਾਲ ਸੱਤਾ ਵਾਲਿਆਂ ਦੇ ਜਥੇ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਅੰਮ੍ਰਿਤ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ।ਇਸ ਮੌਕੇ ਤੇ ਜੁਗਿੰਦਰਪਾਲ ਸੈਕਟਰੀ ਡੇਰਾ ਟਰੱਸਟ,ਧਰਮਪਾਲ ਸਕੱਤਰ , ਸੁਖਦੇਵ ਸੁੱਖੀ ਸਾਬਕਾ ਸਰਪੰਚ ,ਸੇਵਾਦਾਰ ਹਰਦੇਵ ਦਾਸ,ਸੇਵਾਦਾਰ ਵਰਿੰਦਰ ਦਾਸ ਬੱਬੂ , ਸੇਵਾਦਾਰ ਰਮੇਸ਼ ਕੁਮਾਰ ,ਧਰਮਵੀਰ, ਸ਼ਾਮ ਲਾਲ, ਸਤੀਸ਼ ਕੁਮਾਰ ,ਦਲਜੀਤ ਕੁਮਾਰ ਰਾਏਪੁਰ ਸਮੇਤ ਸਮੂਹ ਸੰਗਤਾਂ ਮੌਜੂਦ ਸਨ । ਇਸ ਮੌਕੇ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ।

Doaba Times

ਡੇਰਾ ਸੱਚਖੰਡ ਬੱਲਾਂ ਵਿਖੇ ਸੰਗਰਾਂਦ ਤੇ ਭਗਵਾਨ ਵਾਲਮੀਕ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ

ਜਲੰਧਰ ( ਗੁਰਪ੍ਰੀਤ ਬੱਲ) ਡੇਰਾ ਸੱਚਖੰਡ ਬੱਲਾਂ ਵਿਖੇ ਸੰਗਰਾਂਦ ਤੇ ਭਗਵਾਨ ਵਾਲਮੀਕ ਜੀ ਦਾ ਪ੍ਰਕਾਸ਼ ਦਿਹਾੜਾ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਣਸੀ ਜੀ ਸਰਪ੍ਰਸਤੀ ਹੇਠ ਮਨਾਇਆ ਗਿਆ। ਇਸ ਮੌਕੇ ਤੇ ਸੰਗਤਾਂ ਨੂੰ ਅੰਮ੍ਰਿਤ ਬਾਣੀ ਦੇ ਜਾਪ ਕਰਵਾਏ ਗਏ ਤੇ ਸੰਤ ਨਿਰੰਜਣ ਦਾਸ ਮਹਾਰਾਜ ਜੀ ਨੇ ਕੱਤਕ ਦਾ ਮਹੀਨਾ ਸੰਗਤਾਂ ਨੂੰ ਸਰਵਣ ਕਰਵਾਇਆ ।

        ਇਸ ਮੌਕੇ ਤੇ ਸੰਤ ਲੇਖਰਾਜ ਨੂਰਪੁਰ, ਵਾਲਿਆ ਨੇ ਪਰਵਚਨਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਤੇ ਗਿਆਨੀ ਕੁਲਵੰਤ ਸਿੰਘ ਕਜਲਾ, ਭਾਈ ਹਰਪਾਲ ਪਾਲੀ ਅਲਾਵਲਪੁਰ, ਭਾਈ ਸਤਪਾਲ ਸੱਤਾ ਵਾਲਿਆਂ ਦੇ ਜਥੇ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਅੰਮ੍ਰਿਤ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਤੇ ਜੁਗਿੰਦਰਪਾਲ ਸੈਕਟਰੀ ਡੇਰਾ ਟਰੱਸਟ,ਧਰਮਪਾਲ ਸਕੱਤਰ , ਸੁਖਦੇਵ ਸੁੱਖੀ ਸਾਬਕਾ ਸਰਪੰਚ ,ਸੇਵਾਦਾਰ ਹਰਦੇਵ ਦਾਸ,ਸੇਵਾਦਾਰ ਵਰਿੰਦਰ ਦਾਸ ਬੱਬੂ , ਸੇਵਾਦਾਰ ਰਮੇਸ਼ ਕੁਮਾਰ ,ਧਰਮਵੀਰ, ਸ਼ਾਮ ਲਾਲ, ਸਤੀਸ਼ ਕੁਮਾਰ ,ਦਲਜੀਤ ਕੁਮਾਰ ਰਾਏਪੁਰ ਸਮੇਤ ਸਮੂਹ ਸੰਗਤਾਂ ਮੌਜੂਦ ਸਨ । ਇਸ ਮੌਕੇ ਸੰਗਤਾਂ ਚ’ ਅਤੁਁਟ ਲੰਗਰ ਵਰਤਾਏ  ਗਏ।

