Doaba Times

ਕਿਸਾਨਾਂ ਨੂੰ ਅੱਗ ਲੱਗਣ ਦੀ ਘਟਨਾ ਨੂੰ ਰੋਕਣ ਲਈ ਟ੍ਰਾਂਸਫਾਰਮਰਾਂ ਦੇ ਆਲੇ-ਦੁਆਲੇ ਕਣਕ ਦੀ ਫ਼ਸਲ ਨੂੰ ਪਹਿਲ ਦੇ ਆਧਾਰ ‘ਤੇ ਕੱਟਣ ਦੀ ਅਪੀਲ

ਜਲੰਧਰ (ਸੌਰਬ ਗੁਪਤਾ) ਜਲੰਧਰ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਕਿਸਾਨਾਂ ਨੂੰ ਆਪੋ-ਆਪਣੇ ਖੇਤਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅੱਗ ਲੱਗਣ ਦੀ ਘਟਨਾ ਨੂੰ ਰੋਕਣ ਲਈ ਟ੍ਰਾਂਸਫਾਰਮਰਾਂ ਦੇ ਆਲੇ-ਦੁਆਲੇ ਕਣਕ ਦੀ ਫ਼ਸਲ ਨੂੰ ਪਹਿਲ ਦੇ ਆਧਾਰ ‘ਤੇ ਕੱਟਣ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਉਂਕਿ ਸੂਬੇ ਭਰ ਵਿੱਚ ਖੇਤਾਂ ਵਿੱਚ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ, ਇਸ ਲਈ ਟ੍ਰਾਂਸਫਾਰਮਰਾਂ ਦੇ ਆਲੇ-ਦੁਆਲੇ ਅਤੇ ਹਾਈ ਟੈਂਸ਼ਨ ਬਿਜਲੀ ਦੀਆਂ ਤਾਰਾਂ ਹੇਠੋਂ ਫਸਲਾਂ ਨੂੰ ਕੱਟਣਾ ਜ਼ਰੂਰੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਦੇ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਆਪਣੀ ਕਣਕ ਦੀ ਫ਼ਸਲ ਨੂੰ ਪਹਿਲ ਦੇ ਆਧਾਰ ‘ਤੇ ਕੱਟਣਾ ਸ਼ੁਰੂ ਕਰਨ। ਡਿਪਟੀ ਕਮਿਸ਼ਨਰ ਨੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਖੇਤਾਂ ਵਿੱਚ ਸਥਾਪਤ ਸਾਰੇ ਟ੍ਰਾਂਸਫਾਰਮਰਾਂ ਦੀ ਜਾਂਚ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਸਪਾਰਕਿੰਗ ਦੀ ਸੰਭਾਵਨਾ ਨੂੰ ਸਮੇਂ ਸਿਰ ਠੀਕ ਕੀਤਾ ਜਾ ਸਕੇ।

Jalandhar : Deputy Commissioner Jaspreet Singh on Tuesday called upon farmers to remove their wheat crops around transformers at priority to prevent any kind of fire incident in their respective fields. The DC said that since several farm fire incidents have been reported across the state, it has become evident to remove crops surrounding transformers and from under high-tension power cables. He appealed to farmers to start removing their wheat crops around power transformers at priority. The deputy commissioner has also directed the officials of PSPCL to check all their transformers established in the fields so that any possibility of sparking can be plugged well in time.

Doaba Times

ਜ਼ਿਲ੍ਹੇ ਵਿੱਚ ਚੱਲ ਰਹੀਆਂ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਜਲੰਧਰ(ਸੌਰਬ ਗੁਪਤਾ) ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ 10 ਮਈ ਨੂੰ ਹੋਣ ਜਾ ਰਹੀ ਲੋਕ ਸਭਾ ਹਲਕਾ 04 ਜਲੰਧਰ ਦੀ ਉਪ ਚੋਣ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵੱਲੋਂ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਉਪ ਚੋਣ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰ ਅਤੇ ਵਿਧਾਨ ਸਭਾ ਪੱਧਰ ’ਤੇ ਨੋਡਲ ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਇਸ ਵਿਸ਼ਾਲ ਕਵਾਇਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

