Doaba Times

ਗਗਨਦੀਪ ਅਰੋੜਾ “ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ” ਦੇ ਲੁਧਿਆਣਾ ਯੂਨਿਟ ਦੇ ਪ੍ਰਧਾਨ ਚੁਣੇ ਗਏ

ਪੱਤਰਕਾਰਾਂ ਦੀਆਂ ਸਮੱਸਿਆਵਾਂ ਨੂੰ ਲੈਕੇ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਕੀਤਾ ਵਿਚਾਰ ਵਟਾਂਦਰਾ
ਲੁਧਿਆਣਾ (ਗੁਰਪ੍ਰੀਤ ਬੱਲ) ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਅਹਿਮ ਮੀਟਿੰਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸੁਖਦੇਵ ਭਵਨ ਵਿਖੇ ਯੂਨੀਅਨ ਦੇ ਪੰਜਾਬ ਪ੍ਰਧਾਨ ਬਲਬੀਰ ਜੰਡੂ, ਇੰਡੀਅਨ ਜਰਨਲਿਸਟ ਯੂਨੀਅਨ ਦੇ ਸਕੱਤਰ ਜਨਰਲ ਅਤੇ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਕੌਮੀ ਸਕਤੱਰ ਬਲਵਿੰਦਰ ਜੰਮੂ ਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪੱਤਰਕਾਰ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਪੱਤਰਕਾਰਾਂ ਨੇ ਸਰਕਾਰ ਵਲੋਂ ਅਧਿਕਾਰਤ ਪੱਤਰਕਾਰਾਂ ਨੂੰ ਦਿੱਤੀ ਜਾਣ ਵਾਲੀ ਰੇਲ ਸਫ਼ਰ ਦੀ ਸਹੂਲਤ ਨੂੰ ਮੁੜ ਚਾਲੂ ਕਰਵਾਉਣ ਲਈ ਇੱਕ ਵਫਦ ਜਲਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੰਗ ਪੱਤਰ ਦਿੱਤਾ ਜਾਵੇ। ਇਸ ਤੋਂ ਪੱਤਰਕਾਰਾਂ ਨੇ ਇੱਕ ਇੱਕ ਤੋਂ ਬਾਅਦ ਪੱਤਰਕਾਰਾਂ ਨੂੰ ਆ ਰਹੀਆਂ ਸਮੱਸਿਆ ਜਿਵੇਂ ਯੈੱਲੋ ਕਾਰਡ, ਟੋਲ ਟੈਕਸ ਤੇ ਸਰਬੱਤ ਬੀਮਾ ਯੋਜਨਾ ਬਾਰੇ ਵਿਚਾਰਾਂ ਕੀਤੀਆਂ ਗਈਆਂ ਅਤੇ ਇਹਨਾਂ ਸਮੱਸਿਆਵਾਂ ਨੂੰ ਲੈਕੇ ਜਲਦ ਹੀ ਪੰਜਾਬ ਸਰਕਾਰ ਨੂੰ ਵਫਦ ਮਿਲ ਕੇ ਮੰਗ ਪੱਤਰ ਦੇਵੇਗਾ।
ਮੀਟਿੰਗ ਦੌਰਾਨ ਪੰਜਾਬ ਜਰਨਲਿਸਟ ਯੂਨੀਅਨ ਨੇ ਲੁਧਿਆਣਾ ਇਕਾਈ ਦਾ ਗਠਨ ਕੀਤਾ ਗਿਆ। ਜਿਸ ਵਿੱਚ ਸਰਵਸੰਮਤੀ ਨਾਲ ਗਗਨਦੀਪ ਅਰੋੜਾ ਨੂੰ ਪ੍ਰਧਾਨ ਬਣਾਇਆ ਗਿਆ ਅਤੇ ਚੇਅਰਮੈਨ ਰਾਜੀਵ ਸ਼ਰਮਾ, ਸਰਪਰਸਤ ਗੁਰਿੰਦਰ ਸਿੰਘ, ਸੀਨੀਅਰ ਉਪ ਪ੍ਰਧਾਨ ਵਰਿੰਦਰ ਰਾਣਾ, ਨਖਿਲ ਭਾਰਦਵਾਜ ਤੇ ਹਿਮਾਂਸ਼ੂ ਮਹਾਜਨ, ਉਪ ਪ੍ਰਧਾਨ ਰਾਜ ਗਹਿਲੋਤ, ਜਰਨਲ ਸਕੱਤਰ ਸਤਵਿੰਦਰ ਸ਼ਰਮਾ, ਕੈਸ਼ੀਅਰ ਵਿਕਾਸ ਮਲਹੋਤਰਾ, ਸਕੱਤਰ ਗੌਰਵ ਮਹਿੰਦਰੂ, ਸਨਮਜੀਤ ਭੱਲਾ ਤੇ ਅਮਿਤ ਕੁਮਾਰ ਨੂੰ ਬਣਾਇਆ ਗਿਆ।

Adv.