Doaba Times

ਡੇਰਾ ਸੱਚਖੰਡ ਬੱਲਾਂ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਸਹਿਤ ਮਨਾਇਆ

ਜਲੰਧਰ (ਗੁਰਪ੍ਰੀਤ ਬੱਲ) ਡੇਰਾ ਸੱਚਖੰਡ ਬੱਲਾਂ ਵਿਖੇ ਸੰਗਰਾਂਦ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਣਸੀ ਜੀ ਦੀ ਸਰਪ੍ਰਸਤੀ ਹੇਠ ਸ਼ਰਧਾ ਸਹਿਤ ਮਨਾਇਆ ਗਿਆ।
ਇਸ ਮੌਕੇ ਤੇ ਸੰਗਤਾ ਨੂੰ ਅੰਮ੍ਰਿਤ ਬਾਣੀ ਦੇ ਜਾਪ ਕਰਵਾਏ ਗਏ। ਇਸ ਮੋਕੇ ਸੰਤ ਨਰਿੰਜਣ ਦਾਸ ਮਹਾਰਾਜ ਜੀ ਵਲੋਂ ਸੰਗਤਾਂ ਨੂੰ ਅੱਸੂ ਦੇ ਮਹੀਨਾ  ਸਰਵਣ ਕਰਵਾਇਆ।

    ਇਸ ਮੌਕੇ ਤੇ ਸੰਤ ਲੇਖਰਾਜ ਨੂਰਪੁਰ, ਵਾਲਿਆ ਨੇ ਪਰਵਚਨਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਤੇ ਗਿਆਨੀ ਕੁਲਵੰਤ ਸਿੰਘ ਕਜਲਾ, ਭਾਈ ਹਰਪਾਲ ਪਾਲੀ ਅਲਾਵਲਪੁਰ, ਭਾਈ ਸਤਪਾਲ ਸੱਤਾ ਅਤੇ ਭਾਈ ਸਾਹਿਬ ਭਾਈ ਹਰਪਾਲ ਸਿੰਘ ਦੇ ਜਥੇ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਾਵਨ ਅੰਮ੍ਰਿਤ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ।
ਇਸ ਮੌਕੇ ਤੇ ਜੁਗਿੰਦਰਪਾਲ ਸੈਕਟਰੀ ਡੇਰਾ ਟਰੱਸਟ,ਧਰਮਪਾਲ ਸਿਮਕ ਸਕੱਤਰ , ਸੁਖਦੇਵ ਸੁੱਖੀ ਸਾਬਕਾ ਸਰਪੰਚ ,ਸੇਵਾਦਾਰ ਹਰਦੇਵ ਦਾਸ,ਸੇਵਾਦਾਰ ਵਰਿੰਦਰ ਦਾਸ ਬੱਬੂ , ਸੇਵਾਦਾਰ ਰਮੇਸ਼ ਕੁਮਾਰ ,ਧਰਮਵੀਰ, ਸ਼ਾਮ ਲਾਲ, ਸਤੀਸ਼ ਕੁਮਾਰ ,ਦਲਜੀਤ ਕੁਮਾਰ ਰਾਏਪੁਰ ਸਮੇਤ ਦੇਸ਼ ਵਿਦੇਸ ਅਤੇ ਇਲ਼ਾਕੇ ਤੋਂ ਸਮੂਹ ਸੰਗਤਾਂ ਹਾਜਰ ਸਨ। ਇਸ ਮੌਕੇ ਆਈਆਂ ਹੋਈਆਂ ਸੰਗਤਾਂ ‘ਚ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ।