Doaba Times

1 ਅਪ੍ਰੈਲ 2023 ਨੂੰ ਜ਼ਿਲ੍ਹੇ ਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਕਾਲਜਾਂ/ਯੂਨੀਵਰਸਿਟੀਆਂ/ਤਕਨੀਕੀ ਸੰਸਥਾਵਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ

ਜਲੰਧਰ (ਸੌਰਬ ਗੁਪਤਾ) ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਦੱਸਿਆ ਕਿ ਜਲੰਧਰ ਲੋਕ ਸਭਾ ਹਲਕੇ ਦੀ ਆਉਣ ਵਾਲੀ ਜਿਮਨੀ ਚੋਣ ਨੂੰ ਮੁੱਖ ਰੱਖਦਿਆਂ ਸਵੀਪ ਅਧੀਨ ਵੱਧ ਤੋਂ ਵੱਧ ਨੌਜਵਾਨਾਂ ਦੀ ਵੋਟਰਾਂ ਵਜੋਂ ਰਜਿਸਟ੍ਰੇਸ਼ਨ ਲਈ 1 ਅਪ੍ਰੈਲ 2023 ਨੂੰ ਜ਼ਿਲ੍ਹੇ ਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਕਾਲਜਾਂ/ਯੂਨੀਵਰਸਿਟੀਆਂ/ਤਕਨੀਕੀ ਸੰਸਥਾਵਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਕੈਂਪਾਂ ਦੌਰਾਨ ਸਬੰਧਤ ਵਿੱਦਿਅਕ ਸੰਸਥਾਵਾਂ ਦੇ ਨੋਡਲ ਅਫ਼ਸਰਾਂ ਅਤੇ ਕੈਂਪਸ ਅੰਬੈਸਡਰਾਂ ਵੱਲੋਂ ਯੋਗ ਵਿਦਿਆਰਥੀਆਂ ਦੇ ਫਾਰਮ ਭਰੇ ਜਾਣਗੇ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਚੱਲ ਰਹੀ ਲਗਾਤਾਰ ਸੁਧਾਈ ਦੌਰਾਨ ਮਿਤੀ 1 ਅਪ੍ਰੈਲ 2023 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨ, ਜਿਨ੍ਹਾਂ ਨੇ ਅਜੇ ਤੱਕ ਆਪਣੀ ਵੋਟ ਨਹੀਂ ਬਣਵਾਈ, ਇਸ ਕੈਂਪ ਦੌਰਾਨ ਨਵੀਂ ਵੋਟ ਲਈ ਫਾਰਮ ਨੰਬਰ-6 ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟ ਬਣਵਾਉਣ ਲਈ ਵੋਟਰ ਹੈਲਪ ਲਾਈਨ ਜਾਂ nvsp.in ’ਤੇ ਆਨਲਾਈਨ ਫਾਰਮ ਵੀ ਭਰਿਆ ਜਾ ਸਕਦਾ ਹੈ।