Doaba Times

ਸੀਨੀ. ਪੱਤਰਕਾਰ ਕੁਲਦੀਪ ਸਿੰਘ ਹੋਠੀ ਨੂੰ ਸਦਮਾ ਮਾਤਾ ਜੀ ਦਾ ਦਿਹਾਂਤ

ਕਿਸ਼ਨਗੜ੍ਹ (ਗੁਰਪ੍ਰੀਤ ਬੱਲ )- ਕਿਸ਼ਨਗੜ੍ਹ ਤੋਂ “ਅੱਜ ਦੀ ਆਵਾਜ਼” ਅਖ਼ਬਾਰ ਦੇ ਸੀਨੀਅਰ ਪੱਤਰਕਾਰ ਪਿੰਡ ਬੱਲਾਂ ਨਿਵਾਸੀ ਸ. ਕੁਲਦੀਪ ਸਿੰਘ ਹੋਠੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਗੁਰਬਖਸ਼ ਕੌਰ ਸੰਖੇਪ ਬਿਮਾਰੀ ਦੌਰਾਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ। ਸਮੂਹ ਹੋਠੀ ਪਰਿਵਾਰ ਸਾਕ ਸਬੰਧੀਆਂ ਰਿਸ਼ਤੇਦਾਰਾਂ ਅਤੇ ਸੈਂਕੜੇ ਸੇਜਲ ਅੱਖਾਂ ਵੱਲੋਂ ਉਨਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੁੱਖ ਦੀ ਘੜੀ ਦੇ ਵਿੱਚ ਕਿਸ਼ਨਗੜ੍ਹ ਪੱਤਰਕਾਰ ਭਾਈਚਾਰੇ ਵੱਲੋਂ ਪੱਤਰਕਾਰ ਕੁਲਦੀਪ ਸਿੰਘ ਹੋਠੀ ਜੀ ਨਾਲ ਦੁੱਖ ਸਾਂਝਾ ਕੀਤਾ ਗਿਆ। ਕੁਲਦੀਪ ਸਿੰਘ ਹੋਠੀ ਤੇ ਸਮੂਹ ਪਰਿਵਾਰ ਵੱਲੋਂ ਸਤਿਕਾਰਯੋਗ ਮਾਤਾ ਸ਼੍ਰੀ ਗੁਰਬਖਸ਼ ਕੌਰ ਜੀ ਆਤਮਾ ਦੀ ਸ਼ਾਂਤੀ ਦੇ ਲਈ ਸਹਿਜ ਪਾਠ ਰੱਖਿਆ ਜਾਵੇਗਾ ਜਿਸ ਦਾ ਭੋਗ ਕੁਲਦੀਪ ਹੋਠੀ ਜੀ ਦੇ ਗ੍ਰਹਿ ਵਿਖੇ ਹੀ ਪਾਇਆ ਜਾਵੇਗਾ ਅਤੇ ਅੰਤਿਮ ਅਰਦਾਸ ਕੀਰਤਨ ਅਤੇ ਸ਼ਰਧਾਂਜਲੀ ਭੇਟ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਤਰੀਕ 26 ਦਿਨ ਐਤਵਾਰ ਪਾਇਆ ਜਾਵੇਗਾ। ਗੁਰੂ ਕਾ ਲੰਗਰ ਅਟੁੱਟ ਵਰਤਾਇਆ ਜਾਵੇਗਾ। ਸਮੂਹ ਪਰਿਵਾਰ ਵੱਲੋਂ ਮਾਤਾ ਜੀ ਦੀ ਆਤਮਾ ਦੀ ਸ਼ਾਂਤੀ ਦੇ ਲਈ ਸਮੂਹ ਸਾਕ ਸਬੰਧੀਆਂ ਅਤੇ ਰਿਸ਼ਤੇਦਾਰਾਂ ਨੂੰ ਉਹਨਾਂ ਦੇ ਅੰਤਿਮ ਅਰਦਾਸ ਅਤੇ ਪਾਠ ਦੇ ਭੋਗ ਵਿੱਚ ਪਹੁੰਚਣ ਲਈ ਬੇਨਤੀ ਕੀਤੀ।