Doaba Times

ਡੇਰਾ ਸੱਚਖੰਡ ਬੱਲਾਂ ਵਿਖੇ ਸੰਤ ਗਰੀਬ ਦਾਸ ਜੀ ਦਾ ਬਰਸੀ ਸਮਾਗਮ ਸ਼ਰਧਾ ਸਹਿਤ ਮਨਾਇਆ

ਜਲੰਧਰ ( ਗੁਰਪ੍ਰੀਤ ਬੱਲ) ਡੇਰਾ ਸੰਤ ਸਰਵਣ ਦਾਸ ਸੱਚਖੰਡ ਬੱਲਾਂ ਦੇ ਬ੍ਰਹਮਲੀਨ ਸੰਤ ਗਰੀਬ ਦਾਸ ਜੀ ਦਾ 30ਵਾਂ ਬਰਸੀ ਸਮਾਗਮ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਣਸੀ (ਯੂ.ਪੀ) ਜੀ ਦੀ ਰਹਿਨਮਾਈ ਹੇਠ ਮਨਾਇਆ ਗਿਆ। ਅਰਦਾਸ ਉਪਰੰਤ ਕੀਰਤਨ ਦੀਵਾਨ ਸਜਾਏ ਗਏ ਜਿਸ ਵਿੱਚ ਵੱਖ-ਵੱਖ ਰਾਗੀ ਜਥਿਆਂ, ਮਿਸ਼ਨਰੀ ਗਾਇਕਾਂ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਪ੍ਰਵਚਨ ਕਰਦੇ ਹੋਏ ਸੰਤ ਨਿਰੰਜਨ ਦਾਸ ਨੇ ਸਮੂਹ ਸੰਗਤ ਨੂੰ ਪ੍ਰਭੂ ਭਗਤੀ, ਸੰਤਾਂ ਦੀ ਸੰਗਤ, ਸੱਚੀ ਕਿਰਤ ਕਰਨ, ਬੱਚਿਆਂ ਨੂੰ ਵੱਧ ਤੋਂ ਵੱਧ ਵਿੱਦਿਆ ਪੜ੍ਹਾਉਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਸਤਿਗੁਰੂ ਰਵਿਦਾਸ ਮਹਾਰਾਜ ਦੇ ਉਪਦੇਸ਼ਾਂ ਤੇ ਚੱਲਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸੰਤ ਲੇਖ ਰਾਜ ਨੂਰਪੁਰ, ਸੰਤ ਸੁਖਵਿੰਦਰ ਦਾਸ ਢੱਡੇ, ਸੰਤ ਪ੍ਰੀਤਮ ਦਾਸ ਸੰਗਤਪੁਰ, ਸੰਤ ਮਹਿੰਦਰ ਦਾਸ ਬੀਰਮਪੁਰ, ਸੰਤ ਦੇਸ ਰਾਜ ਦਰਾਵਾਂ, ਸੰਤ ਕਪੂਰ ਦਾਸ,ਸੰਤ ਰਾਜਾ ਰਾਮ ਬਠਿੰਡਾ, ਸੰਤ ਮੋਤੀ ਰਾਮ, ਸੇਵਾਦਾਰ ਕਰਮ ਚੰਦ ਬਠਿੰਡਾ, ਸੰਤ ਗੁਰਮੇਲ ਦਾਸ ਰਹੀਮਪੁਰ, ਸੰਤ ਪਿਪਲ ਦਾਸ ਭਰੋ ਮਾਜਰਾ ਆਦਿ ਸੰਤ ਮਹਾਪੁਰਸ਼ਾਂ ਅਤੇ ਬੁੱਧੀਜੀਵੀਆਂ ਨੇ ਬ੍ਰਹਮਲੀਨ ਸੰਤ ਗਰੀਬ ਦਾਸ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।ਇਸ ਮੌਕੇ ਬ੍ਰਹਮਲੀਨ ਸੰਤ ਗ਼ਰੀਬ ਦਾਸ ਨੂੰ ਸਮਰਪਿਤ ਬੇਗਮਪੁਰਾ ਸ਼ਹਿਰ ‘ਸਪਤਾਹਿਕ ਪੱਤਰਿਕਾ’ ਦਾ ਵਿਸ਼ੇਸ਼ ਅੰਕ ਸੰਤ ਨਿਰੰਜਨ ਦਾਸ ਮਹਾਰਾਜ ਵਲੋਂ ਆਪਣੇ ਕਰ ਕਮਲਾ ਨਾਲ ਰਿਲੀਜ਼ ਕੀਤਾ ਗਿਆ। ਇਸ ਮੌਕੇ ਤੇ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਦੇ ਉਦੇਸ਼ ਨਾਲ ਸੰਤ ਨਿਰੰਜਨ ਦਾਸ ਜੀ ਦੀ ਸਰਪ੍ਰਸਤੀ ਹੇਠ ਸੰਤ ਗਰੀਬ ਦਾਸ ਜੀ ਦੀ ਬਰਸੀ ਦੇ ਸਬੰਧ ਵਿੱਚ ਅੰਮ੍ਰਿਤ ਬਾਣੀ ਕਮਿਊਨਟੀ ਸੈਂਟਰ ਇੰਗਲੈਂਡ ਵੱਲੋਂ ਅਰਦਾਸ ਕਰਨ ਉਪਰੰਤ ਪੌਦਿਆਂ ਦਾ ਲੰਗਰ ਲਗਾਇਆ ਗਿਆ!ਇਸ ਮੱਕੇ ਕਾਂਗਰਸ ਹਲਕਾ ਇੰਚਾਰਜ ਸੇਵਾ ਮੁਕਤ ਐਸ.ਐਸ.ਪੀ. ਰਜਿੰਦਰ ਸਿੰਘ, ਸੇਠ ਸੱਤਪਾਲ ਮੱਲ ਬੂਟਾ ਮੰਡੀ, ਸੇਵਾਦਾਰ ਹਰਦੇਵ ਦਾਸ, ਸੇਵਾਦਾਰ ਵਰਿੰਦਰ ਦਾਸ ਬੱਬੂ ਸੇਵਾਦਾਰ ਦਵਿੰਦਰ ਦਾਸ, ਮੈਨੇਜਰ ਧਰਮ ਪਾਲ ਸਿੰਮਕ, ਨਿਰੰਜਨ ਦਾਸ ਚੀਮਾ, ਜੋਗਿੰਦਰ ਪਾਲ ਸੇਵਾ ਮੁਕਤ ਆਈ.ਆਰ.ਐਸ, ਸੇਠ ਦੇਸ ਰਾਜ ਫਗਵਾੜਾ,ਸਰਪੰਚ ਪ੍ਰਦੀਪ ਕੁਮਾਰ ਦੀਪਾ ਬੱਲਾਂ,ਰਾਜੇਸ਼ ਕੁਮਾਰ ਸਰਮਸਤਪੁਰ, ਬਾਬਾ ਸੁਖਦੇਵ ਸੁੱਖੀ, ,ਰੋਸ਼ਨ ਲਾਲ ਸੋਧੀ ਗੀਤਕਾਰ ਮਹਿੰਦਰ ਸੰਧੂ ਮਹੇੜੂ,ਤਰਸੇਮ ਲਾਲ ਸਰੋਆ, ਸੇਵਾ ਮੁਕਤ ਸਬ ਇੰਸਪੈਕਟਰ ਜਗਦੀਸ਼ ਲਾਲ, ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।