Doaba Times

ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਸੰਬੰਧੀ ਡਿਪਟੀ ਕਮਿਸ਼ਨਰ ਵਲੋ ਸਿਵਲ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਜਲੰਧਰ (ਸੌਰਬ ਗੁਪਤਾ)ਆਉਣ ਵਾਲੀ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਅਤੇ ਲੋੜੀਂਦੀਆਂ ਪ੍ਰਕਿਰਿਆਵਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਸਿਵਲ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਬੂਥਾਂ ਬਾਰੇ ਜਾਣਕਾਰੀ ਹਾਸਿਲ ਕੀਤੀ।
ਸਥਾਨਕ ਜ਼ਿਲ੍ਹਾ ਪ੍ਰਸਾਸ਼ਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਸਬੰਧਿਤ ਡੀ.ਐਸ.ਪੀਜ਼ ਨੂੰ ਸੈਕਟਰ ਅਫ਼ਸਰਾਂ ਨਾਲ ਤਾਲਮੇਲ ਕਰਕੇ ਜਲਦ ਤੋਂ ਜਲਦ ਫੀਲਡ ਵੈਰੀਫਿਕੇਸ਼ਨ ਕਰਨ ਉਪਰੰਤ ਮੁਕੰਮਲ ਰਿਪੋਰਟ ਤਿਆਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਇਹ ਰਿਪੋਰਟ ਨਿਰਧਾਰਿਤ ਪ੍ਰੋਫਾਰਮੇ ਵਿੱਚ ਜਲਦ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾ ਕਰਵਾਉਣ ਤਾਂ ਜੋ ਜ਼ਿਮਨੀ ਚੋਣ ਦੇ ਮੱਦੇਨਜ਼ਰ ਸੁਰੱਖਿਆ ਆਦਿ ਦੇ ਲੋੜੀਂਦੇ ਪ੍ਰਬੰਧ ਅਮਲ ਵਿੱਚ ਲਿਆਂਦੇ ਜਾ ਸਕਣ। ਡਿਪਟੀ ਕਮਿਸ਼ਨਰ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਸਾਰੇ ਵਿਧਾਨਸਭਾ ਹਲਕਿਆਂ ਵਿੱਚ ਵੋਟਾਂ ਦੀ ਖ਼ਰੀਦੋ ਫਰੋਖਤ ਵਾਲੀਆਂ ਥਾਵਾਂ (ਐਕਸਪੈਂਡੀਚਰ ਸੈਂਸਟਿਵ ਪਾਕਟ) ਦੀ ਵੀ ਸ਼ਨਾਖਤ ਕੀਤੀ ਜਾਵੇ ਤਾਂ ਜੋ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰਿਆ ਨੇਪਰੇ ਚਾੜ੍ਹੀ ਜਾ ਸਕੇ।

Jalandhar

ਸਾਹਿਬ ਸ੍ਰੀ ਕਾਸ਼ੀ ਰਾਮ ਜੀ ਦੇ ਦੇ 89ਵੇੰ ਜਨਮ ਦਿਵਸ ਮੌਕੇ ਵਿਸ਼ਾਲ ਵਰਕਰ ਸੰਮੇਲਨ

ਜਲੰਧਰ (ਗੁਰਪ੍ਰੀਤ ਬੱਲ/ ਰਵੀ ਕੁਮਾਰ) ਸਾਹਿਬ ਸ੍ਰੀ ਕਾਸ਼ੀ ਰਾਮ ਜੀ ਦੇ ਦੇ 89ਵੇੰ ਜਨਮ ਦਿਵਸ ਤੇ ਵਿਸ਼ਾਲ ਵਰਕਰ ਸੰਮੇਲਨ ਮੌਕੇ ਤੇ ਬੂਟਾ ਮੰਡੀ(ਜਲੰਧਰ) ਵਿਖੇ ਪੂਰੇ ਪੰਜਾਬ ਤੋ ਵੱਡੀ ਗਿਣਤੀ ਚ’ ਬਸਪਾ ਵਰਕਰਾ ਦਾ ਵਿਸ਼ਾਲ ਇਕੱਠ ਦੇਖਣ ਨੂੰ ਮਿਲਿਆ ਜਿਸ ਦੌਰਾਨ ਪੰਡਾਲ ਵਿੱਚ ਪੈਰ ਰੱਖਣ ਨੂੰ ਵੀ ਜਗਾਂ ਨਹੀਂ ਮਿਲੀ। ਇਸ ਮੌਕੇ ਐਡਵੋਕੇਟ ਬਲਵਿੰਦਰ ਕੁਮਾਰ, ਕਰਤਾਰਪੁਰ ਬਸਪਾ ਪ੍ਰਧਾਨ ਸ਼ਾਦੀ ਲਾਲ ,ਵਿਜੈ ਯਾਦਵ ਜਿਲਾਂ ਪ੍ਰਧਾਨ ਜਲੰਧਰ ਸ਼ਹਿਰੀ,ਬਿਆਸ ਪਿੰਡ ਪ੍ਰਧਾਨ ਸੰਸਾਰ ਚੰਦ, ਰੂਬੀ ਬੱਲ, ਹੰਸਰਾਜ ਤੋਂ ਇਲਾਵਾ ਲੱਖਾ ਦੀ ਗਿਣਤੀ ਵਿੱਚ ਬਸਪਾ ਦੇ ਵਰਕਰ ਮੌਜੂਦ ਸਨ। ਇਸ ਮੌਕੇ ਤੇ ਬਿਆਸ ਪਿੰਡ ਪ੍ਰਧਾਨ ਸੰਸਾਰਚੰਦ ਦੀ ਅਗੁਵਾਈ ਹੇਠ ਮੌਕੇ ਤੇ ਪਹੁੰਚੇ ਵਰਕਰਾਂ ਲਈ ਲੰਗਰ ਦਾ ਪ੍ਰਬੰਧ ਕੀਤਾ ।