Doaba Times

ਪੱਤਰਕਾਰ ਕੁਲਦੀਪ ਸਿੰਘ ਹੋਠੀ ਨੂੰ ਸਦਮਾ ਮਾਤਾ ਜੀ ਦਾ ਦਿਹਾਂਤ

ਕਿਸ਼ਨਗੜ੍ਹ (ਗੁਰਪ੍ਰੀਤ ਬੱਲ)- ਕਿਸ਼ਨਗੜ੍ਹ ਤੋਂ “ਅੱਜ ਦੀ ਆਵਾਜ਼” ਅਖ਼ਬਾਰ ਦੇ ਸੀਨੀਅਰ ਪੱਤਰਕਾਰ ਪਿੰਡ ਬੱਲਾਂ ਨਿਵਾਸੀ ਸ. ਕੁਲਦੀਪ ਸਿੰਘ ਹੋਠੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਬੀਤੇ ਦਿਨੀ ਸ਼ਾਮ ਕਰੀਬ ਸੱਤ ਵਜੇ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਗੁਰਬਖਸ਼ ਕੌਰ ਸੰਖੇਪ ਬਿਮਾਰੀ ਦੌਰਾਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ। ਸਮੂਹ ਹੋਠੀ ਪਰਿਵਾਰ ਸਾਕ ਸਬੰਧੀਆਂ ਰਿਸ਼ਤੇਦਾਰਾਂ ਅਤੇ ਸੈਂਕੜੇ ਸੇਜਲ ਅੱਖਾਂ ਵੱਲੋਂ ਉਨਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੁੱਖ ਦੀ ਘੜੀ ਦੇ ਵਿੱਚ ਕਿਸ਼ਨਗੜ੍ਹ ਪੱਤਰਕਾਰ ਭਾਈਚਾਰੇ ਵੱਲੋਂ ਪੱਤਰਕਾਰ ਕੁਲਦੀਪ ਸਿੰਘ ਹੋਠੀ ਜੀ ਨਾਲ ਦੁੱਖ ਸਾਂਝਾ ਕੀਤਾ ਗਿਆ। ਕੁਲਦੀਪ ਸਿੰਘ ਹੋਠੀ ਤੇ ਸਮੂਹ ਪਰਿਵਾਰ ਵੱਲੋਂ ਸਤਿਕਾਰਯੋਗ ਮਾਤਾ ਸ਼੍ਰੀ ਗੁਰਬਖਸ਼ ਕੌਰ ਜੀ ਆਤਮਾ ਦੀ ਸ਼ਾਂਤੀ ਦੇ ਲਈ ਸਹਿਜ ਪਾਠ ਰੱਖਿਆ ਜਾਵੇਗਾ ਜਿਸ ਦਾ ਭੋਗ ਕੁਲਦੀਪ ਹੋਠੀ ਜੀ ਦੇ ਗ੍ਰਹਿ ਵਿਖੇ ਹੀ ਪਾਇਆ ਜਾਵੇਗਾ ਅਤੇ ਅੰਤਿਮ ਅਰਦਾਸ ਕੀਰਤਨ ਅਤੇ ਸ਼ਰਧਾਂਜਲੀ ਭੇਟ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਤਰੀਕ 26 ਦਿਨ ਐਤਵਾਰ ਪਾਇਆ ਜਾਵੇਗਾ। ਗੁਰੂ ਕਾ ਲੰਗਰ ਅਟੁੱਟ ਵਰਤਾਇਆ ਜਾਵੇਗਾ। ਸਮੂਹ ਪਰਿਵਾਰ ਵੱਲੋਂ ਮਾਤਾ ਜੀ ਦੀ ਆਤਮਾ ਦੀ ਸ਼ਾਂਤੀ ਦੇ ਲਈ ਸਮੂਹ ਸਾਕ ਸਬੰਧੀਆਂ ਅਤੇ ਰਿਸ਼ਤੇਦਾਰਾਂ ਨੂੰ ਉਹਨਾਂ ਦੇ ਅੰਤਿਮ ਅਰਦਾਸ ਅਤੇ ਪਾਠ ਦੇ ਭੋਗ ਵਿੱਚ ਪਹੁੰਚਣ ਲਈ ਬੇਨਤੀ ਕੀਤੀ।