Doaba Times

ਡੇਰਾ ਸੱਚਖੰਡ ਬੱਲਾਂ ਵਿਖੇ ਸਾਉਣ ਮਹੀੇਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਸਹਿਤ ਮਨਾਇਆ

ਕਿਸ਼ਨਗੜ੍ਹ (ਗੁਰਪ੍ਰੀਤ ਬੱਲ)

ਡੇਰਾ ਸੱਚਖੰਡ ਬੱਲਾਂ ਵਿਖੇ ਡੇੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਜੀ (ਚੈਅਰਮੈਨ ਸ਼੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਨਸੀ) ਵਾਲਿਆ ਜੀ ਦੀ ਸ੍ਰਪਰਸਤੀ ਹੇਠ ਸਾਉਣ ਮਹੀਨੇ ਦੀ ਸੰਗਰਾਂਦ ਦਿਹਾੜੇ ਦੇ ਸੰਬੰਧ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤੇ ਅੰਮ੍ਰਿਤਬਾਣੀ ਸ਼੍ਰੀ ਗੁਰੂ ਰਵਿਦਾਸ ਜੀ ਦੇ ਪਾਵਨ ਜਾਪ ਕਰਵਾਏ ਗਏ । ਇਸ ਉਪਰੰਤ ਸੰਤ ਨਿਰੰਜਨ ਦਾਸ ਜੀ ਮਹਾਰਾਜ ਵਲੋਂ ਸਾਉਣ ਦਾ ਮਹੀਨਾ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ ਤੇ ਗੁਰਬਾਣੀ ਦੇ ਪ੍ਰਵਚਨਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