Doaba Times

ਡੇਰਾ ਸੱਚਖੰਡ ਬੱਲਾਂ ਵਿਖੇ ਜਗਤ ਗੁਰੂ ਰਵਿਦਾਸ ਮਹਾਰਾਜ ਜੀ ਦਾ ਗੁਰਪੁਰਬ ਅਤੇ ਸ੍ਰੀ 108 ਸੰਤ ਸਰਵਣ ਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੂਰਵ ਮਿਤੀ 15-02-2023 ਨੂੰ ਸ਼ਰਧਾਸਹਿਤ ਮਨਾਇਆ ਜਾਵੇਗਾ

ਜਲੰਧਰ/ਕਿਸ਼ਨਗੜ (ਸੁਰਜੀਤ ਪਾਲ/ਗੁਰਪ੍ਰੀਤ ਬੱਲ):-ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਜਗਤਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਅਤੇ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਮਹਾਰਾਜ ਦਾ 129ਵਾਂ ਪ੍ਰਕਾਸ਼ ਦਿਹਾੜਾ ਮਿਤੀ 15 ਫਰਬਰੀ 2023 ਨੂੰ ਸੰਤ ਨਿਰੰਜਨ ਦਾਸ ਜੀ ਮਹਾਰਾਜ ਗੱਦੀ ਨਸ਼ੀਨ ਡੇਰਾ ਸੱਚਖੰਡ ਬੱਲਾਂ ਅਤੇ ਚੇਅਰਮੈਨ ਸ਼੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ | ਇੱਥੇ ਇਹ ਵਰਨਣਯੋਗ ਹੈ ਕਿ ਸੰਤ ਸਰਵਣ ਦਾਸ ਜੀ ਨੇ ਸ਼੍ਰੀ ਗੁਰੂ ਰਵਿਦਾਸ ਜਨਮ ਅਸਥਾਨ ਦੀ ਖੋਜ ਕਰਕੇ ਮਿਤੀ 14 ਜੂਨ 1965 ਨੂੰ ਬ੍ਰਹਮਲੀਨ ਸੰਤ ਹਰੀ ਦਾਸ ਮਹਾਰਾਜ ਜੀ ਦੁਆਰਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜੋਤੀ ਜੋਤਿ ਦਿਵਸ ਦੇ ਮੌਕੇ ਤੇ ਸ਼੍ਰੀ ਗੁਰੂ ਰਵਿਦਾਸ ਜਨਮ ਅਸਥਾਨ ਮੰਦਰ ਸੀਰ ਗੋਵਰਧਨਪੁਰ ਵਾਰਾਨਸੀ ਦੀ ਉਸਾਰੀ ਸ਼ੁਰੂ ਕਰਵਾਈ | ਇਹ ਅਸਥਾਨ ਅੱਜ ਰਵੀਦਾਸੀਆ ਕੌਮ ਦਾ ਮਹਾਨ ਤੀਰਥ ਅਸਥਾਨ ਬਣ ਚੁੱਕਾ ਹੈ ਜਿਸ ਦੇ ਲੱਖਾਂ ਹੀ ਸੰਗਤਾਂ ਦਰਸ਼ਨ ਦੀਦਾਰੇ ਕਰਕੇ ਆਪਣਾ ਜੀਵਨ ਸਫ਼ਲ ਕਰ ਰਹੀਆਂ ਹਨ। ਇਸ ਮੌਕੇ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਾਪ ਹੋਣਗੇ ਅਤੇ ਸੰਤ ਮਹਾਪੁਰਸ਼ ਸਤਿਗੁਰੂ ਰਵਿਦਾਸ ਮਹਾਰਾਜ ਜੀ ਅਤੇ ਸਤਿਗੁਰੂ ਸੁਆਮੀ ਸਰਵਣ ਦਾਸ ਮਹਾਰਾਜ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਸੰਗਤਾਂ ਨੂੰ ਅੰਮ੍ਰਿਤਮਈ ਪ੍ਰਵਚਨਾਂ ਰਾਹੀ ਚਾਨਣਾ ਪਾਉਣਗੇ ਅਤੇ ਕੀਰਤਨੀ ਜੱਥੇ ‘ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ” ਦੀ ਮਹਿਮਾ ਸਰਵਣ ਕਰਵਾਉਣਗੇ।

