ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ ਜਲੰਧਰ ਦੇ ਨਵ ਨਿਯੁਕਤ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਦਾ ਬੁੱਕੇ ਦੇ ਕੇ ਨਿੱਘਾ ਸਵਾਗਤ

ਜਲੰਧਰ(ਸੰਜੀਵ ਕੁਮਾਰ/ ਲੱਕੀ ਬੈਸ) ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ (ਰਜਿ.) ਪੰਜਾਬ ਇੰਡੀਆ ਦੀ ਜਲੰਧਰ ਇਕਾਈ ਵੱਲੋਂ ਜਲੰਧਰ ਦੇ ਨਵੇਂ ਨਿਯੁਕਤ ਪੁਲਿਸ ਕਮਿਸ਼ਨਰ ਆਈ.ਪੀ.ਐੱਸ. ਸਤਿੰਦਰ ਸਿੰਘ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਵਧਾਈ ਦਿੱਤੀ।
ਇਸ ਮੌਕੇ ਪੰਜਾਬ ਦੇ ਚੇਅਰਮੈਨ ਜਸਵਿੰਦਰ ਸਿੰਘ ਆਜ਼ਾਦ, ਸਰਪ੍ਰਸਤ ਕਰਮਵੀਰ ਸਿੰਘ, ਉਪ ਚੇਅਰਮੈਨ ਦਲਜੀਤ ਸਿੰਘ ਕਲਸੀ, ਜ਼ਿਲ੍ਹਾ ਪ੍ਰਧਾਨ ਦਲਵੀਰ ਸਿੰਘ ਕਲੋਈਆ ਅਤੇ ਜਨਰਲ ਸਕੱਤਰ ਸੰਜੀਵ ਕੁਮਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਐਸੋਸੀਏਸ਼ਨ ਦੇ ਆਗੂਆਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਜਲੰਧਰ ਸ਼ਹਿਰ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੁਲਿਸ ਅਤੇ ਪੱਤਰਕਾਰ ਭਾਈਚਾਰੇ ਵਿਚਕਾਰ ਆਪਸੀ ਸਹਿਯੋਗ ਅਤੇ ਬਿਹਤਰ ਤਾਲਮੇਲ ਬਹੁਤ ਜ਼ਰੂਰੀ ਹੈ।
ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਜਨਹਿੱਤ ਅਤੇ ਕਾਨੂੰਨ-ਵਿਵਸਥਾ ਨਾਲ ਜੁੜੇ ਹਰ ਮਾਮਲੇ ਵਿੱਚ ਜਿੱਥੇ ਵੀ ਪੁਲਿਸ ਪ੍ਰਸ਼ਾਸਨ ਨੂੰ ਪੱਤਰਕਾਰ ਭਾਈਚਾਰੇ ਦੇ ਸਹਿਯੋਗ ਦੀ ਲੋੜ ਹੋਵੇਗੀ, ਉੱਥੇ ਐਸੋਸੀਏਸ਼ਨ ਹਮੇਸ਼ਾ ਪੂਰਾ ਸਹਿਯੋਗ ਦੇਵੇਗੀ।
ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਪੱਤਰਕਾਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਜਲੰਧਰ ਸ਼ਹਿਰ ਵਿੱਚ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਪਹਿਲ ਦੇ ਆਧਾਰ ‘ਤੇ ਹੋਰ ਮਜ਼ਬੂਤ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਪੱਤਰਕਾਰ ਭਾਈਚਾਰੇ ਵਿਚਕਾਰ ਆਪਸੀ ਵਿਸ਼ਵਾਸ ਅਤੇ ਤਾਲਮੇਲ ਨੂੰ ਵੀ ਹਰ ਪੱਧਰ ‘ਤੇ ਕਾਇਮ ਰੱਖਿਆ ਜਾਵੇਗਾ।
ਇਸ ਮੌਕੇ ਪੁਲਿਸ ਕਮਿਸ਼ਨਰ ਦੇ ਸਹਿਯੋਗ ਨਾਲ ਐਸੋਸੀਏਸ਼ਨ ਦੇ ਪੱਤਰਕਾਰ ਸਾਥੀਆਂ ਨੂੰ ਪਹਿਚਾਣ ਪੱਤਰ (ਆਈਡੀ ਕਾਰਡ) ਵੀ ਵੰਡੇ ਗਏ।
ਮੁਲਾਕਾਤ ਦੌਰਾਨ ਅਰੁਣ ਚੋਪੜਾ, ਜੋਗਰਾਜ ਸਿੰਘ ਦਿਓਲ, ਸੰਦੀਪ ਕੁਮਾਰ, ਲੱਕੀ ਬੈਸ, ਰਵੀ ਜੱਸਲ, ਲਵਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੱਤਰਕਾਰ ਸਾਥੀ ਮੌਜੂਦ ਸਨ।