                ਇਸ ਉਪਰੰਤ ਸੰਤ ਲੇਖ ਰਾਜ ਨੂਰਪੁਰ ਵਾਲਿਆਂ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਅੰਮ੍ਰਿਤ ਬਾਣੀ ਦੇ ਪ੍ਰਵਚਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਤੇ ਕੀਰਤਨੀ ਜਥਿਆਂ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਆਈਆਂ ਹੋਈਆਂ ਸੰਗਤਾਂ ਨੂੰ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੈਕਟਰੀ ਟਰਸਟ ਜੋਗਿੰਦਰ ਪਾਲ ਸੇਵਾਮੁਕਤ ਆਈਆਰਐਸ, ਜੁ: ਸੈਕਟਰੀ ਧਰਮਪਾਲ ਸਿਮਕ, ਸੇਵਾਦਾਰ ਨਿਰੰਜਨ ਦਾਸ ਚੀਮਾ, ਮੈਨਜਰ ਨਿਰਮਲ ਸਿੰਘ, ਸੇਵਾਦਾਰ ਮਨਦੀਪ ਦਾਸ, ਸੇਵਾਦਰ ਹਰਦੇਵ ਦਾਸ, ਸੇਵਾਦਰ ਸ਼ਾਮ ਲਾਲ, ਸਾਬਕਾ ਸਰਪੰਚ ਸੁਖਦੇਵ ਸੁਖੀ,ਏਐਸਆਈ ਰਾਮ ਪ੍ਰਕਾਸ਼, ਮਨਜੀਤ ਰਾਏ, ਸੁਖਦੇਵ ਰਾਜ, ਦਲਜੀਤ ਸਿੰਘ ਰਾਏਪੁਰ ਆਦਿ ਸਮੇਤ ਇਲਾਕੇ ਦੀਆਂ ਸਮੂਹ ਸੰਗਤਾ ਮੌਜੂਦ ਸਨ।

Doaba Times

डेरा सचखंड बल्ला में सीएम पंजाब परिवार सहित हुए नतमस्तक

किशनगढ़(गुरप्रीत बल्ल)पंजाब के मुख्यमंत्री भगवंत सिंह मान, जालंधर प्रवास के बाद पहली बार अपनी पत्नी सहित अपने परिवार के साथ डेरा सचखंड बल्लां में पहुंचे। इस दौरान करतारपुर हलके के कैबिनेट मंत्री बलकार सिंह और “आप” के जिला अध्यक्ष स्टीवन क्लेर भी उनके साथ थे। इसके बाद सबसे पहले भगवंत मान ने अपने परिवार सहित 108 ब्रह्मलीन संत सरवन दास जी की प्रतिमा के समक्ष माथा टेका। इस दौरान उन्हें डेरा सचखंड बल्ला के मौजूदा गद्दीनशीन संत निरंजन दास महाराज से आशीर्वाद मिला। इसके बाद संत निरंजन दास की ओर से मुख्यमंत्री भगवंत मान, उनकी पत्नी डाॅ. गुरप्रीत कौर और उनकी बेटी नियामत कौर को आशीर्वाद देकर और सिरोपाओ भेंट कर सम्मानित किया गया। इस बीच, डेरा प्रबंधन ने कहा कि मुख्यमंत्री भगवंत मान अपने परिवार के साथ डेरा सचखंड बल्लां में माथा टेकने और संत निरंजन दास महाराज जी से आशीर्वाद लेने आए थे। इस दौरान बीर चंद सुरीला, सुरेश कलेर, इंदर रायपुर, बलदेव नूरपुर, हरि मित्तल ने पंजाब के मुख्यमंत्री श्री भगवंत सिंह मान को सतगुरु रविदास महाराज जी की तस्वीर भेंट कर सम्मानित भी किया। इस अवसर पर कैबिनेट मंत्री बलकार सिंह, जिला अध्यक्ष स्टीवन क्लेर, सेवादार हरदेव दास, मनदीप दास, बाबा सुखदेव सुखी बल्ला, धर्मपाल सिमक, रूबी हीर, बीर चंद सुरीला, ब्लॉक अध्यक्ष सुरेश क्लेर, ब्लॉक अध्यक्ष अमरीक लाल, जसविंदर बल पूर्व ब्लॉक समिति सदस्य, बलदेव नूरपुर, इंदर रायपुर और हरि मित्तल आदि भी उपस्थित थे।