Doaba Times

ਡੇਰਾ ਸੱਚਖੰਡ ਬੱਲਾ ਵਿਖੇ ਸੰਗਰਾਦ ਦਾ ਦਿਹਾੜਾ ਸ਼ਰਧਾਸਹਿਤ ਮਨਾਇਆ ਗਿਆ

ਜਲੰਧਰ /ਕਿਸ਼ਨਗੜ(ਗੁਰਪ੍ਰੀਤ ਬੱਲ/ਸੁਰਜੀਤ ਪਾਲ) ਡੇਰਾ ਸੱਚਖੰਡ ਬੱਲਾਂ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾਸਹਿਤ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸ੍ਰੀ 108 ਸੰਤ ਨਿਰੰਜਨ ਦਾਸ ਮਹਾਰਾਜ ਜੀ (ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਣਸੀ ਯੂ.ਪੀ.) ਜੀ ਦੀ ਅਗਵਾਈ ਹੇਠ ਮਨਾਇਆ ਗਿਆ।

ਇਸ ਮੌਕੇ ਤੇ ਅੰਮ੍ਰਿਤ ਬਾਣੀ ਦੇ ਜਾਪ ਕਰਵਾਏ ਗਏ ਤੇ ਸੰਤ ਨਿਰੰਜਨ ਦਾਸ ਜੀ ਨੇ ਫੱਗਣ ਦਾ ਮਹੀਨਾ ਸੰਗਤਾਂ ਨੂੰ ਸਰਵਣ ਕਰਵਾਇਆ। ਇਸ ਮੌਕੇ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਅੰਮ੍ਰਿਤ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਤੇ ਸੰਗਤਾ ਵਿੱਚ ਅਟੁੱਟ ਲੰਗਰ ਵਰਤਾਇਆ ਗਿਆ।
ਇਸ ਮੌਕੇ ਤੇ ਸੰਤ ਲੇਖ ਰਾਜ ਨੂਰਪੁਰ ਵਾਲੇ, ਸੇਵਾਦਾਰ ਹਰਦੇਵ ਦਾਸ,ਸੇਵਾਦਾਰ ਵਰਿੰਦਰ ਦਾਸ ਬੱਬੂ ਤੋ ਇਲਾਵਾ ਸਮੂਹ ਸੰਗਤਾ ਮੌਜੂਦ ਸਨ।

Doaba Times

ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਮਹਾਰਾਜ ਜੀ ਦੀ ਅਗਵਾਈ ਹੇਠ ਸ਼ਰਧਾਲੂਆਂ ਦਾ ਜਥਾ ਰਵਾਨਾ

ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾਣ ਵਾਲੇ ਸ਼ਰਧਾਲੂਆਂ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਰੇਲ ਗੱਡੀ ਨੂੰ ਹਰੀ ਝੰਡੀ ਦਿਖਾਈ

ਬਾਬਾ ਸਾਹਿਬ ਅੰਬੇਦਕਰ ਜੀ ਦੀ ਵਿਚਾਰਧਾਰਾ ਅਨੁਸਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਰਾਹੀਂ ਕਾਬਲ ਤੇ ਸਮਰੱਥ ਬਣਾ ਰਹੀ ਹੈ ਸੂਬਾ ਸਰਕਾਰ

ਜਲੰਧਰ (ਮੁਕੇਸ਼ ਕੁਮਾਰ/ ਗੁਰਪ੍ਰੀਤ ਸਿੰਘ ਬੱਲ/ਰਵੀ ਕੁਮਾਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਉਤੇ ਚਲਦੇ ਹੋਏ ਸਮਾਜ ਦੇ ਕਮਜ਼ੋਰ ਤੇ ਪੱਛੜੇ ਵਰਗਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਦਾ ਅਹਿਦ ਲਿਆ।
ਅੱਜ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾ ਰਹੇ ਸ਼ਰਧਾਲੂਆਂ ਦੀ ਰੇਲ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਡੇਰਾ ਬੱਲਾਂ ਦੇ ਮੁਖੀ ਸੰਤ ਬਾਬਾ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ ਅਤੇ ਇਸ ਉਪਰੰਤ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਗਰੀਬ ਤੋਂ ਗਰੀਬ ਦੀ ਭਲਾਈ ਨੂੰ ਯਕੀਨੀ ਬਣਾਵੇ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਵੱਡੇ ਬਹੁਮਤ ਨਾਲ ਸੱਤਾ ਵਿਚ ਆਈ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਮਾਨਤਾਵਾਦੀ ਕਦਰਾਂ-ਕੀਮਤਾਂ ਉਤੇ ਅਧਾਰਿਤ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦਾ ਦੁੱਖ ਨਹੀਂ ਝੱਲਣਾ ਪੈਂਦਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ‘ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਮਹਾਨ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਪ੍ਰਤੀ ਸੇਧ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਨ ਅਧਿਆਤਮਕ ਦੂਤ ਅਤੇ ਸਮਾਜ ਦੇ ਗਰੀਬ ਤੇ ਬੇਸਹਾਰਾ ਵਰਗਾਂ ਦੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੇਕ ਅਤੇ ਉੱਤਮ ਜੀਵਨ ਜਿਉਣ ਦਾ ਉਪਦੇਸ਼ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ‘ਪ੍ਰਕਾਸ਼ ਉਤਸਵ’ ਅਜਿਹੇ ਸਮਾਜ ਦੀ ਸਿਰਜਣਾ ਕਰਨ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਅਤੇ ਗੌਰਵ ਨਾਲ ਜੀਵਨ ਬਤੀਤ ਕਰਦਾ ਹੈ।
ਮੁੱਖ ਮੰਤਰੀ ਨੇ ਡੇਰਾ ਬੱਲਾਂ ਵੱਲੋਂ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਭਲਾਈ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ਨਾਲ ਲੋਕਾਂ ਨੂੰ ਜੋੜਨ ਦੇ ਨਾਲ-ਨਾਲ ਡੇਰੇ ਨੇ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਹਮੇਸ਼ਾ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਮਾਨ ਨੇ ਡੇਰੇ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸਿਰਫ਼ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਹੀ ਲਗਾਈਆਂ ਜਾਣ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਦੇਸ਼ ਨੂੰ ਵਿਦੇਸ਼ੀ ਹਕੂਮਤ ਤੋਂ ਆਜ਼ਾਦ ਕਰਵਾਉਣ ਵਾਲੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਸਨਮਾਨ ਵਜੋਂ ਚੁੱਕਿਆ ਗਿਆ ਹੈ, ਜਿਨ੍ਹਾਂ ਨੇ ਸਾਰਿਆਂ ਲਈ ਬਰਾਬਰ ਹੱਕਾਂ ਦੀ ਰਾਖੀ ਲਈ ਸੰਵਿਧਾਨ ਤਿਆਰ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਨ੍ਹਾਂ ਦੋਵਾਂ ਮਹਾਨ ਕੌਮੀ ਆਗੂਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਜੀ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਸਮਰੱਥ ਤੇ ਕਾਬਲ ਬਣਨ ਦੇ ਮੌਕੇ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ‘ਸਕੂਲ ਆਫ ਐਮੀਨੈਂਸ’ ਗਰੀਬ ਪਰ ਹੋਣਹਾਰ ਵਿਦਿਆਰਥੀਆਂ ਨੂੰ ਖੁਸ਼ਹਾਲ ਭਵਿੱਖ ਲਈ ਤਿਆਰ ਕਰਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ। ਭਗਵੰਤ ਮਾਨ ਨੇ ਸ਼ਰਧਾਲੂਆਂ ਨੂੰ ਸੂਬੇ ਅਤੇ ਪਵਿੱਤਰ ਨਗਰੀ ਬਨਾਰਸ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਖਸ਼ਿਸ਼ ਸਦਕਾ ਸੂਬਾ ਸਰਕਾਰ ਵੱਲੋਂ ਛੇਤੀ ਹੀ ‘ਰੰਗਲਾ ਪੰਜਾਬ’ ਸਿਰਜਿਆ ਜਾਵੇਗਾ।
ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਰਮਨ ਅਰੋੜਾ, ਸ਼ੀਤਲ ਅੰਗੁਰਾਲ ਅਤੇ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਕੁਲਦੀਪ ਚਾਹਲ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਵਿਜੈ ਮਡਾਰ, ਪਵਨ ਕੁਮਾਰ ਟੀਨੂ, ਐਡਵੋਕੇਟ ਬਲਵਿੰਦਰ ਕੁਮਾਰ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

CM PLEDGES TO WORK TIRELESSLY FOR AMELIORATING THE WOES OF WEAKER AND UNDERPRIVILEGED SECTIONS OF SOCIETY IN CONSONANCE WITH TEACHINGS OF SRI GURU RAVIDASS JI

FLAGS OFF TRAIN OF PILGRIMS TO BENARAS FOR CELEBRATING PARKASH PURAB OF SRI GURU RAVIDASS JI

SAYS AS PER IDEOLOGY OF BABA SAHIB AMBEDKAR THE STATE GOVERNMENT IS EMPOWERING THE WEAKER SECTIONS OF SOCIETY BY IMPARTING QUALITY EDUCATION TO THEM

Jalandhar : Punjab Chief Minister Bhagwant Mann on Thursday vowed to work tirelessly for ameliorating the woes of weaker and underprivileged sections of society in consonance with teachings of Sri Guru Ravidass ji.

Addressing the gathering before flagging off a train of pilgrims from the city Railway station to Benaras for celebrating upcoming parkash purab of Sri Guru Ravidass ji, the Chief Minister, after taking blessings from head of Dera Ballan Sant Baba Niranjan Dass ji, said that the state government is duty bound to ensure the well being of the poorest of poor. Bhagwant Mann said that with the blessings of Sri Guru Ravidass ji his government has been voted to power with a thumping majority. He said that no stone will be left unturned for ensuring the well being of the poorest of poor strata of society.

The Chief Minister said that Sri Guru Ravidass Ji gave the message of welfare of the entire humanity, equality of all the sections of the society thus creating a society based on egalitarian values. He said that Sri Guru Ravidass Ji laid out the concept of such an ideal society where nobody undergoes suffering of any kind. Bhagwant Mann said that his government is committed to carve out a society based on the teachings and philosophy of Sri Guru Ravidass ji.

The Chief Minister said that the life and teachings of Sri Guru Ravidass ji continue to guide humanity towards carving an egalitarian society. He said that Sri Guru Ravidass ji was a great spiritual ambassador and messiah of the poor and unprivileged sections of the society taught us to lead a virtuous and noble life. Bhagwant Mann said that this ‘Parkash Utsav’ is an occasion to rededicate ourselves to the task of creating a society where every human being leads a life with self respect and dignity regardless of any discrimination.

The Chief Minister also lauded the role being played by Dera Ballan in the social and economic well being of the masses. He said apart from connecting the people with teachings and philosophy of Sri Guru Ravidass Maharaj ji, the Dera has always remained instrumental in imparting quality education and health services to the needy and underprivileged sections of society. Bhagwant Mann also lauded the philanthropic services rendered by the Dera for the well being of the people.

The Chief Minister said that after assuming the charge of his office, he had issued instructions that only the pictures of Shaheed Bhagat Singh and Baba Sahib Dr. BR Ambedkar must be installed in all the government offices. He said that this step was as a mark of respect to Shaheed Bhagat Singh- the legendary freedom fighter who freed the country from foreign rule and Baba Sahib Ambedkar- who framed the constitution to secure equal rights for all. Bhagwant Mann said that his government is committed to realize the dreams of both these great national leaders.

The Chief Minister said that as per the ideology of Baba Sahib Ambedkar the state government is empowering the weaker sections of society by imparting quality education to them. He said that ‘Schools of Eminence’ will realize the dreams of Baba Sahib by grooming the poor but bright students for a prosperous future. Bhagwant Mann also urged the pilgrims to pray for the peace, progress and prosperity of the state and the holy city of Benaras adding that with the blessings of Sri Guru Ravidass ji a new, vibrant and progressive Punjab will soon be carved out by the state government.

On the occasion, MLAs Balkar Singh, Raman Arora, Shital Angural and Inderjit Kaur Mann, Deputy Commissioner Jaspreet Singh, Commissioner of Police Kuldeep Chahal, Additional Principal Secretary to CM Himanshu Jain and others were also present.

Doaba Times

ਗਣਤੰਤਰ ਦਿਵਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਸ੍ਰੀ ਵਿਜੈ ਮਡਾਰ ਜੀ ਨੇ ਲਹਿਰਾਇਆ ਤਿਰੰਗਾਂ

ਜਲੰਧਰ (ਗੁਰਪ੍ਰੀਤ ਬੱਲ) ਗਣਤੰਤਰ ਦਿਵਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਸ੍ਰੀ ਵਿਜੈ ਮਡਾਰ ਜੀ ਨੇ ਡਾਂ ਬੀ.ਆਰ. ਅੰਬੇਡਕਰ ਭਵਨ ਸੈੰਟਰ ਸੰਤੋਖਪੁਰਾ ਵਿਖੇ ਤਿਰੰਗਾਂ ਲਹਿਰਾਇਆ ਗਿਆ। ਇਸ ਮੌਕੇ ਵਿਜੈ ਮਡਾਰ ਜੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਬੱਚਿਆਂ ਵਿੱਚ ਜਾਗਰੂਕਤਾ ਲਿਆਉਣ ਲਈ ਭਾਰਤੀਯ ਸੰਵਿਧਾਨ ਸਕੂਲਾਂ ਵਿੱਚ ਪੜਾਇਆ ਜਾਵੇ ਤਾਂ ਜੋ ਬੱਚੇ ਆਪਣੇ ਹੱਕਾਂ ਲਈ ਅਵਾਜ਼ ਬੁਲੰਦ ਕਰ ਸਕਣ। ਇਸ ਮੌਕੇ ਤੇ ਪਵਨ ਕੁਮਾਰ, ਅਮਰ ਮਹੇ, ਨਰੇਸ਼ ਕੁਮਾਰ, ਰਮਨ ਕੁਮਾਰ, ਰਾਕੇਸ਼ ਕੁਮਾਰ ਤੇ ਮੁਹੱਲਾ ਵਾਸੀ ਮੌਜੂਦ ਸਨ।